CM ਪੰਜਾਬ ਤੋਂ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਿਧਾਇਕਾਂ ਦਾ ਭਰੋਸਾ ਉਠਿਆ: ਹਰਪਾਲ ਚੀਮਾ
Published : Sep 16, 2021, 6:33 pm IST
Updated : Sep 16, 2021, 7:10 pm IST
SHARE ARTICLE
Harpal Singh Cheema AND CM Punjab
Harpal Singh Cheema AND CM Punjab

ਮੁੱਖ ਮੰਤਰੀ ਕੋਲ ਕੈਬਨਿਟ ਵਿੱਚ ਵੀ ਬਹੁਮੱਤ ਨਹੀਂ, ਬਤੌਰ ਮੁੱਖ ਮੰਤਰੀ ਨਹੀਂ ਕਰ ਸਕਦੇ ਕੰਮ

 

ਚੰਡੀਗੜ੍ਹ: ਕਾਂਗਰਸ ਦੇ 40 ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਤੋਂ ਸਦਨ ਵਿੱਚ ਬਹੁਮੱਤ ਸਿੱਧ ਕਰਵਾਇਆ ਜਾਵੇ।  ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ ਅਤੇ ਸਮੇਂ ਦੀ ਮੰਗ ਹੈ ਕਿ ਵਿਧਾਨ ਸਭਾ ਦੇ ਸਦਨ ਵਿੱਚ ਮੁੱਖ ਮੰਤਰੀ ਬਹੁਮੱਤ ਸਿੱੱਧ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਸਮੇਤ ਕਾਂਗਰਸ ਪਾਰਟੀ ਅਤੇ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਖੋ ਚੁੱਕੇ ਹਨ। 

Harpal Cheema Harpal Cheema

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਤੋਂ ਉਨ੍ਹਾਂ ਦੀ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ ਹੈ। ਕੈਪਟਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਦਾ ਭਰੋਸਾ ਖੋ ਚੁੱਕੇ ਹਨ। ਨਤੀਜੇ ਵਜੋਂ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ ਦੇ ਅਨੁਸਾਰ ਕਾਂਗਰਸ ਦਾ ਬਹੁਮੱਤ ਸੱਤਾ ਵਿੱਚ ਕਾਬਜ ਰਹਿਣ ਲਈ ਨਾ ਕਾਫ਼ੀ ਹੈ। ਪਾਰਟੀ ਦੇ ਦੋ ਧੜਿਆਂ ਵਿੱਚ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਆਗੂ ਲੰਮੇ ਸਮੇਂ ਤੋਂ ਇੱਕ-ਦੂਜੇ ’ਤੇ ਭਰੋਸਾ ਨਹੀਂ ਕਰ ਰਹੇ। ਕੈਪਟਨ ਸਰਕਾਰ ਲਈ ਬਹੁਮੱਤ ਬਣਾ ਕੇ ਰੱਖਣਾ ਮੌਜ਼ੂਦਾ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਹੈ। ਚੀਮਾ ਨੇ ਕਿਹਾ ਕਿ ਘੱਟ ਗਿਣਤੀ ਵਿੱਚ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਵਿੱਚ ਬਣੇ ਰਹਿਣ ਦਾ ਨਾ ਤਾਂ ਕੋਈ ਨੈਤਿਕ ਅਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

 

CM PUNJAB CM PUNJAB

 

‘ਆਪ’ ਆਗੂ ਨੇ ਕਿਹਾ ਸੂਬੇ ਵਿੱਚ ਸਰਕਾਰ ਦਾ ਠੀਕ ਕੰਮਕਾਜ ਨਾ ਹੋਣ ਕਾਰਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਇੱਥੋਂ ਤੱਕ ਕਿ ਮੁੱਖ ਮੰਤਰੀ ਦੇ ਕੋਲ ਕੈਬਨਿਟ ਵਿੱਚ ਵੀ ਬਹੁਮੱਤ ਨਹੀਂ ਹੈ। ਇਸ ਕਾਰਨ ਉਹ ਸਰਕਾਰ ਵਿੱਚ ਬਤੌਰ ਮੁੱਖ ਮੰਤਰੀ ਬਣੇ ਨਹੀਂ ਰਹਿ ਸਕਦੇ। ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਵਿੱਚ ਤੁਰੰਤ ਫਲੋਰ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿੰਨੇ ਵਿਧਾਇਕ ਕੈਪਟਨ ਸਰਕਾਰ ਦੇ ਨਾਲ ਹਨ। 

 

 

CM PunjabCM Punjab

 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਇੱਕ ਪ੍ਰਤੀਨਿੱਧ ਮੰਡਲ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਦਨ ਵਿੱਚ ਬਹੁਮੱਤ ਸਿੱਧ ਕਰਾਉਣ ਦੀ ਮੰਗ ਕੀਤੀ ਸੀ। 
ਚੀਮਾ ਨੇ ਪ੍ਰਸ਼ਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਦਨ ਵਿੱਚ ਬਹੁਮੱਤ ਸਾਬਤ ਕਰਨ ਦੀ ‘ਆਪ’ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਿਉਂ ਨਹੀਂ ਕਰ ਰਹੇ?

Harpal Singh Cheema Harpal Singh Cheema

 

ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਨੈਤਿਕਤਾ ਕਿੱਥੇ ਗਈ ਅਤੇ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹਨ? ਚੀਮਾ ਨੇ ਕਾਂਗਰਸ ਦੇ ਬਾਗੀ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਉਨ੍ਹਾਂ ਰਾਜਪਾਲ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਫਲੋਰ ਟੈਸਟ ਕਰਾਉਣ ਦੀ ਮੰਗ ਕਿਉਂ ਨਹੀਂ ਕੀਤੀ? ਜੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਆਗੂ ਕੈਪਟਨ ਦੇ ਖ਼ਿਲਾਫ਼ ਆਪਣੇ ਪੱਧਰ ’ਤੇ ਸਹੀ ਹਨ ਤਾਂ ਉਹ ਵਿਧਾਨ ਸਭਾ ਵਿੱਚ ਬੇਭਰੋਸਗੀ ਦਾ ਮਤਾ ਕਿਉਂ ਨਹੀਂ ਲਿਆਉਂਦੇ। ਚੀਮਾ ਨੇ ਕਿਹਾ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਾਰੇ ਵਿਧਾਇਕ ਅਤੇ ਆਗੂ ਸਾਢੇ ਚਾਰ ਸਾਲ ਤੋਂ ਮਾਫ਼ੀਆ ਰਾਜ ਦਾ ਹਿੱਸਾ ਬਣੇ ਰਹੇ ਹਨ ਅਤੇ ਹੁਣ ਮਹਿਜ ਕੁਰਸੀ ਲਈ ਦਬਾਅ ਬਣਾਉਣ ਦਾ ਨਾਟਕ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement