ਪਾਕਿਸਤਾਨ 'ਚ ਪੁਲਿਸ ਸਟੇਸ਼ਨ 'ਤੇ ਹਮਲਾ, ਸੱਤ ਜ਼ਖ਼ਮੀ
Published : Sep 16, 2022, 12:43 am IST
Updated : Sep 16, 2022, 12:43 am IST
SHARE ARTICLE
image
image

ਪਾਕਿਸਤਾਨ 'ਚ ਪੁਲਿਸ ਸਟੇਸ਼ਨ 'ਤੇ ਹਮਲਾ, ਸੱਤ ਜ਼ਖ਼ਮੀ


ਪੇਸ਼ਾਵਰ, 15 ਸਤੰਬਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਇਕ ਪੁਲਸ ਸਟੇਸ਼ਨ 'ਤੇ ਅਤਿਵਾਦੀਆਂ ਦੇ ਹਮਲੇ 'ਚ ਚਾਰ ਪੁਲਿਸ ਕਰਮਚਾਰੀਆਂ ਸਮੇਤ ਸੱਤ ਲੋਕ ਜ਼ਖਮੀ ਹੋ ਗਏ | ਪੁਲਿਸ ਨੇ ਬੁਧਵਾਰ ਨੂੰ  ਇਹ ਜਾਣਕਾਰੀ ਦਿਤੀ | ਪੁਲਿਸ ਨੇ ਦਸਿਆ ਕਿ ਇਹ ਹਮਲਾ ਕੇ. ਪੀ. ਕੇ. ਸੂਬੇ ਦੇ ਕੋਹਾਟ ਜ਼ਿਲੇ 'ਚ ਮੰਗਲਵਾਰ ਰਾਤ ਨੂੰ  ਹੋਇਆ ਜਦੋਂ ਅਤਿਵਾਦੀਆਂ ਨੇ ਬਿਲਾਤੁੰਗ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਸੁੱਟਿਆ, ਜਿਸ ਨਾਲ ਕੰਪਲੈਕਸ 'ਚ ਮੌਜੂਦ ਲੋਕ ਜ਼ਖਮੀ ਹੋ ਗਏ | ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ''ਅਤਿਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਇਕ ਗ੍ਰਨੇਡ ਸੁੱਟਿਆ, ਜਿਸ ਵਿਚ ਸੱਤ ਲੋਕ ਜ਼ਖਮੀ ਹੋ ਗਏ | ਜ਼ਖਮੀਆਂ ਵਿਚ ਚਾਰ ਪੁਲਿਸ ਕਰਮਚਾਰੀ ਸ਼ਾਮਲ ਹਨ |U ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ 'ਤੇ ਹਮਲੇ ਤੋਂ ਬਾਅਦ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ | ਹੁਣ ਤਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ |     (ਏਜੰਸੀ)

ਇਕ ਹੋਰ ਘਟਨਾ 'ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਖੈਬਰ ਪਖਤੂਨਖਵਾ ਸੂਬੇ ਦੇ ਗੋਦਾਰ ਇਲਾਕੇ 'ਚ ਇਕ ਫਰੰਟੀਅਰ ਚੈੱਕ ਪੋਸਟ 'ਤੇ ਹਮਲਾ ਕਰ ਦਿਤਾ ਜਿਸ 'ਚ ਇਕ ਜਵਾਨ ਦੀ ਮੌਤ ਅਤੇ ਇਕ ਹੋਰ ਜ਼ਖਮੀ ਹੋ ਗਿਆ |     (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement