ਸੋਨੀ ਵਲੋਂ ਸਰਕਾਰੀ ਕਾਲਜਾਂ ਦੇ ਹਸਪਤਾਲਾਂ ‘ਚ ਆਕਸੀਜਨ ਸਿਲੰਡਰਾਂ ਦੀ ਸਪਲਾਈ ਨੂੰ ਪੁਖ਼ਤਾ ਕਰਨ ਦੇ ਹੁਕਮ
Published : Sep 16, 2020, 4:59 pm IST
Updated : Sep 16, 2020, 4:59 pm IST
SHARE ARTICLE
Om Prakash Soni And Others
Om Prakash Soni And Others

ਪੰਜਾਬ ਰਾਜ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਨੂੰ ਇਕ-ਇਕ ਕਰੋੜ ਦੇ ਚੈਕ ਭੇਂਟ

ਚੰਡੀਗੜ੍ਹ: ਪੰਜਾਬ ਰਾਜ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਇਥੇ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਉਹ ਕਾਲਜਾਂ ਦੇ ਹਸਪਤਾਲਾਂ ਵਿਚ ਆਕਸੀਜਨ ਗੈਸ ਸਿਲੰਡਰਾਂ ਦੀ ਸਪਲਾਈ ਨੂੰ ਹੋਰ ਪੁਖ਼ਤਾ ਬਣਾਉਣ ਅਤੇ ਜ਼ਰੂਰਤ ਤੋਂ 200 ਸਿਲੰਡਰ ਵਾਧੂ ਹਰ ਸਮੇਂ ਆਪਣੇ ਸਟੋਰਾਂ ਵਿਚ ਉਪਲੱਬਧ ਰੱਖਣ। ਇਸ ਮੌਕੇ ਉਹਨਾਂ ਆਕਸੀਜਨ ਗੈਸ ਸਪਲਾਇਰਾਂ ਨੂੰ ਟੈਲੀਫੋਨ ਰਾਹੀਂ ਗੱਲ ਕਰਕੇ ਹਦਾਇਤ ਕੀਤੀ ਕਿ ਉਹ ਆਕਸੀਜਨ ਗੈਸ ਸਪਲਾਈ ਨੂੰ ਸੁਚਾਰੂ ਤਰੀਕੇ ਨਾਲ ਹਸਪਤਾਲਾਂ ਨੂੰ ਪੁੱਜਦਾ ਕਰਨਾ ਯਕੀਨੀ ਬਣਾਉਣ।

Education Minister Om Prakash SoniOm Prakash Soni

ਆਪਣੀ ਸਰਕਾਰੀ ਰਿਹਾਇਸ਼ 'ਤੇ ਸਰਕਾਰੀ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਕਾਰਨ ਸਰਕਾਰੀ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਪੜਚੋਲ ਕੀਤਾ ਗਿਆ ਅਤੇ ਹਦਾਇਤ ਕੀਤੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਹਸਪਤਾਲਾਂ ਵਿਚ ਸਾਫ਼ ਸਫਾਈ ਉਤੇ ਹੋਰ ਜ਼ੋਰ ਦੇਣ ਦੇ ਵੀ ਆਦੇਸ਼ ਦਿੱਤੇ।

Captain Amarinder SinghCaptain Amarinder Singh

ਸੋਨੀ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਵਲੋਂ ਜੋ ਵੀ ਮੰਗ ਕੀਤੀ ਜਾ ਰਹੀ ਹੈ ਉਸ ਨੂੰ ਤੁਰੰਤ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਪੰਜਾਬ ਰਾਜ ਦੇ ਤਿੰਨੇ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਇਕ-ਇਕ ਕਰੋੜ ਦੇ ਚੈਕ ਵੀ ਭੇਂਟ ਕੀਤੇ ਗਏ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਕਾਰਜਾਂ ਤੇ ਖਰਚ ਕੀਤੇ ਜਾਣਗੇ। ਸੋਨੀ ਨੇ ਮੁੱਖ ਮੰਤਰੀ ਦੇ ਇਸ ਕਦਮ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

Oxygen CylindersOxygen Cylinders

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮੁੱਖ ਸਕੱਤਰ ਪੰਜਾਬ ਜੀ ਵਲੋਂ ਬੀਤੇ ਕੱਲ ਹੀ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ ਜੋ ਕਿ ਜਲਦ ਹੀ ਕਾਲਜਾਂ ਨੂੰ ਮਿਲ ਜਾਵੇਗੀ। ਉਹਨਾਂ ਇਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਡਾਇਰੈਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement