'ਆਪ' ਪਾਰਟੀ ਦੁਖੀ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਭਾਜਪਾ ਨਾਲ ਜਾ ਖੜੀਆਂ ਹੋਈਆਂ
Published : Sep 16, 2022, 12:48 am IST
Updated : Sep 16, 2022, 12:48 am IST
SHARE ARTICLE
image
image

'ਆਪ' ਪਾਰਟੀ ਦੁਖੀ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਭਾਜਪਾ ਨਾਲ ਜਾ ਖੜੀਆਂ ਹੋਈਆਂ


ਪੰਜਾਬ ਕਾਂਗਰਸ ਸੂਬੇ 'ਚ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ : ਹਰਪਾਲ ਚੀਮਾ


ਚੰਡੀਗੜ੍ਹ, 15 ਸਤੰਬਰ (ਭੁੱਲਰ): ਭਾਜਪਾ ਵਲੋਂ ਪੰਜਾਬ 'ਚ ਸਰਕਾਰ ਡੇਗਣ ਦੀਆਂ ਕੋਸ਼ਿਸ਼ਾਂ 'ਤੇ ਕਾਂਗਰਸ ਲੀਡਰਸ਼ਿਪ ਦੀ ਚੁੱਪੀ ਨੂੰ  ਆੜੇ ਹੱਥੀਂ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੂੰ  ਭਾਜਪਾ ਦੀ 'ਬੀ-ਟੀਮ' ਕਰਾਰ ਦਿਤਾ ਅਤੇ ਕਿਹਾ ਕਿ ਕਾਂਗਰਸ ਅੰਦਰ ਖਾਤੇ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਰਾਹ 'ਚ ਰੋੜਾ ਬਣਨਾ ਹੀ ਇਨ੍ਹਾਂ ਦਾ ਮਕਸਦ ਹੈ | ਉਨ੍ਹਾਂ ਕਿਹਾ ਕਿ ਡੀ ਜੀ ਪੀ ਨੂੰ  ਦਿਤੀ ਸ਼ਿਕਾਇਤ ਤੇ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਦੇ ਮਾਮਲੇ ਵਿਚ ਜਾਂਚ ਸ਼ੁਰੂ ਹੋ ਚੁਕੀ ਹੈ | ਉਨ੍ਹਾਂ ਕਿਹਾ ਕਿ ਹਾਲੇ ਵਿਧਾਇਕਾਂ, ਉਨ੍ਹਾਂ ਨੂੰ  ਫ਼ੋਨ ਕਰਨ ਵਾਲਿਆਂ ਦੇ ਨਾਂ ਤੇ ਹੋਰ ਸਬੂਤ ਮੀਡੀਆ ਵਿਚ ਨਹੀਂ ਦਸੇ ਜਾ ਸਕਦੇ | ਇਸ ਨਾਲ ਜਾਂਚ ਪ੍ਰਭਾਵਤ ਹੋ ਸਕਦੀ ਹੈ | ਚੀਮਾ ਨੇ  ਕਿਹਾ ਕਿ ਸਹੀ ਸਮੇਂ ਤੇ ਸੱਭ ਕੱੁਝ ਜਨਤਕ ਜ਼ਰੂਰ ਕਰਾਂਗੇ |
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ ਕਿਹਾ ਕਿ ਇਹ ਹਾਸੋਹੀਣੀ ਗੱਲ ਹੈ ਕਿ ਹਾਲ ਹੀ ਵਿਚ ਕਾਂਗਰਸ ਗੋਆ ਵਿਚ ਆਪ੍ਰੇਸ਼ਨ ਲੋਟਸ ਦਾ ਸ਼ਿਕਾਰ ਹੋਈ ਹੈ ਅਤੇ ਇਸ ਲਈ ਭਾਜਪਾ ਦਾ ਵਿਰੋਧ ਕਰਨ ਦੀ ਬਜਾਏ ਕਾਂਗਰਸੀ 'ਆਪ' ਤੋਂ ਸਬੂਤਾਂ ਦੀ ਮੰਗ ਕਰ ਰਹੇ ਹਨ | ਚੀਮਾ ਨੇ ਕਿਹਾ, Tਕਾਂਗਰਸ ਦੇ ਕਿਸੇ ਵੀ ਨੇਤਾ ਨੇ ਭਾਜਪਾ 'ਤੇ ਸਵਾਲ ਖੜੇ ਕਰਨ ਦੀ ਹਿੰਮਤ ਨਹੀਂ ਕੀਤੀ ਪਰ ਉਨ੍ਹਾਂ ਨੂੰ  ਸਾਡੇ ਤੋਂ ਭਾਜਪਾ ਦੀਆਂ ਨਾਪਾਕ ਕੋਸ਼ਿਸ਼ਾਂ ਦੇ ਸਬੂਤ ਚਾਹੀਦੇ ਹਨ ਜਦਕਿ ਗੋਆ ਅਤੇ ਹੋਰ ਰਾਜਾਂ ਵਿਚ ਭਾਜਪਾ ਨੇ ਕਾਂਗਰਸ ਨੂੰ  ਇਸੇ ਤਰੀਕੇ ਨਾਲ ਖ਼ਤਮ ਕੀਤਾ ਹੈ | ਫਿਰ ਵੀ, ਕਾਂਗਰਸ ਭਾਜਪਾ ਦਾ ਸਮਰਥਨ ਕਰ ਰਹੀ ਹੈ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਦੀ ਚੁੱਪੀ ਭਾਜਪਾ ਨਾਲ ਉਨ੍ਹਾਂ ਦੇ ਗਠਜੋੜ ਦਾ ਸਬੂਤ ਦਿੰਦੀ ਹੈ |U
ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ  ਬਚਾਉਣ ਲਈ ਕਾਂਗਰਸ ਭਾਜਪਾ ਵਿਰੁਧ ਕੁੱਝ ਵੀ ਬੋਲਣ ਤੋਂ ਡਰਦੀ ਹੈ | ਕਾਂਗਰਸ ਦਾ ਹੁਣ ਇਕੋ ਇਕ ਟੀਚਾ 'ਆਪ' ਨੂੰ  ਕਿਸੇ ਤਰ੍ਹਾਂ ਰੋਕਣਾ ਹੈ ਅਤੇ ਇਹ ਕੰਮ ਉਹ ਭਾਜਪਾ ਦੇ ਇਸ਼ਾਰੇ 'ਤੇ ਹੀ ਕਰ ਰਹੀ ਹੈ, ਕਿਉਂਕਿ ਭਾਜਪਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਦੇਸ਼ ਭਰ ਵਿਚ ਵਧ ਰਹੀ ਲੋਕਪਿ੍ਅਤਾ ਤੋਂ ਚਿੰਤਿਤ ਹੈ |
ਅਕਾਲੀ ਦਲ ਨੂੰ  ਨਿਸ਼ਾਨਾ ਬਣਾਉਂਦਿਆਂ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤਕ ਐਨਡੀਏ ਨਾਲ ਗਠਜੋੜ ਵਿਚ ਰਿਹਾ ਹੈ ਅਤੇ ਹੁਣ ਇਹ ਮੁੜ ਭਾਜਪਾ ਵਿਚ ਵਾਪਸ
ਸ਼ਾਮਲ ਹੋਣਾ ਚਾਹੁੰਦੇ ਹਨ,  ਇਸ ਲਈ ਅਕਾਲੀ ਆਗੂ ਭਾਜਪਾ ਦੇ ਬਿਆਨਾਂ ਦੀ ਹਾਂ ਵਿਚ ਹਾਂ ਮਿਲਾ ਰਹੇ ਹਨ | ਇਥੋਂ ਤਕ ਕਿ ਉਨ੍ਹਾਂ ਨੇ ਪੰਜਾਬ ਵਿੱਚ 'ਆਪ' ਵਿਧਾਇਕਾਂ ਨੂੰ  25 ਕਰੋੜ ਰੁਪਏ ਦੀ ਪੇਸ਼ਕਸ਼ ਕਰ ਕੇ 'ਆਪ' ਸਰਕਾਰ ਨੂੰ  ਡੇਗਣ ਦੀ ਕੋਸ਼ਿਸ਼ ਕਰਨ ਅਤੇ ਭਾਜਪਾ ਦੀ ਘਟੀਆ ਰਾਜਨੀਤੀ 'ਤੇ ਵੀ ਕੋਈ ਇਤਰਾਜ਼ ਜ਼ਾਹਰ ਨਹੀਂ ਕੀਤਾ |
ਚੀਮਾ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ  ਆਮ ਆਦਮੀ ਪਾਰਟੀ ਤੋਂ ਆਪ੍ਰੇਸ਼ਨ ਲੋਟਸ ਦੇ ਸਬੂਤ ਮੰਗਣ 'ਤੇ ਸਵਾਲ ਕੀਤਾ, Tਕੀ ਇਹ ਸਾਰੇ ਆਗੂ ਅਧਿਕਾਰਤ ਤੌਰ 'ਤੇ ਭਾਜਪਾ ਦੇ ਬੁਲਾਰੇ ਬਣ ਗਏ ਹਨ ਜਾਂ ਕੀ ਉਹ ਵੀ ਭਾਜਪਾ ਵਾਂਗ ਲੋਕਤੰਤਰ ਦਾ ਘਾਣ ਕਰਨਾ ਚਾਹੁੰਦੇ ਹਨ |''
ਹਰਪਾਲ ਚੀਮਾ ਨੇ ਇਨ੍ਹਾਂ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਗੋਆ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਿਚ ਹੋਈ ਕਾਂਗਰਸੀ ਵਿਧਾਇਕਾਂ ਦੀ 'ਹਾਰਸ-ਟ੍ਰੇਡਿੰਗ' ਸਮੇਤ ਪੰਜਾਬ ਅਤੇ ਦਿੱਲੀ ਦੇ 'ਆਪ' ਵਿਧਾਇਕਾਂ ਨੂੰ  ਖਰੀਦਣ ਦੀ ਕੋਸ਼ਿਸ਼ ਦੀ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ |
ਚੀਮਾ ਨੇ ਅੱਗੇ ਕਿਹਾ ਕਿ ਭਾਜਪਾ 'ਸੀਰੀਅਲ ਕਿਲਰ' ਹੈ ਜੋ ਦੇਸ਼ ਵਿਰੋਧੀ ਸ਼ਕਤੀਆਂ ਨਾਲ ਮਿਲ ਕੇ 'ਆਪ' ਸਰਕਾਰ ਦਾ ਤਖ਼ਤਾ ਪਲਟਣ ਦੀ ਤਾਕ ਵਿਚ ਹੈ ਕਿਉਂਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਲਗਾਤਾਰ ਵੱਧ ਰਹੀ ਲੋਕਪਿ੍ਅਤਾ ਭਾਜਪਾ ਨੂੰ  ਹਜ਼ਮ ਨਹੀਂ ਹੋ ਰਹੀ | ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਰਹੀ ਹੈ ਅਤੇ ਜਲਦੀ ਹੀ ਸਾਰਾ ਕੁੱਝ ਸਾਹਮਣੇ ਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਦੇਸ ਦੇ ਵੱਖ-ਵੱਖ ਰਾਜਾਂ ਵਿਚ ਅਪਣਾ 'ਆਪ੍ਰੇਸ਼ਨ ਲੋਟਸ' ਚਲਾ ਰਹੀ ਹੈ | ਇਸੇ ਤਹਿਤ ਇਨ੍ਹਾਂ ਨੇ ਪਹਿਲਾਂ ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਅਰੁਣਾਂਚਲ ਪ੍ਰਦੇਸ਼ ਵਿਚ ਸਰਕਾਰਾਂ ਬਦਲੀਆਂ ਸਨ ਪਰ ਆਮ ਆਦਮੀ ਪਾਰਟੀ ਨੇ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਇਨ੍ਹਾਂ ਦੀਆਂ ਨਾਪਾਕ ਕੋਸ਼ਿਸ਼ਾਂ 'ਤੇ ਪਾਣੀ ਫੇਰ ਦਿਤਾ ਹੈ ਕਿਉਂਕਿ 'ਆਪ' ਵਿਚ ਕੇਜਰੀਵਾਲ ਦੇ ਕੱਟੜ ਸਿਪਾਹੀ ਹਨ |
   

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement