ਜੇਲ ਮੰਤਰੀ ਵਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ 'ਗਲਵਕੜੀ' ਪ੍ਰੋਗਰਾਮ ਦਾ ਉਦਘਾਟਨ
Published : Sep 16, 2022, 12:37 am IST
Updated : Sep 16, 2022, 12:37 am IST
SHARE ARTICLE
image
image

ਜੇਲ ਮੰਤਰੀ ਵਲੋਂ ਹਵਾਲਾਤੀਆਂ ਅਤੇ ਕੈਦੀਆਂ ਲਈ 'ਗਲਵਕੜੀ' ਪ੍ਰੋਗਰਾਮ ਦਾ ਉਦਘਾਟਨ

ਲੁਧਿਆਣਾ, 15 ਸਤੰਬਰ (ਸਹਿਗਲ): ਜੇਲ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀ ਮਾਨਸਕ, ਸਮਾਜਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇਕ ਵੱਡੀ ਪੁਲਾਂਘ ਪੁੱਟਦਿਆਂ, ਪੰਜਾਬ ਦੇ ਜੇਲ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ 'ਗਲਵਕੜੀ' ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਉਹ ਸਾਲ ਦੀ ਤਿਮਾਹੀ ਦੌਰਾਨ, ਜੇਲ ਕੰਪਲੈਕਸ ਅੰਦਰ ਸਥਾਪਤ ਵਿਸ਼ੇਸ਼ ਕਮਰੇ ਵਿਚ ਅਪਣੇ ਪ੍ਰਵਾਰਕ ਜੀਆਂ ਨੂੰ ਇਕ ਘੰਟੇ ਲਈ ਵਿਅਕਤੀਗਤ ਤੌਰ 'ਤੇ ਮਿਲ ਸਕਦੇ ਹਨ | 
ਕੈਬਨਿਟ ਮੰਤਰੀ ਨੇ ਜੇਲ ਦੇ ਬਾਹਰ ਤਾਜਪੁਰ ਰੋਡ 'ਤੇ ਇਕ ਇੰਡੀਅਨ ਆਇਲ ਕਾਰੋਪੋਰੇਸ਼ਨ (ਆਈ.ਓ.ਸੀ.) ਦਾ ਪਟਰੌਲ ਪੰਪ ਵੀ ਸਮਰਪਿਤ ਕੀਤਾ ਜਿਸ ਨੂੰ ਚੰਗੇ ਆਚਰਣ ਵਾਲੇ ਕੈਦੀਆਂ ਦੁਆਰਾ ਸੰਚਾਲਤ ਕੀਤਾ ਜਾਵੇਗਾ ਜਿਸ ਲਈ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿਤੀ ਗਈ | ਇਹ ਪਟਰੋਲ ਪੰਪ ਆਈ.ਓ.ਸੀ. ਦੁਆਰਾ ਖੋਲਿ੍ਹਆ ਗਿਆ ਹੈ ਅਤੇ ਇਸ ਪੰਪ ਨੂੰ ਪੰਜਾਬ ਜੇਲ ਵਿਕਾਸ ਬੋਰਡ ਦੁਆਰਾ ਚਲਾਇਆ ਜਾਵੇਗਾ | ਇਸ ਸਹੂਲਤ ਦਾ ਲਾਭ ਸਿਰਫ਼ ਕੈਦੀ/ਰਿਮਾਂਡ ਕੈਂਦੀ (ਜਿਨ੍ਹਾਂ ਦਾ ਆਚਰਣ ਚੰਗਾ ਹੋਵੇ) ਅਤੇ ਜੇਲ ਪ੍ਰੋਟੋਕਾਲ ਦੀ ਸੁਚੱਜੀ ਪਾਲਣਾ ਕਰਨ ਵਾਲੇ ਹੀ ਲੈ ਸਕਦੇ ਹਨ | ਪ੍ਰਵਾਰ ਦੇ ਮੈਂਬਰ ਵੀ ਕੈਦੀਆਂ ਅਤੇ ਹਵਾਲਾਤੀਆਂ ਨਾਲ ਭੋਜਨ ਦਾ ਆਨੰਦ ਲੈ ਸਕਦੇ ਹਨ | ਗੈਂਗਸਟਰ ਅਤੇ ਹੋਰ ਗੰਭੀਰ ਅਪਰਾਧਾਂ ਸਮੇਤ ਉੱਚ ਜੋਖਮ ਸ਼੍ਰੇਣੀ ਵਿੱਚ ਸ਼ਾਮਲ ਕੈਦੀ ਅਤੇ ਹਵਾਲਾਤੀ ਇਸ ਸਹੂਲਤ ਦਾ ਲਾਭ ਨਹੀਂ ਲੈ ਸਕਣਗੇ | ਸ. ਬੈਂਸ ਨੇ ਬਾਅਦ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜੇਲਾਂ ਨੂੰ ਅਸਲ 'ਸੁਧਾਰ ਘਰ' ਬਣਾ ਰਹੀ ਹੈ ਜਿਥੋਂ ਕੈਦੀਆਂ ਨੂੰ ਹਕੀਕੀ ਤੌਰ 'ਤੇ ਸੁਧਾਰਿਆ ਜਾ ਸਕਦਾ ਹੈ ਅਤੇ ਉਹ ਜੇਲ ਤੋਂ ਰਿਹਾਅ ਹੋ ਕੇ ਆਮ ਜੀਵਨ ਬਤੀਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਹ ਪ੍ਰਵਾਰਕ ਮੁਲਾਕਾਤਾਂ ਸੂਬੇ ਦੀਆਂ 23 ਜੇਲਾਂ ਵਿਚ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਹ ਮੁਲਾਕਾਤਾਂ ਸਿਰਫ਼ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਹੋਣਗੀਆਂ, ਜਿਨ੍ਹਾਂ ਨੂੰ ਜੇਲਾਂ ਵਿਚ ਚੰਗੇ ਆਚਰਣ ਲਈ ਚੁਣਿਆ ਗਿਆ ਹੋਵੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਫ਼ਰਨੀਚਰ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਲੈਸ ਪ੍ਰਵਾਰਕ ਕਮਰੇ ਵਿਚ ਅਪਣੇ ਪੰਜ ਰਿਸ਼ਤੇਦਾਰਾਂ ਨਾਲ ਇਕ ਘੰਟਾ ਬਿਤਾਉਣ ਲਈ ਦਿਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਹੂਲਤ ਲਈ ਪ੍ਰਵਾਰ ਵਲੋਂ ਪੰਜਾਬ ਜੇਲ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਕੈਦੀ ਜੇਲ੍ਹ ਅਧਿਕਾਰੀਆਂ ਨਾਲ ਵੀ ਸੰਪਰਕ ਕਰ ਸਕਦੇ ਹਨ | 
ਇਸ ਮੌਕੇ ਵਿਧਾਇਕ ਹਰਦੀਪ ਸਿੰਘ ਗਰੇਵਾਲ ਅਤੇ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਸੁਰਿੰਦਰ ਕੁਮਾਰ, ਏ.ਡੀ.ਸੀ. ਅਨੀਤਾ ਦਰਸ਼ੀ ਆਦਿ ਹਾਜ਼ਰ ਸਨ | 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement