‘ਕਿਸਾਨ ਸੰਸਦ’: ਜੈਪੁਰ ਪਹੁੰਚੇ ਕਿਸਾਨਾਂ ਦਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਸਵਾ
Published : Sep 16, 2021, 12:14 am IST
Updated : Sep 16, 2021, 12:14 am IST
SHARE ARTICLE
image
image

‘ਕਿਸਾਨ ਸੰਸਦ’: ਜੈਪੁਰ ਪਹੁੰਚੇ ਕਿਸਾਨਾਂ ਦਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਸਵਾਗਤ

ਜੈਪੁਰ, 15 ਸਤੰਬਰ : ਰਾਜਸਥਾਨ ਦੇ ਜੈਪੁਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨ ਸੰਸਦ ਦਾ ਆਯੋਜਨ ਕੀਤਾ ਗਿਆ। ਇਹ ਸੰਸਦ ਪਿੰਕ ਸਿਟੀ ਦੇ ਬਿਰਲਾ ਆਡੀਟੋਰੀਅਮ ਵਿਚ ਆਯੋਜਤ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਕਿਸਾਨ ਨੇਤਾ ਇਸ ਵਿਚ ਹਿੱਸਾ ਲੈਣ ਲਈ ਪਹੁੰਚੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਜੈਪੁਰ ਪਹੁੰਚੇ ਕਿਸਾਨਾਂ ਦਾ ਸਵਾਗਤ ਕੀਤਾ। ਅਸ਼ੋਕ ਗਹਿਲੋਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।
ਉਨ੍ਹਾਂ ਟਵੀਟ ਕੀਤਾ, ‘ਬਿਰਲਾ ਆਡੀਟੋਰੀਅਮ ਵਿਚ ਆਯੋਜਤ ਕਿਸਾਨ ਸੰਸਦ ਵਿਚ ਹਿੱਸਾ ਲੈ ਰਹੇ ਸਾਰੇ ਕਿਸਾਨਾਂ ਦਾ ਮੈਂ ਸਵਾਗਤ ਕਰਦਾ ਹਾਂ। ਅੱਜ ਲੋਕਤੰਤਰ ਦਿਵਸ ਮੌਕੇ ਇਹ ਪ੍ਰੋਗਰਾਮ ਹੋਣਾ ਜ਼ਰੂਰੀ ਹੈ ਕਿਉਂਕਿ ਸਾਡੇ ਕਿਸਾਨ ਵਿਰੋਧ ਦੇ ਲੋਕਤੰਤਰਿਕ ਨਿਯਮਾਂ ਅਨੁਸਾਰ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ’। ਉਨ੍ਹਾਂ ਅੱਗੇ ਲਿਖਿਆ, ‘ਅਨੁਸ਼ਾਸਨ ਦੇ ਨਾਲ ਅਤੇ ਕਈ ਪਰੇਸ਼ਾਨੀਆਂ ਦੇ ਬਾਵਜੂਦ ਜਿਸ ਤਰ੍ਹਾਂ ਕਿਸਾਨ ਬਿਨ੍ਹਾਂ ਉਮੀਦ ਗੁਆਏ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਇਸ ਦੇ ਲਈ ਉਹ ਵਧਾਈ ਦੇ ਹੱਕਦਾਰ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement