ਪੰਜਾਬ 'ਚ ਕੋਰੋਨਾ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਕੋਵਿਡ-19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਸ਼ੁਰੂ
Published : Sep 16, 2021, 3:52 pm IST
Updated : Sep 16, 2021, 3:52 pm IST
SHARE ARTICLE
Balbir Singh Sidhu
Balbir Singh Sidhu

ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵਿੱਚ ਵੀ ਕੋਰੋਨਾ ਵਾਇਰਸ ਦੇ ਕਿਸੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।

 

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ.ਆਰ.ਡੀ.ਐਲ. ਜੀ.ਐਮ.ਸੀ.  ਪਟਿਆਲਾ ਲੈਬ ਵਿਖੇ ਸੂਬੇ ਵੱਲੋਂ ਚਲਾਈ ਜਾਣ ਵਾਲੀ ਪਹਿਲੀ ਕੋਵਿਡ-19 ਜੀਨੋਮ ਸਿਕਿਊਐਂਸਿੰਗ ਫੈਸਿਲਟੀ ਦੀ ਸ਼ੁਰੂਆਤ ਕੀਤੀ ਗਈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵਿੱਚ ਵੀ ਕੋਰੋਨਾ ਵਾਇਰਸ ਦੇ ਕਿਸੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।

Corona Virus Corona Virus

ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐਨਸੀਡੀਐਸ ਦਿੱਲੀ ਵਿਖੇ ਭੇਜੇ ਸਨ ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁਸ਼ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ। ਮਾਹਰਾਂ ਦੇ ਅਨੁਸਾਰ ਜੇਕਰ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਣ ਨੂੰ ਹੋਰ ਅੱਗੇ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੀਐਮਸੀ ਪਟਿਆਲਾ ਵਿਖੇ ਜੀਨੋਮ ਸਿਕਿਊਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।

COVID-19 Genome Sequencing facility COVID-19 Genome Sequencing facility

ਇਸ ਸਹੂਲਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੈਬਾਰਟਰੀ ਨੂੰ ਯੂ.ਕੇ. ਅਧਾਰਤ ਨਿਰਮਾਤਾ- ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐਮ.ਕੇ. 1 ਸੀ ਪ੍ਰਾਪਤ ਹੋਈ ਹੈ। ਮਿਨਆਈਓਐਨ ਇੱਕ ਵਿਸ਼ੇਸ਼ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ ਜੋ ਡੀ.ਐਨ.ਏ. ਅਤੇ ਆਰ.ਐਨ.ਏ. ਦੋਵਾਂ ਦੇ ਰੀਅਲ-ਟਾਈਮ ਵਿਸ਼ਲੇਸ਼ਣ ਜ਼ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲਤ ਦਿੰਦਾ ਹੈ। ਜੀਨੋਮ ਸੀਕਵੈਂਸਰ ਅਤੇ ਸਹਾਇਕ ਉਪਕਰਣ ਇੱਕ ਯੂ.ਐਸ. ਅਧਾਰਤ ਗੈਰ-ਮੁਨਾਫ਼ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚੱਲ ਰਹੇ ਕੋਵਿਡ -19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ।

ਵੀ.ਆਰ.ਡੀ.ਐਲ. ਜੀ.ਐਮ.ਸੀ. ਪਟਿਆਲਾ ਦੇ ਇੰਚਾਰਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਰੁਪਿੰਦਰ ਬਖਸ਼ੀ ਅਤੇ ਉਨ੍ਹਾਂ ਦਾ ਸਟਾਫ ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਸੂਬੇ ਦੀ ਅਣਥੱਕ ਸੇਵਾ ਕਰ ਰਿਹਾ ਹੈ। ਆਈ.ਸੀ.ਐਮ.ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ -19 ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ਨੂੰ ਸਿਖ਼ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ।

Corona VirusCorona Virus

ਲੈਬ ਦੀ ਮੌਜੂਦਾ ਸਮਰੱਥਾ ਨੂੰ ਵਧਾਉਣ ਲਈ, ਇੰਚਾਰਜ ਡਾ. ਬਖਸ਼ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਨੈਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ -19 ਜੀਨੋਮ ਸਿਕਵੈਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸਿਕਵੈਂਸਿੰਗ ਕੋਨਸੋਰਟਿਅਮ, ਆਈ.ਸੀ.ਐਸ.ਏ.ਸੀ.ਓ.ਜੀ. ਦਾ ਹਿੱਸਾ ਬਣਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement