ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸੂੁਬਾ ਅਤੇ ਜ਼ਿਲ੍ਹਾ ਅਬਜ਼ਰਵਰਾਂ ਤੇ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ
Published : Sep 16, 2022, 12:39 am IST
Updated : Sep 16, 2022, 12:39 am IST
SHARE ARTICLE
image
image

ਸੁਖਬੀਰ ਬਾਦਲ ਵਲੋਂ ਪਾਰਟੀ ਦੇ ਸੂੁਬਾ ਅਤੇ ਜ਼ਿਲ੍ਹਾ ਅਬਜ਼ਰਵਰਾਂ ਤੇ ਕੋਆਰਡੀਨੇਸ਼ਨ ਕਮੇਟੀ ਦਾ ਐਲਾਨ

ਚੰਡੀਗੜ੍ਹ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ  ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਸੂਬਾ ਅਤੇ ਜ਼ਿਲ੍ਹਾ ਪੱਧਰ ਤੇ ਅਬਜ਼ਰਵਰ ਅਤੇ ਕੋਆਰਡੀਨੇਸ਼ਨ ਕਮੇਟੀ ਲਾਉਣਾ ਦਾ ਫ਼ੈਸਲਾ ਕੀਤਾ ਹੈ | 
ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਸ. ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਅਬਜ਼ਰਵਰ ਹੋਣਗੇ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਗੁਲਜ਼ਾਰ ਸਿੰਘ ਰਾਣੀਕੇ, ਬੀਬੀ ਜਗੀਰ ਕੌਰ ਅਤੇ ਅਨਿਲ ਜੋਸ਼ੀ ਸੂਬਾ ਅਬਜ਼ਰਵਰ ਹੋਣਗੇ | ਡਾ. ਦਲਜੀਤ ਸਿੰਘ ਚੀਮਾ ਨੂੰ  ਕੋਆਰਡੀਨੇਸ਼ਨ ਕਮੇਟੀ ਦੀ ਜ਼ਿੰਮੇਵਾਰੀ ਦਿਤੀ ਗਈ ਹੈ | ਇਸ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ  ਜ਼ਿਲਾਵਾਰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿਚ ਸ. ਬਿਕਰਮ ਸਿੰਘ ਮਜੀਠੀਆ ਜ਼ਿਲ੍ਹਾ ਅੰਮਿ੍ਤਸਰ (ਸ਼ਹਿਰੀ), ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ. ਹਰਮੀਤ ਸਿੰਘ ਸੰਧੂ ਜ਼ਿਲਾ੍ਹ ਅੰਮਿ੍ਤਸਰ (ਦਿਹਾਤੀ), ਸ. ਸਿਕੰਦਰ ਸਿੰਘ ਮਲੂਕਾ ਅਤੇ ਪਰਕਾਸ਼ ਚੰਦ ਗਰਗ ਜ਼ਿਲ੍ਹਾ ਪਟਿਆਲਾ, ਸ. ਜਨਮੇਜਾ ਸਿੰਘ ਸੇਖੋਂ ਜ਼ਿਲ੍ਹਾ ਮੋਗਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ ਜ਼ਿਲ੍ਹਾ ਰੋਪੜ, ਸ. ਸ਼ਰਨਜੀਤ ਸਿੰਘ ਢਿੱਲੋਂ ਜ਼ਿਲ੍ਹਾ ਜਲੰਧਰ (ਦਿਹਾਤੀ), ਸ. ਗੁਲਜ਼ਾਰ ਸਿੰਘ ਰਾਣੀਕੇ ਅਤੇ ਸ. ਵੀਰ ਸਿੰਘ ਲੋਪੋਕੇ ਜ਼ਿਲ੍ਹਾ ਗੁਰਦਾਸਪੁਰ, ਸ. ਸੁਰਜੀਤ  ਸਿੰਘ ਰੱਖੜਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਸ. ਹੀਰਾ ਸਿੰਘ ਗਾਬੜੀਆ ਪੁਲਿਸ ਜ਼ਿਲ੍ਹਾ ਖੰਨਾ, ਸ. ਪਰਮਬੰਸ ਸਿੰਘ ਰੋਮਾਣਾ ਅਤੇ ਸ. ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਜ਼ਿਲ੍ਹਾ ਬਰਨਾਲਾ, ਸ. ਇਕਬਾਲ ਸਿੰਘ ਝੂੰਦਾ ਅਤੇ ਨੁਸਰਤ ਇਕਰਾਮ ਖ਼ਾਂ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਮਲੇਰਕੋਟਲਾ, ਸ. ਵਰਦੇਵ ਸਿੰਘ ਮਾਨ ਅਤੇ ਸ. ਹਰਪ੍ਰੀਤ ਸਿੰਘ ਕੋਟਭਾਈ ਜ਼ਿਲ੍ਹਾ ਬਠਿੰਡਾ, ਸ. ਬਲਦੇਵ ਸਿੰਘ ਮਾਨ ਅਤੇ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਜ਼ਿਲ੍ਹਾ ਮਾਨਸਾ, ਸ. ਗੁਰਪ੍ਰਤਾਪ ਸਿੰਘ ਵਡਾਲਾ ਜ਼ਿਲ੍ਹਾ ਫ਼ਰੀਦਕੋਟ, ਸ. ਜੀਤਮਹਿੰਦਰ ਸਿੰਘ ਸਿੱਧੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਜ਼ਿਲ੍ਹਾ ਮੋਹਾਲੀ, ਸ. ਸੋਹਣ ਸਿੰਘ ਠੰਡਲ ਜ਼ਿਲ੍ਹਾ ਤਰਨ ਤਾਰਨ, ਪਵਨ ਕੁਮਾਰ ਟੀਨੂੰ ਅਤੇ ਸ. ਰਵੀਕਰਨ ਸਿੰਘ ਕਾਹਲੋਂ ਜ਼ਿਲ੍ਹਾ ਹੁਸ਼ਿਆਰਪੁਰ, ਸ. ਤੀਰਥ ਸਿੰਘ ਮਾਹਲਾ ਪੁਲਿਸ ਜ਼ਿਲ੍ਹਾ ਜਗਰਾਉਂ, ਸ. ਸੁਰਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਸੁੱਖੀ  ਜ਼ਿਲ੍ਹਾ ਜਲੰਧਰ (ਸ਼ਹਿਰੀ), ਸ. ਗੁਰਬਚਨ ਸਿੰਘ ਬੱਬੇਹਾਲੀ ਅਤੇ ਰਾਜ ਕੁਮਾਰ ਗੁਪਤਾ ਜ਼ਿਲ੍ਹਾ ਪਠਾਨਕੋਟ, ਸ. ਮਨਤਾਰ ਸਿੰਘ ਬਰਾੜ ਜ਼ਿਲ੍ਹਾ ਫ਼ਾਜ਼ਿਲਕਾ, ਪ੍ਰੋ. ਵਿਰਸਾ ਸਿੰਘ ਵਲਟੋਹਾ ਜ਼ਿਲ੍ਹਾ ਫ਼ਿਰੋਜ਼ਪੁਰ, ਐਨ.ਕੇ.ਸ਼ਰਮਾ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸ. ਜਗਬੀਰ ਸਿੰਘ ਬਰਾੜ ਅਤੇ ਸ. ਬਰਜਿੰਦਰ ਸਿੰਘ ਬਰਾੜ ਜ਼ਿਲ੍ਹਾ ਕਪੂਰਥਲਾ ਦੇ ਜ਼ਿਲ੍ਹਾਵਾਰ ਅਬਜ਼ਰਵਰ ਹੋਣਗੇ | 
ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਜਾਰੀ ਕੀਤੀ ਗਈ ਜ਼ਿਲ੍ਹਾਵਾਰ ਅਬਜ਼ਰਵਰਾਂ ਦੀ ਸੂਚੀ ਵਿਚ ਹੋਰ ਵਾਧਾ ਕਰਦਿਆਂ ਕਮਲ ਚੇਤਲੀ ਨੂੰ  ਡਾ. ਸੁਖਵਿੰਦਰ ਸੁੱਖੀ ਦੇ ਨਾਲ ਜ਼ਿਲ੍ਹਾ ਜਲੰਧਰ (ਸ਼ਹਿਰੀ), ਮੋਹਿਤ ਗੁਪਤਾ ਨੂੰ  ਸ. ਮਨਤਾਰ ਸਿੰਘ ਬਰਾੜ ਦੇ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਸ. ਜਗਦੀਪ ਸਿੰਘ ਚੀਮਾ ਨੂੰ  ਜਥੇਦਾਰ ਹੀਰਾ ਸਿੰਘ ਗਾਬੜੀਆ ਦੇ ਨਾਲ ਪੁਲਿਸ ਜ਼ਿਲ੍ਹਾ ਖੰਨਾ ਦਾ ਜ਼ਿਲ੍ਹਾ ਅਬਜ਼ਰਵਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ |
ਐਸਏਐਸ-ਨਰਿੰਦਰ-15-3
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement