ਪੰਜਾਬ ਵਿਚ ਪੂਸਾ ਬਾਇਉ ਡੀ-ਕੰਪੋਜ਼ਰ ਦਾ 5000 ਏਕੜ 'ਚ ਪਾਇਲਟ ਪ੍ਰਾਜੈਕਟ ਕੀਤਾ ਜਾਵੇਗਾ : ਖੇਤੀਬਾੜੀ ਮੰਤਰੀ
Published : Sep 16, 2022, 12:34 am IST
Updated : Sep 16, 2022, 12:34 am IST
SHARE ARTICLE
image
image

ਪੰਜਾਬ ਵਿਚ ਪੂਸਾ ਬਾਇਉ ਡੀ-ਕੰਪੋਜ਼ਰ ਦਾ 5000 ਏਕੜ 'ਚ ਪਾਇਲਟ ਪ੍ਰਾਜੈਕਟ ਕੀਤਾ ਜਾਵੇਗਾ : ਖੇਤੀਬਾੜੀ ਮੰਤਰੀ

ਨਵੀਂ ਦਿੱਲੀ/ਚੰਡੀਗੜ੍ਹ, 15 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ  ਹਰ ਸੰਭਵ ਮਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ  ਉਸ ਵੇਲੇ ਬੂਰ ਪਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿਚ ਪਾਇਲਟ ਪ੍ਰਾਜੈਕਟ ਕਰਨ ਦਾ ਫ਼ੈਸਲਾ ਕੀਤਾ ਗਿਆ |
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪਧਰੀ ਮੀਟਿੰਗਾਂ ਕੀਤੀਆਂ ਗਈਆਂ | ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ  ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵਲੋਂ ਪੂਰਨ ਮਦਦ ਦਾ ਭਰੋਸਾ ਦਿਤਾ ਗਿਆ ਹੈ | ਇਸ ਉਪਰੰਤ ਇਸ ਸਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ | ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ | 
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿਚ ਮਿੱਟੀ ਵਿਚ ਰਲਾ ਦਿਤੀ ਜਾਂਦੀ ਹੈ | ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ  ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹਈਆ ਕਰਵਾਉਣਾ ਸ਼ਾਮਲ ਹੈ |
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਅਪਣਾਏ ਗਏ ਰੁਖ ਦੀ ਵੀ ਨਿੰਦਾ ਕੀਤੀ ਜਿਨ੍ਹਾਂ ਕਿਸਾਨਾਂ ਨੂੰ  ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ  ਮੁਆਵਜ਼ਾ ਜਾ ਵਿੱਤੀ ਸਹਾਇਤਾ ਕਰਨ ਦੀ ਮੰਗ ਨੂੰ  ਠੁਕਰਾ ਦਿਤੀ ਹੈ | ਭਾਵੇਂ ਕੇਂਦਰ ਸਰਕਾਰ ਨੇ ਪਰਾਲੀ ਨੂੰ  ਸਾੜਨ ਤੋਂ ਰੋਕਣ ਲਈ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਤੋਂ ਨਾਂਹ ਕਰ ਦਿਤੀ ਹੈ, ਪਰ ਪੰਜਾਬ ਸਰਕਾਰ ਪਰਾਲੀ ਨੂੰ  ਜਲਾਉਣ ਤੋਂ ਹੋਣ ਵਾਲੇ ਪ੍ਰਦੂਸ਼ਨ ਰੋਕਣ ਲਈ ਅਪਣੇ ਪੱਧਰ 'ਤੇ ਹਰ ਹੀਲਾ ਵਸੀਲਾ ਵਰਤੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ  ਜਾਗਰੂਕ ਕਰਨ ਦੇ ਨਾਲ ਨਾਲ ਖੇਤੀ ਸੰਦ ਵੀ ਸਸਤੇ ਭਾਅ 'ਤੇ ਮੁਹਈਆ ਕਰਵਾਏ ਜਾਣਗੇ | ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ, ਮੰਡੀ ਬੋਰਡ, ਪ੍ਰਦੂਸ਼ਨ ਕੰਟਰੋਲ ਬੋਰਡ ਤੋਂ ਇਲਾਵਾ ਕਈ ਹੋਰ ਵਿਭਾਗਾਂ ਵਲੋਂ ਪਰਾਲੀ ਨੂੰ  ਸਾੜਨ ਤੋਂ ਰੋਕਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾਣਗੇ ਅਤੇ ਮੁਹਿੰਮਾਂ ਚਲਾਈਆਂ ਜਾਣਗੀਆਂ |
ਧਾਲੀਵਾਲ ਨੇ ਕਿਸਾਨਾਂ ਨੂੰ  ਵੀ ਅਪੀਲ ਕੀਤੀ ਹੈ ਕਿ ਸਾਡੀ ਧਰਤੀ, ਹਵਾ ਅਤੇ ਪਾਣੀ ਨੂੰ  ਪ੍ਰਦੂਸ਼ਣ ਤੋਂ ਬਚਾਉਣ ਲਈ ਸਰਕਾਰ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਰੋਗ ਮੁਕਤ ਸਾਫ਼-ਸੁਥਰੇ ਵਾਤਾਵਰਣ ਦਾ ਅਨੰਦ ਮਾਣ ਸਕਣ | ਮੀਟਿੰਗ ਵਿਚ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਡਾ. ਲਵਲੀਨ ਸੁਕਲਾ, ਡਾ. ਸੁਨੀਲ ਪਾਬੀ, ਡਾ. ਕੇ.ਅੰਨਾਪੂਰਨਾ ਤੇ ਵਿਵੇਕ ਕੁਮਾਰ ਤਿ੍ਪਾਠੀ ਵੀ ਹਾਜ਼ਰ ਸਨ |
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement