
ਕਿਸਾਨਾਂ ਦੇ ਹਿਤਾਂ ਵਿਰੁਧ ਕੁੱਝ ਵੀ ਪ੍ਰਵਾਨ ਨਹੀਂ ਹੋ ਸਕਦਾ : ਸੁਖਬੀਰ ਬਾਦਲ
ਚੰਡੀਗੜ੍ਹ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ਰੂਰੀ ਵਸਤਾਂ (ਸੋਧ) ਬਿੱਲ 2020 ਦਾ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਕਿਸਾਨਾਂ ਦੀ ਪਾਰਟੀ ਹੋਣ ਦੇ ਨਾਅਤੇ ਉਹ ਅਜਿਹੀ ਕਿਸੇ ਵੀ ਚੀਜ਼ ਦੀ ਹਮਾਇਤ ਨਹੀਂ ਕਰ ਸਕਦੀ ਜੋ ਦੇਸ਼ ਖਾਸ ਤੌਰ 'ਤੇ ਪੰਜਾਬ ਦੇ ਅੰਨਦਾਤਾ ਦੇ ਹਿੱਤਾਂ ਦੇ ਖਿਲਾਫ ਹੋਵੇ। ਸ੍ਰੀ ਬਾਦਲ ਨੇ ਲੋਕ ਸਭਾ ਵਿਚ ਜ਼ੋਰਦਾਰ ਤਕਰੀਰ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਹੀ ਸੰਗਠਨ ਹੈ। ਹਰ ਅਕਾਲੀ ਇਕ ਕਿਸਾਨ ਹੈ ਤੇ ਹਰ ਕਿਸਾਨ ਦਿਲੋਂ ਇਕ ਅਕਾਲੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਕਿਸਾਨਾਂ ਵਾਸਤੇ ਲੜਾਈ ਲੜੀ ਹੈ ਤੇ ਉਹਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਸਰਵਉਚ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਇਸ ਵਿਰਾਸਤ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਭਾਵੇਂ ਸਾਨੂੰ ਕੋਈ ਵੀ ਕੀਮਤ ਅਦਾ ਕਰਨੀ ਪਵੇ। ਸ੍ਰੀ ਬਾਦਲ ਨੇ 10 ਮਿੰਟ ਦੀ ਤਿੱਖੀ ਤਕਰੀਰ 'ਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਤੇ ਉਹਨਾਂ ਦੇ ਸੰਗਠਨਾਂ ਨੂੰ ਨਾਲ ਨਾ ਲੈ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਹਨਾਂ ਕਿਹਾ ਕਿ ਆਰਡੀਨੈਂਸ ਤਿਆਰ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਤੋਂ ਆਰਡੀਨੈਂਸ ਜਾਰੀ ਹੋਏ ਹਨ, ਅਸੀਂ ਸਰਕਾਰ ਨੂੰ ਆਖ ਰਹੇ ਹਾਂ ਕਿ ਉਹ ਇਸ ਬਿੱਲ ਨੂੰ ਨਾ ਲਿਆਵੇ ਪਰ ਸਾਡੀ ਆਵਾਜ਼ ਸੁਣੀ ਨਹੀਂ ਗਈ। ਉਹਨਾਂ ਕਿਹਾ ਕਿ ਜਦੋਂ ਇਨਾਂ ਆਰਡੀਨੈਂਸਾਂ ਬਾਰੇ ਮੰਤਰੀ ਮੰਡਲ ਵਿਚ ਚਰਚਾ ਹੋਈ ਸੀ ਤਾਂ ਪਾਰਟੀ ਦੇ ਪ੍ਰਤੀਨਿਧ ਹਰਸਿਮਰਤ ਕੌਰ ਬਾਦਲ ਨੇ ਇਸ 'ਤੇ ਇਤਰਾਜ਼ ਉਠਾਏ ਸਨ ਤੇ ਕਿਸਾਨਾਂ ਦੀਆਂ ਚਿੰਤਾਵਾਂ ਦੀ ਗੱਲ ਕੀਤੀ ਸੀ ਤੇ ਬੇਨਤੀ ਕੀਤੀ ਸੀ ਕਿ ਆਰਡੀਨੈਂਸ ਰੋਕ ਲਏ ਜਾਣ ਪਰ ਫਿਰ ਵੀ ਆਰਡੀਨੈਂਸ ਜਾਰੀ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਸਾਨੂੰ ਆਸ ਸੀ ਕਿ ਸਰਕਾਰ ਇਸ ਬਿੱਲ ਨੂੰ ਪੇਸ਼ ਕਰਨ ਸਮੇਂ ਆਪਣੀ ਗਲਤੀ ਸੁਧਾਰੇਗੀ ਪਰ ਅਜਿਹਾ ਨਹੀਂ ਹੋਇimageਆ।