'ਜੇ ਅਕਾਲੀ ਕਿਸਾਨੀ ਹਿੱਤਾਂ ਪ੍ਰਤੀ ਸੁਹਿਰਦ ਹਨ ਤਾਂ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜਣ'
Published : Sep 16, 2020, 5:22 pm IST
Updated : Sep 16, 2020, 5:22 pm IST
SHARE ARTICLE
Balbir Singh Sidhu
Balbir Singh Sidhu

 ਅਕਾਲੀ ਦਲ ਦਾ ਨਵਾਂ ਪੈਂਤੜਾ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਇਕ ਹੋਰ ਯਤਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਖੇਤੀ ਆਰਡੀਨੈਸਾਂ ਸਬੰਧੀ ਦੋਗਲੀ ਸਿਆਸਤ ਕਰਨ ਦਾ ਦੋਸ਼ ਲਾਉਂਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇ ਉਹ ਕਿਸਾਨਾਂ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਸੱਚੀ ਸੁੱਚੀ ਸੁਹਿਰਦ ਹਨ ਤਾਂ ਉਹ ਕਿਸਾਨੀ ਨੂੰ ਤਬਾਹ ਕਰਨ ਦੇ ਰਾਹ ਪਈ ਹੋਈ ਕੇਂਦਰ ਦੀ ਮੋਦੀ ਸਰਕਾਰ ਨਾਲੋਂ ਤੁਰੰਤ ਆਪਣਾ ਨਾਤਾ ਤੋੜਣ।

Balbir Singh SidhuBalbir Singh Sidhu

ਉਹਨਾਂ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਨਾਲੋਂ ਆਪਣਾ ਗਠਜੋੜ ਤੋੜ ਕੇ ਕੇਂਦਰ ਸਰਕਾਰ ਵਿਚੋਂ ਬਾਹਰ ਨਹੀਂ ਆਉਂਦਾ ਤਾਂ ਉਹ ਇਹ ਕਿਸਾਨ ਮਾਰੂ ਕਾਨੂੰਨ ਬਣਾਉਣ ਦੀ ਆਪਣੀ ਜ਼ਿਮੇਂਵਾਰੀ ਤੋਂ ਭੱਜ ਨਹੀਂ ਸਕਦਾ। ਸਿੱਧੂ ਨੇ ਕਿਹਾ, ‘‘ਸੁਖਬੀਰ ਬਾਦਲ ਵਲੋਂ ਕੱਲ ਲੋਕ ਸਭਾ ਵਿੱਚ ਜਰੂਰੀ ਵਸਤਾਂ ਸਬੰਧੀ ਬਿਲ ਦੇ ਵਿਰੋਧ ਵਿੱਚ ਦਿੱਤੇ ਗਏ ਢਾਈ ਮਿੰਟ ਦੇ ਭਾਸ਼ਨ ਦੇ ਉਦੋਂ ਤੱਕ ਕੋਈ ਮਾਇਨੇ ਨਹੀਂ ਹਨ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਵਿੱਚ ਭਾਈਵਾਲ ਬਣਿਆ ਹੋਇਆ ਹੈ।

Shiromani Akali Dal Shiromani Akali Dal

ਅਕਾਲੀ ਦਲ ਦੀ ਤ੍ਰਾਸਦੀ ਇਹ ਹੈ ਕਿ ਉਹ ਕਿਸਾਨਾਂ ਵਿੱਚ ਆਪਣੀ ਭੱਲ ਵੀ ਬਣਾਉਣੀ ਚਾਹੁੰਦਾ ਹੈ ਅਤੇ ਕੇਂਦਰ ਸਰਕਾਰ ਵਿੱਚ ਮਿਲੀ ਹੋਈ ਇੱਕ ਨਿਗੂਣੀ ਜਿਹੀ ਵਜ਼ੀਰੀ ਵੀ ਨਹੀਂ ਛੱਡਣਾ ਚਾਹੁੰਦਾ। ਪਰ ਉਸ ਦੀ ਇਹ ਦੋ ਬੇੜੀਆਂ ਵਿੱਚ ਸਵਾਰ ਹੋਣ ਦੀ ਗੁੰਮਰਾਹਕੁੰਨ ਨੀਤੀ ਕਾਮਯਾਬ ਨਹੀਂ ਹੋਣੀ ਕਿਉਂਕਿ ਜਨਤਾ ਸਭ ਕੁਝ ਜਾਣਦੀ ਹੈ।’’

Sukhbir Singh BadalSukhbir Singh Badal

 ਸਿਹਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਕੱਲ ਲੋਕ ਸਭਾ ਵਿੱਚ ਜਰੂਰੀ ਵਸਤਾਂ ਸਬੰਧੀ ਬਿਲ ਦੇ ਵਿਰੋਧ ਵਿੱਚ ਲਿਆ ਗਿਆ ਸਟੈਂਡ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਹੀ ਇੱਕ ਨਵਾਂ ਪੈਂਤੜਾ ਹੈ। ਅਕਾਲੀ ਦਲ ਨੇ ਇਹ ਪੈਂਤੜਾ ਭਾਰਤੀ ਜਨਤਾ ਪਾਰਟੀ ਨਾਲ ਪਰਦੇ ਪਿੱਛੇ ਹੋਏ ਸਮਝੌਤੇ ਪਿੱਛੋਂ ਹੀ ਲਿਆ ਗਿਆ ਹੈ ਜਿਸ ਤਹਿਤ ਅਕਾਲੀ ਦਲ ਸਿਰਫ਼ ਮੂੰਹ ਰੱਖਣ ਲਈ ਹੀ ਇਹਨਾਂ ਆਰਡੀਨੈਸਾਂ ਦਾ ਵਿਰੋਧ ਕਰੇਗਾ ਅਤੇ ਭਾਰਤੀ ਜਨਤਾ ਪਾਰਟੀ ਇਸ ਵਿਰੋਧ ਨੂੰ ਨਜ਼ਰਅੰਦਾਜ ਕਰੇਗੀ।

Harsimrat Kaur Badal Harsimrat Kaur Badal

ਸਿੱਧੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਇਹ ਕਹਿਣਾ ਸਰਾਸਰ ਗਲਤ ਹੈ ਕਿ ਖੇਤੀ ਆਰਡੀਨੈਸਾਂ ਨੂੰ ਕੇਂਦਰੀ ਕੈਬਨਿਟ ਵਲੋਂ ਪ੍ਰਵਾਨਗੀ ਦੇਣ ਸਮੇਂ ਹਰਸਿਮਰਤ ਕੌਰ ਬਾਦਲ ਨੇ ਗੰਭੀਰ ਖ਼ਦਸ਼ੇ ਪ੍ਰਗਟ ਕੀਤੇ ਸਨ। ਉਹਨਾਂ ਕਿਹਾ ਕਿ ਅਜੇ ਦੋ ਦਿਨ ਪਹਿਲਾਂ ਤੱਕ ਤਾਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਪੂਰਾ ਅਕਾਲੀ ਦਲ ਖੇਤੀ ਆਰਡੀਨੈਸਾਂ ਦੀ ਡੱਟਕੇ ਹਿਮਾਇਤ ਕਰ ਰਿਹਾ ਸੀ।

Parkash Badal Parkash Singh Badal and Sukhbir Singh Badal

ਸਿੱਧੂ ਨੇ ਕਿਹਾ ਕਿ ਅਕਾਲੀ ਦਲ ਤਾਂ ਬਜ਼ੁਰਗ ਆਗੂ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਇਹਨਾਂ ਆਰਡੀਨੈਂਸਾਂ ਦੇ ਹੱਕ ਵਿਚ ਬਿਆਨ ਦਿਵਾਕੇ ਉਹਨਾਂ ਦੇ ਬਚੇ-ਖੁਚੇ ਵਕਾਰ ਨੂੰ ਢਾਹ ਲਾਉਣ ਦੀ ਹੱਦ ਤੱਕ ਚਲਾ ਗਿਆ ਸੀ। ਅਕਾਲੀ ਦਲ ਵਲੋਂ ਹੁਣ ਵਿਰੋਧ ਦਾ ਲਿਆ ਜਾ ਰਿਹਾ ਨਵਾਂ ਪੈਂਤੜਾ ਪੰਜਾਬ ਵਿੱਚ ਖੇਤੀ ਆਰਡੀਨੈਸਾਂ ਖਿਲਾਫ ਉੱਠੇ ਜ਼ਬਰਦਸਤ ਲੋਕ ਰੋਹ ਦੇ ਡਰ ਵਿਚੋਂ ਨਿਕਲਿਆ ਹੈ।

Balbir Singh Sidhu Balbir Singh Sidhu

ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਸੁਧਾਰਾਂ ਦੇ ਨਾਂ ਉੱਤੇ ਬਣਾਏ ਜਾ ਰਹੇ ਨਵੇਂ ਕਾਨੂੰਨ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਘਸਿਆਰੇ ਬਣਾ ਕੇ ਰੱਖ ਦੇਣਗੇ। ਉਹਨਾਂ ਇਹ ਵੀ ਕਿਹਾ ਕਿ ਇਹ ਕਾਨੂੰਨ ਭਾਰਤੀ ਸੰਵਿਧਾਨ ਦੇ ਸੰਘੀ ਸਰੂਪ ਅਤੇ ਭਾਵਨਾ ਦੇ ਬਿਲਕੁਲ ਉਲਟ ਹਨ। ਸਿੱਧੂ ਨੇ ਕਿਹਾ ਕਿ ਅਫ਼ਸੋਸ ਇਸ ਗੱਲ ਦਾ ਹੈ ਕਿ ਕਿਸਾਨਾਂ ਦੇ ਹਿੱਤਾਂ ਅਤੇ ਮੁਲਕ ਵਿੱਚ ਹਕੀਕੀ ਸੰਘੀ ਢਾਂਚਾ ਉਸਾਰਣ ਦਾ ਮੁਦੱਈ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਹਿਜ਼ ਇੱਕ ਵਜ਼ੀਰੀ ਖਾਤਰ ਆਪਣੇ ਸਿਧਾਂਤ ਅਤੇ ਇਤਿਹਾਸ ਨੂੰ ਕਲੰਕਤ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement