IED ਧਮਾਕੇ ਦੇ ਮਾਮਲੇ ਵਿਚ 4 ਅਤਿਵਾਦੀ ਗਿ੍ਫ਼ਤਾਰ, CM ਕੈਪਟਨ ਵੱਲੋਂ ਸੂਬੇ ਵਿਚ ਹਾਈ ਅਲਰਟ ਜਾਰੀ
Published : Sep 16, 2021, 10:21 am IST
Updated : Sep 16, 2021, 10:25 am IST
SHARE ARTICLE
CM Captain Amarinder Singh
CM Captain Amarinder Singh

ਭੀੜ-ਭਾੜ ਵਾਲੇ ਇਲਾਕਿਆਂ ਅਤੇ ਨਾਜ਼ੁਕ ਥਾਵਾਂ ’ਤੇ ਵਧਾਈ ਜਾ ਰਹੀ ਹੈ ਸੁਰੱਖਿਆ

 

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿਚ ਸ਼ਾਮਲ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅਤਿਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗਿ੍ਫ਼ਤਾਰੀ ਤੋਂ ਬਾਅਦ ਸੂਬੇ ਵਿਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅਤਿਵਾਦੀ ਗ੍ਰੋਹ ਦਾ ਇਹ ਚੌਥਾ ਮਾਮਲਾ ਹੈ।

ਇਹ ਵੀ ਪੜ੍ਹੋ: PSPCL ਨੇ 5 ਸਾਲਾਂ ਬਾਅਦ 1446 ਕਰੋੜ ਰੁਪਏ ਦਾ ਰੀਕਾਰਡ ਮੁਨਾਫ਼ਾ ਕਮਾਇਆ : ਏ ਵੇਨੂੰ ਪ੍ਰਸ਼ਾਦ

ਡੀਜੀਪੀ ਦਿਨਕਰ ਗੁਪਤਾ ਨੇ ਅੱਜ ਇੱਥੇ ਦੱਸਿਆ ਕਿ ਇਸ ਮਾਮਲੇ ਵਿਚ ਇਕ ਪਾਕਿਸਤਾਨੀ ਖੁਫ਼ੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅਤਿਵਾਦੀਆਂ ਦੀ ਪਛਾਣ ਅਤੇ ਨਾਮਜਦ ਕੀਤਾ ਗਿਆ ਹੈ ਜਿਸ ਵਿਚ ਇਕ ਵਿਅਕਤੀ ਨੂੰ ਪਹਿਲਾਂ ਗਿ੍ਫ਼ਤਾਰ ਕੀਤਾ ਗਿਆ ਸੀ। ਅਤਿਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲਣ ਦੇ ਨਾਲ-ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜ਼ਾਰਾਂ ਆਦਿ ਦੇ ਨਾਲ-ਨਾਲ ਸੂਬੇ ਭਰ ਵਿਚ ਨਾਜ਼ੁਕ ’ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Captain Amarinder Singh and Harpal CheemaCaptain Amarinder Singh

ਗਿ੍ਫ਼ਤਾਰੀਆਂ ਦੇ ਵੇਰਵੇ ਦਿੰਦਿਆਂ, ਡੀਜੀਪੀ ਨੇ ਦੱਸਿਆ ਪਾਕਿਸਤਾਨ ਅਧਾਰਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗ੍ਰੋਹ ਨਾਲ ਸਬੰਧਤ ਹਨ। ਕੱਲ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲਰਵਾਲ, ਮਲਕੀਤ ਸਿੰਘ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇਕ ਕਤਲ ਕੇਸ ਵਿਚ ਰੂਬਲ ਨੂੰ ਕੱਲ ਸ਼ਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮਿ੍ਤਸਰ ਅਧੀਨ ਪੈਂਦੇ ਪਿੰਡਾਂ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ। ਉਨਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਿਸ ਨੇ 20 ਅਗਸਤ, 2021 ਨੂੰ ਗਿ੍ਫ਼ਤਾਰ ਕੀਤਾ ਸੀ।

High AlertHigh Alert

ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖੁਫ਼ੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸਨ (ਆਈ.ਐਸ.ਵਾਈ.ਐਫ.) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗ੍ਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਉਨਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ ’ਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗ੍ਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।

ਇਹ ਵੀ ਪੜ੍ਹੋ: ਤਿੰਨ ਕਾਲੇ ਕਾਨੂੰਨਾਂ ਦਾ ਪਹਿਲਾ ਖਰੜਾ ਅਕਾਲੀਆਂ ਨੇ ਹੀ ਤਿਆਰ ਕਰ ਕੇ ਕੇਂਦਰ ਨੂੰ ਦਿਤਾ ਸੀ!

ਦਹਿਸ਼ਤ ਫੈਲਾਉਣ ਦੀ ਇਹ ਕੋਸ਼ਿਸ਼ 8 ਅਗਸਤ, 2021 ਨੂੰ ਕੀਤੀ ਗਈ ਸੀ। ਦੱਸਣਯੋਗ ਹੈ ਕਿ ਰਾਤ 11:30 ਵਜੇ ਅਜਨਾਲਾ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਭਾਖਾ ਤਾਰਾ ਸਿੰਘ ਕੋਲ ਅੰਮਿ੍ਤਸਰ-ਅਜਨਾਲਾ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ ਵਿਖੇ ਖੜੇ ਇਕ ਤੇਲ ਦੇ ਟੈਂਕਰ (ਪੀਬੀ -02 ਸੀਆਰ 5926) ਨੂੰ ਅੱਗ ਲੱਗ ਗਈ ਹੈ। ਅੱਗ ਨੂੰ ਫਾਇਰ ਬਿ੍ਗੇਡ ਦੁਆਰਾ ਕਾਬੂ ਕੀਤਾ ਗਿਆ ਅਤੇ ਅਸ਼ਵਨੀ ਕੁਮਾਰ ਸ਼ਰਮਾ, ਅਜਨਾਲਾ ਦੇ ਬਿਆਨਾਂ ’ਤੇ ਪੁਲਿਸ ਥਾਣਾ ਅਜਨਾਲਾ ਵਿਖੇ ਐਫ.ਆਈ.ਆਰ. ਨੰ. 260 ਦਰਜ ਕੀਤੀ ਗਈ।

PHOTOPHOTO

ਫਿਲਿੰਗ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਦੀ ਫੁਟੇਜ ਤੋਂ ਪਤਾ ਲੱਗਾ ਕਿ ਚਾਰ ਅਣਪਛਾਤੇ ਵਿਅਕਤੀ ਰਾਤ 11 ਵਜੇ ਦੇ ਕਰੀਬ ਪੈਟਰੋਲ ਪੰਪ ਕੋਲ ਆਏ ਅਤੇ ਅੰਮਿ੍ਤਸਰ ਵੱਲ ਜਾਣ ਤੋਂ ਪਹਿਲਾਂ ਕੁਝ ਮਿੰਟਾਂ ਲਈ ਉੱਥੇ ਰੁਕੇ। ਰਾਤ ਕਰੀਬ 11:19 ਵਜੇ ਸ਼ੱਕੀ ਵਿਅਕਤੀ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਉਹਨਾਂ ਨੇ ਸ਼ੱਕੀ ਸਮਗਰੀ ਨੂੰ ਤੇਲ ਟੈਂਕਰ ਦੇ ਈਂਧਨ ਵਾਲੇ ਟੈਂਕ ’ਤੇ ਰੱਖ ਦਿੱਤੀ। ਇਸ ਉਪਰੰਤ ਲਗਭਗ 11:29 ਵਜੇ ਦੋ ਸ਼ੱਕੀ ਵਿਅਕਤੀ ਦੁਬਾਰਾ ਵਾਪਸ ਆਏ ਅਤੇ 1 ਮਿੰਟ ਦੇ ਅੰਦਰ ਹੀ ਧਮਾਕਾ ਹੋਇਆ ਅਤੇ ਅੱਗ ਲੱਗ ਗਈ।

ਇਹ ਵੀ ਪੜ੍ਹੋ: ਸੋਨੂੰ ਸੂਦ ਦੇ ਸਮਰਥਨ ’ਚ ਕੇਜਰੀਵਾਲ ਦਾ ਬਿਆਨ, ‘ਸੱਚਾਈ ਦੇ ਰਸਤੇ ’ਤੇ ਲੱਖਾਂ ਮੁਸ਼ਕਿਲਾਂ ਆਉਂਦੀਆਂ ਨੇ’

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਮੁਖ ਨੇ ਜਲੰਧਰ-ਅੰਮਿ੍ਤਸਰ ਹਾਈਵੇ ’ਤੇ ਹੰਬੋਵਾਲ ਵਿਖੇ ਟਿਫਨ ਆਈ.ਈ.ਡੀ. ਰੱਖਿਆ ਸੀ, ਜਿੱਥੋਂ 6 ਅਗਸਤ, 2021 ਨੂੰ ਵਿੱਕੀ, ਮਲਕੀਤ ਅਤੇ ਗੁਰਪ੍ਰੀਤ ਸਿੰਘ ਨੇ ਰੋਡੇ ਅਤੇ ਕਾਸਿਮ ਦੇ ਨਿਰਦੇਸ਼ਾਂ ’ਤੇ ਇਸ ਨੂੰ ਚੁੱਕਿਆ ਸੀ। ਇਹਨਾਂ ਤਿੰਨਾਂ ਵਿਅਕਤੀਆਂ ਨੇ ਬੰਬ ਨੂੰ ਰਾਜਾਸਾਂਸੀ ਖੇਤਰ ਵਿਚ ਇਕ ਨਹਿਰ ਦੇ ਨਜ਼ਦੀਕ ਲੁਕਾ ਦਿੱਤਾ। ਇਸ ਟਿਫਨ ਬਾਕਸ ਦੇ ਨਾਲ ਇਕ ਪੈੱਨ-ਡਰਾਈਵ ਲੱਗੀ ਹੋਈ ਸੀ, ਜਿਸ ਵਿਚ ਇਕ ਵੀਡੀਓ ਸੀ। ਇਸ ਵੀਡੀਓ ਵਿਚ ਟਿਫਿਨ ਬੰਬ ਆਈਈਡੀ ਨੂੰ ਚਲਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਸੀ।

Tiffin BombTiffin Bomb

ਟਿਫਿਨ ਬੰਬ ਆਈ.ਈ.ਡੀ. ਨੂੰ ਮੁੜ ਪ੍ਰਾਪਤ ਕਰਨ ਤੋਂ ਬਾਅਦ, ਵਿੱਕੀ ਅਤੇ ਰੂਬਲ ਨੂੰ ਰੋਡੇ ਨੇ ਇਕ ਵੱਡਾ ਧਮਾਕਾ ਕਰਨ ਅਤੇ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਤੇਲ ਦੇ ਟੈਂਕਰ ਉੱਤੇ ਟਿਫਿਨ ਬੰਬ ਰੱਖਣ ਦਾ ਕੰਮ ਸੌਂਪਿਆ ਸੀ। 8 ਅਗਸਤ, 2021 ਨੂੰ ਇਨਾਂ ਅਤਿਵਾਦੀ ਕਾਰਕੁਨਾਂ ਨੇ ਦਿਨ ਸਮੇਂ ਸ਼ਰਮਾ ਫਿਲਿੰਗ ਸਟੇਸ਼ਨ ਦੀ ਰੇਕੀ ਕੀਤੀ ਅਤੇ ਰਾਤ ਲਗਭਗ 11:00 ਵਜੇ 8 ਮਿੰਟ ਦਾ ਟਾਈਮਰ ਸੈਟ ਕਰਕੇ ਟਿਫਿਨ ਬੰਬ ਲਗਾ ਦਿੱਤਾ। ਇਹ ਧਮਾਕਾ ਰਾਤ ਕਰੀਬ 11:30 ਵਜੇ ਹੋਇਆ, ਜਿਸ ਕਾਰਨ ਤੇਲ ਟੈਂਕਰ ਦੇ ਟੈਂਕ ਵਿਚ ਅੱਗ ਲੱਗ ਗਈ।

PHOTOPHOTO

ਰੋਡੇ ਅਤੇ ਕਾਸਿਮ ਨਾਲ ਗਿ੍ਫ਼ਤਾਰ ਕੀਤੇ ਗਏ ਸਾਰੇ ਪੰਜ ਕਾਰਕੁਨਾਂ ਖਿਲਾਫ਼ ਐਫ.ਆਈ.ਆਰ. ਨੰ. 260 ਮਿਤੀ 11 ਅਗਸਤ, 2021 ਨੂੰ ਆਈ.ਪੀ.ਸੀ ਦੀ ਧਾਰਾ 436,427, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 13, 16, 18, 18 ਬੀ, 20 ਅਤੇ ਵਿਸਫੋਟਕ ਪਦਾਰਥ (ਸੋਧ) ਐਕਟ 2001 ਦੀ ਧਾਰਾ 3, 4, 5 ਅਧੀਨ ਕੇਸ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਤੋਂ ਪੰਜਾਬ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਇਹ ਚੌਥਾ ਵੱਡਾ ਪਾਕਿ ਦੀ ਸ਼ਹਿ ਪ੍ਰਾਪਤ ਅਤਿਵਾਦੀ ਗ੍ਰੋਹ ਹੈ।

ਅੰਮਿ੍ਤਸਰ ਪੁਲਿਸ ਵੱਲੋਂ 8 ਅਗਸਤ, 2021 ਨੂੰ ਪਿੰਡ ਡੱਲੇਕੇ ਥਾਣਾ ਲੋਪੋਕੇ ਤੋਂ ਇਕ ਆਧੁਨਿਕ ਟਿਫਿਨ ਬੰਬ ਆਈ.ਈ.ਡੀ. ਬਰਾਮਦ ਕੀਤਾ ਸੀ। ਟਿਫਿਨ ਬੰਬ ਆਈ.ਈ.ਡੀ. ਵਿਚ ਲਗਭਗ 2-3 ਕਿਲੋਗ੍ਰਾਮ ਆਰ.ਡੀ.ਐਕਸ. ਸੀ ਅਤੇ ਇਸ ਵਿਚ 3 ਵੱਖੋ ਵੱਖਰੇ ਟਰਿਗਰ ਪ੍ਰਣਾਲੀਆਂ ਸਨ ਜਿਹਨਾਂ ਵਿਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕੀ ਅਤੇ ਸਪਰਿੰਗ ਸ਼ਾਮਲ ਸੀ। 15 ਅਗਸਤ ਦੇ ਆਸ ਪਾਸ ਪੁਲਿਸ ਨੇ ਦੋ ਅਤਿਵਾਦੀਆਂ ਨੂੰ ਗਿ੍ਫ਼ਤਾਰ ਕੀਤਾ ਜਿਸ ਉਪਰੰਤ ਹਥਿਆਰਾਂ, ਹੱਥ ਗੋਲਿਆਂ ਆਦਿ ਦੀ ਵੱਡੀ ਖੇਪ ਬਰਾਮਦ ਹੋਈ।

High AlertHigh Alert

ਹਾਲ ਹੀ ਵਿਚ 07 ਸਤੰਬਰ, 2021 ਨੂੰ ਫਿਰੋਜ਼ਪੁਰ ਪੁਲਿਸ ਨੇ ਦਰਵੇਸ਼ ਸਿੰਘ ਵਾਸੀ ਫਿਰੋਜ਼ਪੁਰ ਨੂੰ ਗਿ੍ਰਫ਼ਤਾਰ ਕੀਤਾ ਜਿਸਨੇ ਖੁਲਾਸਾ ਕੀਤਾ ਕਿ ਉਹ ਲਖਬੀਰ ਸਿੰਘ ਰੋਡੇ ਦੇ ਨਾਲ ਲਗਾਤਾਰ ਸੰਪਰਕ ਵਿਚ ਸੀ। ਉਸ ਨੇ ਫਿਰੋਜ਼ਪੁਰ ਜ਼ਿਲੇ ਵਿਚ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਹਥਿਆਰਾਂ, ਟਿਫਿਨ ਬੰਬ ਆਈ.ਈ.ਡੀਜ, ਆਰ.ਡੀ.ਐਕਸ. ਅਤੇ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ। ਦਰਵੇਸ਼ ਸਿੰਘ ਨੂੰ ਥਾਣਾ ਮਮਦੋਟ ਵਿਖੇ ਐਨਡੀਪੀਐਸ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਯੂ.ਏ. (ਪੀ) ਐਕਟ ਤਹਿਤ ਦਰਜ ਕੀਤੇ ਗਏ ਅਪਰਾਧਿਕ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement