ਅੰਮ੍ਰਿਤਸਰ ਕਸਟਮ ਵਿਭਾਗ ਨੇ ਸਪਾਈਸ ਜੈੱਟ ਦੇ ਦੋ ਕਰਮਚਾਰੀਆਂ ਨੂੰ 1.015 ਕਿਲੋਗ੍ਰਾਮ ਸੋਨੇ ਸਮੇਤ ਕੀਤਾ ਕਾਬੂ
Published : Sep 16, 2022, 11:53 am IST
Updated : Sep 16, 2022, 1:09 pm IST
SHARE ARTICLE
photo
photo

50 ਲੱਖ ਤੋਂ ਵੱਧ ਹੈ ਬਰਾਮਦ ਸੋਨੇ ਦੀ ਕੀਮਤ

 

ਅੰਮ੍ਰਿਤਸਰ: ਅੰਮ੍ਰਿਤਸਰ ਕਸਟਮ ਵਿਭਾਗ ਨੇ ਦੁਬਈ ਤੋਂ ਪੰਜਾਬ ਵਿੱਚ ਸੋਨੇ ਦੀ ਤਸਕਰੀ ਦੀ ਇੱਕ ਅਹਿਮ ਕੜੀ ਤੋੜ ਦਿੱਤੀ ਹੈ। ਦੁਬਈ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਦੇ ਦੋ ਕਰਮਚਾਰੀਆਂ ਨੂੰ ਕਸਟਮ ਵਿਭਾਗ ਨੇ ਕਰੀਬ 1 ਕਿਲੋ ਸੋਨੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸਪਾਈਸ ਜੈੱਟ ਦੀ ਫਲਾਈਟ ਨੰਬਰ ਐਸ.ਜੀ.56 ਸਵੇਰੇ 3.20 ਵਜੇ ਲੈਂਡ ਹੋਈ। ਕਸਟਮ ਵਿਭਾਗ ਨੇ ਦੁਬਈ ਤੋਂ ਆਉਣ ਵਾਲੇ ਯਾਤਰੀਆਂ ਦੇ ਨਾਲ-ਨਾਲ ਸਪਾਈਸ ਜੈੱਟ ਦੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ। ਇਸ ਦੌਰਾਨ ਫਲਾਈਟ ਦੇ ਅੰਦਰ ਕੇਟਰਿੰਗ ਕਰ ਰਹੇ ਰਾਹੁਲ ਨਾਂ ਦੇ ਕਰਮਚਾਰੀ ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 1.015 ਕਿਲੋਗ੍ਰਾਮ ਬਰਾਮਦ ਕੀਤਾ।

ਕਸਟਮ ਵਿਭਾਗ ਨੇ ਰਾਹੁਲ ਤੋਂ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਤਾਂ ਉਸ ਨੇ ਆਪਣੇ ਇੱਕ ਹੋਰ ਸਾਥੀ ਦਾ ਨਾਂ ਵੀ ਦੱਸਿਆ। ਦੂਜੇ ਦੋਸ਼ੀ ਦੀ ਪਛਾਣ ਸਪਾਈਸਜੈੱਟ ਦੇ ਸੁਰੱਖਿਆ ਕਰਮਚਾਰੀ ਹਿਤੇਸ਼ ਵਜੋਂ ਹੋਈ ਹੈ। ਕਸਟਮ ਵਿਭਾਗ ਨੇ ਉਸੇ ਸਮੇਂ ਉਸ ਨੂੰ ਗ੍ਰਿਫਤਾਰ ਵੀ ਕੀਤਾ। ਦੋਵਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 52 ਲੱਖ ਰੁਪਏ ਦੇ ਕਰੀਬ ਹੈ। ਕਸਟਮ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸੋਨੇ ਦੇ ਮੁੱਲ ਨਿਰਧਾਰਨ 'ਚ ਅਜੇ ਕੁਝ ਸਮਾਂ ਲੱਗ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement