ਸੰਗਤਾਂ ਨੇ ਗਿਆਨੀ ਰਘਬੀਰ ਸਿੰਘ ਵਿਰੁਧ ਕੀਤੀ ਨਾਹਰੇਬਾਜ਼ੀ, ਅਸਤੀਫ਼ੇ ਦੀ ਕੀਤੀ ਮੰਗ
Published : Sep 16, 2021, 12:26 am IST
Updated : Sep 16, 2021, 12:26 am IST
SHARE ARTICLE
image
image

ਸੰਗਤਾਂ ਨੇ ਗਿਆਨੀ ਰਘਬੀਰ ਸਿੰਘ ਵਿਰੁਧ ਕੀਤੀ ਨਾਹਰੇਬਾਜ਼ੀ, ਅਸਤੀਫ਼ੇ ਦੀ ਕੀਤੀ ਮੰਗ

ਸ੍ਰੀ ਆਨੰਦਪੁਰ ਸਾਹਿਬ, 15 ਸਤੰਬਰ (ਸੁਖਵਿੰਦਰਪਾਲ ਸਿੰਘ ਸੁੱਖੂ):  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਮਾਮਲਾ ਸੁਲਝਣ ਦੀ ਬਜਾਏ ਹੋਰ ਤੁਲ ਫੜਦਾ ਜਾ ਰਿਹਾ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪਸ਼ਚਾਤਾਪ ਕਰਨ ਬੈਠੀਆਂ ਸਿੱਖ ਸੰਗਤਾਂ ਵਲੋਂ ਬੀਤੀ ਦੇਰ ਸ਼ਾਮ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵਿਰੁਧ ਭਾਰੀ ਨਾਹਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਇਕੱਠੀਆਂ ਹੋਈਆਂ ਸਿੱਖ ਸੰਗਤਾਂ ਨੇ ਦੋਸ਼ ਲਗਾਇਆ ਕਿ ਗਿਆਨੀ ਰਘਬੀਰ ਸਿੰਘ ਭਾਵੇਂ ਕੌਮ ਦੇ ਜਥੇਦਾਰ ਨੇ ਪ੍ਰੰਤੂ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ਵਿਚ ਅਸਫ਼ਲ ਸਿੱਧ ਹੋਏ ਹਨ। ਸਿੱਖ ਸੰਗਤਾਂ ਨੇ ਮੰਗ ਕੀਤੀ ਕਿ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਕਾਇਮ ਨਾ ਰੱਖਣ ਕਾਰਨ ਜਥੇਦਾਰ ਰਘਬੀਰ ਸਿੰਘ ਨੂੰ ਅਪਣੇ ਅਹੁਦੇ ਤੋਂ ਤੁਰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement