
ਕਿਸਾਨਾਂ ਨੇ ਕੀਤਾ ਚੱਕਾ ਜਾਮ, ਕੇਂਦਰ ਸਰਕਾਰ ਵਿਰੁਧ ਕਿਸਾਨਾਂ ਦਾ ਹੱਲਾ ਬੋਲ
ਸਰਕਾਰ ਅਮੀਰਾਂ ਨੂੰ ਹੋਰ ਅਮੀਰ ਕਰ ਰਹੀ ਹੈ ਤੇ ਗ਼ਰੀਬਾਂ ਨੂੰ ਹੋਰ ਗ਼ਰੀਬ : ਕਿਸਾਨ
ਚੰਡੀਗੜ੍ਹ, 15 ਸਤੰਬਰ (ਸਪੋਕਸਮੈਨ ਟੀ.ਵੀ.): ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਵਿਰੁਧ ਕਿਸਾਨਾਂ ਵਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ। ਇਸ ਦੌਰਾਨ ਕਿਸਾਨਾਂ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚਲਦਿਆਂ ਅੱਜ ਖਰੜ ਵਿਖੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ-21 ਉਤੇ ਜਾਮ ਲਗਾਇਆ। ਕਿਸਾਨਾਂ ਵਲੋਂ ਵੱਡੇ ਪੱਧਰ ਉਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਹ ਜਾਮ 12 ਵਜੇ ਤੋਂ ਲੈ ਕੇ 2 ਵਜੇ ਤਕ ਲਗਾਇਆ ਗਿਆ। ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਇਕ ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਇਹੀ ਹੈ ਕਿ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਆਰਡੀਨੈਂਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨੀ ਪਹਿਲਾਂ ਹੀ ਮਾੜੇ ਦੌਰ ਵਿਚੋਂ ਗੁਜ਼ਰ ਰਹੀ ਹੈ, ਇਨ੍ਹਾਂ ਆਰਡੀਨੈਂਸਾਂ ਦੇ ਆਉਣ ਨਾਲ ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋ ਜਾਵੇਗਾ ਤੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ
imageਖਰੜ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇਅ 'ਤੇ ਲਗਾਏ ਗਏ ਜਾਮ ਦੀ ਤਸਵੀਰ।