ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਤੇ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ
Published : Sep 16, 2020, 1:33 am IST
Updated : Sep 16, 2020, 1:33 am IST
SHARE ARTICLE
image
image

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਤੇ ਗਿਆਨੀ ਦਿੱਤ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਏ

ਖਾਲੜਾ, 15 ਸਤੰਬਰ (ਗੁਰਪ੍ਰੀਤ ਸਿੰਘ ਸ਼ੈਡੀ): ਮਨੁੱਖੀ ਅਧਿਕਾਰਾਂ ਦੇ ਮਸੀਹਾ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਤੇ ਸਿੱਖ ਧਰਮ ਦੇ ਮਹਾਨ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਸਿੱਖ ਸੈਂਟਰ ਵਿਖੇ ਗੁਰਮਤਿ ਸਮਾਗਮ ਕਰਵਾਏ। ਇਸ ਸਮੇਂ ਗੁਰਮਤਿ ਕਲਾਸਾਂ ਦੇ ਬੱਚਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਅਤੇ ਭਾਈ ਕੁਲਵਿੰਦਰ ਸਿੰਘ ਸਭਰਾ ਨੇ ਆਸਾ ਕੀ ਵਾਰ ਦੀ ਚਲ ਰਹੀ ਲੜੀ ਵਾਰ ਕਥਾ ਸੰਗਤਾਂ ਨੂੰ ਸਰਵਣ ਕਰਵਾਈ । ਉਪਰੰਤ ਭਾਈ ਚਮਕੌਰ ਸਿੰਘ ਸਭਰਾ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਤੇ ਗਿਆਨੀ ਦਿੱਤ ਸਿੰਘ ਪ੍ਰਥਾਏ ਕਵੀਸ਼ਰੀ ਵਾਰਾਂ ਰਾਹੀਂ ਉਸ ਵਕਤ ਦੀ ਪੁਲਿਸ ਦੇ ਜਬਰ ਜ਼ੁਲਮ ਦੀ ਤਸਵੀਰ ਪੇਸ਼ ਕੀਤੀ।
ਇਸ ਸਮੇਂ ਗੁਰਦਵਾਰਾ ਪ੍ਰਬੰਧਕ ਕਮੇਟੀ ਫ਼ਰੈਂਕਫ਼ੋਰਟ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆਂ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕਰਨ ਤੋਂ ਬਾਅਦ 25000 ਅਣਪਛਾਤੀਆਂ ਕਹਿ ਕੇ ਸਾੜੀਆਂ ਲਾਸ਼ਾਂ ਨੂੰ ਪਹਿਚਾਣ ਦੇਣ ਤੇ ਅਪਣੇ ਪੁੱਤਰਾਂ ਨੂੰ ਉਡੀਕ ਰਹੀਆਂ ਮਾਂਵਾਂ, ਭਰਾਵਾਂ ਨੂੰ ਭੈਣਾਂ ਤੇ ਅਪਣੇ ਸੁਹਾਗਾਂ ਨੂੰ ਉਡੀਕਦੀਆਂ ਬੀਬੀਆਂ ਨੂੰ ਦਿਲਾਸਾ ਦਿਤਾ ਸੀ। ਉਨ੍ਹਾਂ ਦੀਆਂ ਆਖ਼ਰੀ ਰਸਮਾਂ ਕਰ ਸਕਣ ਲਈ ਹਾਈ ਕੋਰਟ ਵਿਚ ਪਟੀਸ਼ਨ ਪਾਈ ਤੇ ਇਨਸਾਫ਼ ਲਈ ਕਾਨੂੰਨੀ ਲੜਾਈ ਲੜਨ ਦੇ ਤਿਹਾਈਏ ਦੇ ਨਾਲ-ਨਾਲ ਦੁਨੀਆਂ ਪੱਧਰ ਤੇ ਆਵਾਜ਼ ਬੁਲੰਦ ਕੀਤੀ। ਉਸ ਆਵਾਜ਼  ਨੂੰ ਵੀ ਪੰਜਾਬ ਪੁਲਿਸ ਨੇ ਅਪਣੇ ਜ਼ੁਲਮ ਰਾਹੀਂ ਸਦਾ ਲਈ ਸਰੀਰਕ ਤੌਰ 'ਤੇ ਬੰਦ ਕਰ ਦਿਤਾ। ਪਰ ਇਹ ਸ਼ਹੀਦ ਭਾਈ ਖਾਲੜਾ ਦੀ ਆਵਾਜ਼ ਰਹਿੰਦੀ ਦੁਨੀਆਂ ਤਕ ਗੂੰਜਦੀ ਰਹੇਗੀ। ਮੀਤ ਪ੍ਰਧਾਨ ਭਾਈ ਗੁਰਦਿਆਲ ਸਿੰਘ ਲਾਲੀ ਨੇ ਸ਼ਹੀਦ ਭਾਈ ਖਾਲੜਾ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।imageimage

ਖਾਲੜਾ-ਗੁਰਪ੍ਰੀਤ-15-01-ਗੁਰਮਤਿ ਸਮਾਗਮ ਦੀਆਂ ਵੱਖ-ਵੱਖ ਤਸਵੀਰਾਂ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement