ਮਾਨ ਦੀ ਗ਼ੈਰ ਹਾਜ਼ਰੀ ਵਿਚ 'ਆਪ' 'ਚ ਕੱੁਝ ਤਾਂ ਪੱਕ ਰਿਹੈ : ਵੜਿੰਗ
Published : Sep 16, 2022, 12:40 am IST
Updated : Sep 16, 2022, 12:40 am IST
SHARE ARTICLE
image
image

ਮਾਨ ਦੀ ਗ਼ੈਰ ਹਾਜ਼ਰੀ ਵਿਚ 'ਆਪ' 'ਚ ਕੱੁਝ ਤਾਂ ਪੱਕ ਰਿਹੈ : ਵੜਿੰਗ

ਕੇਜਰੀਵਾਲ ਵਲੋਂ ਖ਼ੁਦ ਹੀ ਵਿਧਾਇਕਾਂ ਨੂੰ  ਦਿੱਲੀ ਸੱਦਣ 'ਤੇ ਵੀ ਸਵਾਲ ਚੁਕਿਆ

ਚੰਡੀਗੜ੍ਹ, 15 ਸਤੰਬਰ (ਭੁੱਲਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਰਮਨੀ ਫੇਰੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਵਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ  18 ਸਤੰਬਰ ਨੂੰ  ਮੀਟਿੰਗ ਲਈ ਦਿੱਲੀ ਬੁਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਸਰਕਾਰ ਵਿਚ ਚਲ ਰਹੇ ਤਣਾਅ ਬਾਰੇ ਸਵਾਲ ਉਠਾਏ ਹਨ |
'ਆਪ' ਵਲੋਂ ਵਿਧਾਇਕਾਂ ਦੀ ਖ਼ਰੀਦ ਦੇ ਦੋਸ਼ਾਂ ਦਰਮਿਆਨ ਸੂਬਾ ਕਾਂਗਰਸ ਪ੍ਰਧਾਨ ਨੇ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸੱਭ ਕੁੱਝ ਠੀਕ ਨਹੀਂ ਚਲ ਰਿਹਾ ਅਤੇ ਮੁੱਖ ਮੰਤਰੀ ਮਾਨ ਦੀ ਗ਼ੈਰ ਹਾਜ਼ਰੀ ਵਿਚ ਕੱੁਝ ਗੰਭੀਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੱੁਝ ਦਿਨਾਂ ਤੋਂ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਵਿਚ 'ਆਪ' ਵਲੋਂ ਪੰਜਾਬ ਵਿਚ ਕਿਹੜਾ ਬੇਤੁਕਾ ਡਰਾਮਾ ਕੀਤਾ ਜਾ ਰਿਹਾ ਹੈ | ਇਹ ਦਿੱਲੀ ਅਤੇ ਪੰਜਾਬ ਵਿਚ 'ਆਪ' ਦੀ ਲੀਡਰਸ਼ਿਪ ਦਰਮਿਆਨ ਭਰੋਸੇ ਦੀ ਘਾਟ ਨੂੰ  ਦਰਸਾਉਂਦਾ ਹੈ | ਵੜਿੰਗ ਨੇ ਕਿਹਾ ਕਿ ਪੰਜਾਬ 'ਚ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਦੇ 6 ਮਹੀਨੇ ਪੂਰੇ ਹੋਣ ਮੌਕੇ ਅਜਿਹਾ ਹੋ ਰਿਹਾ ਹੈ |  ਜੇਕਰ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿਚ ਪਾਰਟੀ ਇਕਜੁਟ ਨਹੀਂ ਰਹਿ ਸਕੀ ਤਾਂ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਸਰਕਾਰ ਕਿਵੇਂ ਚਲੇਗੀ |  ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਬੁਲਾਉਣ ਲਈ ਮਾਨ ਦੀ ਵਾਪਸੀ ਦਾ ਇੰਤਜ਼ਾਰ ਕਿਉਂ ਨਹੀਂ ਕੀਤਾ | ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਾਨ ਅਜੇ ਜਰਮਨੀ ਵਿਚ ਹਨ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ  ਦਿੱਲੀ ਬੁਲਾ ਲਿਆ ਹੈ | ਇਸ ਵਿਚ ਕੋਈ ਸ਼ੱਕ ਨਹੀਂ ਕਿ ਕੇਜਰੀਵਾਲ ਸਮੁੱਚੇ ਤੌਰ 'ਤੇ ਬੋਸ ਹਨ, ਪਰ ਪ੍ਰੋਟੋਕੋਲ ਦੀ ਮੰਗ ਹੈ ਕਿ ਵਿਧਾਇਕ ਦਲ ਦੇ ਨੇਤਾ, ਜੋ ਰਾਜ ਦੇ ਮੁੱਖ ਮੰਤਰੀ ਵੀ ਹਨ, ਦੀ ਗ਼ੈਰ-ਮੌਜੂਦਗੀ ਵਿਚ ਉਨ੍ਹਾਂ ਨੂੰ  ਸਿੱਧੇ ਵਿਧਾਇਕਾਂ ਤਕ ਪਹੁੰਚ ਨਹੀਂ ਕਰਨੀ ਚਾਹੀਦੀ ਸੀ | ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਮੁੱਖ ਵਿਰੋਧੀ ਪਾਰਟੀ ਹੋਣ ਦੇ ਨਾਤੇ ਕਾਂਗਰਸ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਰਕਾਰ ਦੇ ਕੰਮਕਾਜ 'ਤੇ ਨਜ਼ਰ ਰੱਖੇ ਅਤੇ ਇਨ੍ਹਾਂ ਦੀ ਹਾਲਤ ਸੂਬੇ ਲਈ ਚੰਗੀ ਨਹੀਂ ਹੈ |    
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement