
ਲਾਪਤਾ ਸਰੂਪ ਤੇ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਮੇਵਾਰ : ਭਾਈ ਬਾਜਵਾ
ਅੰਮ੍ਰਿਤਸਰ, 15 ਸਤੰਬਰ (ਪਰਮਿੰਦਰਜੀਤ): ਗੁਰਦਵਾਰਾ ਗੁਰੂ ਨਾਨਕ ਦਰਬਾਰ ਲਸਾਲ, ਗੁਰਦਵਾਰਾ ਪਾਰਕ ਅਤੇ ਸਮੂਹ ਸੰਗਤ ਮੌਟਰੀਆਲ ਕੈਨੇਡਾ ਵਲੋਂ ਕੀਤੇ ਗੁਰਮਤੇ ਵਿਚ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਗ਼ੈਰ ਜ਼ਿੰਮੇਵਾਰਨਾ ਰਵਈਆ ਅਪਣਾਇਆ ਹੈ।
ਕਮੇਟੀ ਦੇ ਪ੍ਰਧਾਨ ਭਾਈ ਹਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਇਸ ਮਾਮਲੇ ਨੂੰ ਦਬਾਇਆ ਜਾ ਰਿਹਾ ਹੈ ਇਹ ਬੁਹੁਤ ਹੀ ਹੈਰਾਨੀਜਨਕ ਅਤੇ ਅਫ਼ਸੋਸਜਨਕ ਹੈ। ਇਸ ਦਾ ਸਮੂਹ ਸੰਗਤਾਂ ਵਲੋਂ ਵਿਰੋਧ ਕੀਤਾ ਜਾਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਗਿਣਤੀ, ਲਾਪਤਾ ਸਰੂਪ ਅਤੇ ਬੇਅਦਬੀ ਦੀਆਂ ਘਟਨਾਵਾਂ ਪ੍ਰਤੀ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਧਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਸਰਕਾਰ ਵਲੋਂ ਸਮੇਂ-ਸਮੇਂ 'ਤੇ ਸਿੱਖਾਂ ਉਤੇ ਜ਼ੁਲਮ ਕੀਤੇ ਜਾਂਦੇ ਹਨ ਜਿਸ ਦੀ ਤਾਜ਼ਾ ਮਿਸਾਲ ਸਿੱਖਜ਼ ਫ਼ਾਰ ਜਸਟਿਸ ਦੇ ਭਾਈ ਹਰਦੀਪ ਸਿੰਘ ਅਤੇ ਗੁਰਪਤਵੰਤ ਸਿੰਘ ਪਨੂੰ ਦੀਆਂ ਜਾਇਦਾਦਾਂ ਕੁਰਕ ਕਰਨਾ ਹੈ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦਾ ਪੂਰਨ ਬਾਈਕਾਟ ਕੀਤਾ ਜਾਵੇ ਅਤੇ ਕਿਸੇ ਵੀ ਗੁਰੂ ਘਰ ਦੀ ਸਟੇਜ ਤੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਨੂੰ ਬੋਲਣ ਨਾ ਦਿਤਾ ਜਾਵੇ। ਇਸ ਮੌਕੇ ਭਾਈ ਲੱਖਾ ਸਿੰਘ ਢੀਂਡਸਾ, ਭਾਈ ਗੁਰਦਿਆਲ ਸਿੰਘ ਮਿਆਣੀ, ਭਾਈ ਮਲਕੀਤ ਸਿੰਘ, ਭਾਈ ਸਰਵਦੀਪ ਸਿੰਘ, ਭਾਈimage ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ।