ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਗਏ ਕਈ ਉਪਰਾਲੇ
Published : Sep 16, 2021, 5:33 pm IST
Updated : Sep 16, 2021, 7:01 pm IST
SHARE ARTICLE
Aruna Chaudhary
Aruna Chaudhary

ਵਿਭਾਗ ਵੱਲੋਂ 1 ਸਤੰਬਰ ਤੋਂ 30 ਸਤੰਬਰ,2021 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। 

 

ਚੰਡੀਗੜ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ ਤਾਂ ਜੋ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਧੀਨ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਚੌਧਰੀ ਅੱਜ ਇੱਥੇ ਪੋਸ਼ਣ ਅਭਿਆਨ ਮਹੀਨੇ ਤਹਿਤ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੀ ਪ੍ਰਧਾਨਗੀ ਕਰ ਰਹੇ ਸਨ। ਵਿਭਾਗ ਵੱਲੋਂ 1 ਸਤੰਬਰ ਤੋਂ 30 ਸਤੰਬਰ,2021 ਤੱਕ ਸੂਬੇ ਭਰ ਵਿੱਚ ਪੋਸ਼ਣ ਮਾਹ ਮਨਾਇਆ ਜਾ ਰਿਹਾ ਹੈ। 

Photo

ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਵਿਭਾਗ ਵਿੱਚ ਵੱਡੇ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਭਰਤੀਆਂ ਕੀਤੀਆਂ ਗਈਆਂ ਅਤੇ ਨਾਲ ਦੀ ਨਾਲ ਹੀ ਯੋਗ ਅਧਿਕਾਰੀਆਂ/ਕਰਮਚਾਰੀਆਂ ਨੂੰ ਤਰੱਕੀਆਂ ਵੀ ਦਿੱਤੀਆਂ ਗਈਆਂ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਾਡਾ ਇਹ ਵਿਭਾਗ ਸਿੱਧੇ ਤੌਰ ‘ਤੇ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਅਸੀਂ ਸਾਰੇ ਵਡਭਾਗੇ ਹਾਂ ਕਿ ਸਾਨੂੰ ਸਮਾਜ ਦੇ ਉਹਨਾਂ ਲੋਕਾਂ ਦੀ ਮਦਦ ਕਰਨ ਦਾ ਸੁਭਾਗ ਮਿਲਿਆ ਹੈ, ਜਿਹਨਾਂ ਦੀ ਮਦਦ ਕਰਨ ਵਾਲੇ ਬਹੁਤ ਘੱਟ ਹੁੰਦੇ ਹਨ। ਉਹਨਾਂ ਕਿਹਾ ਕਿ ਸਾਡਾ ਕੰਮ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਿੱਧ ਕਰਦਾ ਹੈ। 

Photo

ਇਸ ਮੌਕੇ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਵਿਭਾਗ ਰਾਹੀਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਆਗਾਮੀ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲੈਣ। ਚੌਧਰੀ ਨੇ ਕਿਹਾ ਕਿ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਸਾਡੀਆਂ ਆਂਗਣਵਾੜੀ ਵਰਕਰਾਂ ਵੱਲੋਂ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਗਈਆਂ।

ਉਹਨਾਂ ਆਂਗਣਵਾੜੀ ਵਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਕੁਪੋਸ਼ਿਤ ਬੱਚਿਆਂ ਵੱਲ ਹੋਰ ਧਿਆਨ ਦੇਣ। ਇਸ ਮੌਕੇ ਬੋਲਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਪੋਸ਼ਣ ਵਾਟਿਕਾ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਉਹਨਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਕੇਂਦਰਾਂ ਵਿੱਚ ਫਲਦਾਰ ਰੁੱਖਾਂ ਦੇ ਨਾਲ-ਨਾਲ ਮੈਡੀਸਿਨਲ ਦਰਖਤ ਲਗਾਉਣ ਵੱਲ ਵੀ ਧਿਆਨ ਦੇਣ ਅਤੇ ਇਹ ਦਰਖਤ ਆਂਗਣਵਾੜੀ ਕੇਂਦਰ ਨੇੜਲੀਆਂ ਸਾਂਝੀਆਂ ਜ਼ਮੀਨਾਂ ‘ਤੇ ਵੀ ਲਗਾਏ ਜਾਣ ਤਾਂ ਜੋ ਸਥਾਨਕ ਲੋਕਾਂ ਨੂੰ ਵੀ ਇਸ ਦਾ ਲਾਭ ਹੋ ਸਕੇ।

Photo

ਅੱਜ ਦੇ ਇਸ ਸਮਾਗਮ ਦੌਰਾਨ ਡਿਜੀਟਲ ਪੇਰੈਂਟਸ ਮਾਰਗ ਦਰਸ਼ਕ ਰਿਪੋਰਟ ਵੀ ਜਾਰੀ ਕੀਤੀ ਗਈ। ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਕੀਤੇ ਜਾ ਰਹੇ ਉਸਾਰੂ ਕੰਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਇਸ ਮੌਕੇ ਵਧੀਆ ਕੰਮ ਕਰਨ ਵਾਲੇ ਜ਼ਿਲਿਆਂ ਦਾ ਵੀ ਸਨਮਾਨ ਕੀਤਾ ਗਿਆ। ਬਿਹਤਰ ਕਾਰਗੁਜ਼ਾਰੀ ਵਿਖਾਉਣ ਵਾਲੀ ਸ਼੍ਰੇਣੀ ਵਿੱਚ ਪਹਿਲੇ ਨੰਬਰ ‘ਤੇ ਰੂਪਨਗਰ ਜ਼ਿਲਾ ਰਿਹਾ, ਜਦਕਿ ਦੂਸਰੇ ‘ਤੇ ਹੁਸ਼ਿਆਰਪੁਰ, ਤੀਸਰੇ ‘ਤੇ ਜਲੰਧਰ ਅਤੇ ਚੌਥੇ ‘ਤੇ ਫ਼ਾਜਿਲਕਾ ਰਿਹਾ।

ਇਸੇ ਤਰਾਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਲਈ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਫ਼ਿਰੋਜਪੁਰ, ਤੀਜੇ ‘ਤੇ ਰੂਪਨਗਰ, ਚੌਥੇ ‘ਤੇ ਮੁਕਤਸਰ ਅਤੇ ਜਲੰਧਰ ਪੰਜਵੇਂ ਸਥਾਨ ‘ਤੇ ਰਿਹਾ। ਇਸੇ ਤਰਾਂ ਪ੍ਰਧਾਨ ਮੰਤਰੀ ਮਾਤਰੁਬੰਧਨਾ ਯੋਜਨਾ ਵਿੱਚ ਪਹਿਲੇ ਨੰਬਰ ‘ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੂਜੇ ‘ਤੇ ਮਾਨਸਾ, ਤੀਜੇ ‘ਤੇ ਬਰਨਾਲਾ, ਚੌਥੇ ‘ਤੇ ਫ਼ਰੀਦਕੋਟ ਅਤੇ ਪਠਾਨਕੋਟ ਪੰਜਵੇਂ ਸਥਾਨ ‘ਤੇ ਰਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਵਿਪੁਲ ਉਜਵਲ, ਜੁਆਇੰਟ ਡਾਇਰੈਕਟਰ ਵਿੰਮੀ ਭੁੱਲਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement