ਪੰਜਾਬ ਦੇ ਐਡਵੋਕੇਟ ਜਨਰਲ ਵਲੋਂ ਏ.ਜੀ.ਸੀ.ਐਮ.ਐਸ. ਲਾਂਚ
Published : Sep 16, 2023, 7:35 pm IST
Updated : Sep 16, 2023, 7:35 pm IST
SHARE ARTICLE
ADVOCATE GENERAL OF PUNJAB LAUNCHES AGCMS
ADVOCATE GENERAL OF PUNJAB LAUNCHES AGCMS

ਨਵੀਂ ਪ੍ਰਣਾਲੀ ਪੰਜਾਬ ਕਾਨੂੰਨੀ ਭਾਈਚਾਰਿਆਂ ਵਿਚਕਾਰ ਮਜ਼ਬੂਤ ਸਹਿਯੋਗ ਦੇ ਮਾਹੌਲ ਨੂੰ ਕਰੇਗੀ ਉਤਸ਼ਾਹਤ

 

 ਚੰਡੀਗੜ੍ਹ: ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਐਡਵੋਕੇਟ ਕੇਸ ਮੈਨੇਜਮੈਂਟ ਸਿਸਟਮ ਪੰਜਾਬ (ਏ.ਜੀ.ਸੀ.ਐਮ.ਐਸ. ਪੰਜਾਬ) ਫੇਜ਼ 1 ਅਤੇ 2 ਦੇ ਲਾਂਚ ਕੀਤਾ, ਜਿਸ ਦੇ ਹੋਂਦ ‘ਚ ਆਉਣ ਨਾਲ ਕਾਨੂੰਨੀ ਖੇਤਰ ਵਿਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਦਾ ਤੁਰੰਤ ਹੱਲ ਕੱਢਿਆ ਜਾ ਸਕੇਗਾ। ਐਡਵੋਕੇਟ ਜਨਰਲ ਪੰਜਾਬ , ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਜੀ.ਸੀ.ਐਮ.ਐਸ. ਪੰਜਾਬ ਲੀਗਲ ਕੇਸ ਐਡਮਿਨਸਟ੍ਰੇਸ਼ਨ ਦੇ ਖੇਤਰ ਵਿਚ ਹੋਈ ਬੇਮਿਸਾਲ ਤਰੱਕੀ ਨੂੰ ਦਰਸਾਉਂਦਾ ਹੈ। ਇਸ ਪ੍ਰਣਾਲੀ ਦੀਆਂ ਵਿਸ਼ੇਸ਼ਤਾਵਾਂ ਵਿਚ ਕੰਮਕਾਜੀ ਸਮਰੱਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਧਾਉਣਾ, ਤਾਲਮੇਲ ਨੂੰ ਉਤਸ਼ਾਹਤ ਕਰਨਾ ਅਤੇ ਪੰਜਾਬ ਦੇ ਕਾਨੂੰਨੀ ਖੇਤਰ ਵਿਚ ਕਾਨੂੰਨ ਦੀਆਂ ਗੁੰਝਲਦਾਰ ਪ੍ਰਕਿਰਿਆਵਾਂ ਸਬੰਧੀ ਤੁਰੰਤ ਹੱਲ ਪ੍ਰਦਾਨ ਕਰਨਾ ਹੈ।

 

ਬੁਲਾਰੇ ਅਨੁਸਾਰ ਏ.ਜੀ.ਸੀ.ਐਮ.ਐਸ. ਪੰਜਾਬ ਫੇਜ਼ 1 ਅਤੇ 2 ਵਿਚ  ਆਟੋਮੇਟਿਡ ਡਾਟਾ ਸਿੰਕ੍ਰੋਨਾਈਜ਼ੇਸ਼ਨ: ਏ.ਜੀ.ਸੀ.ਐਮ.ਐਸ. ਪੰਜਾਬ ਰੀਅਲ-ਟਾਈਮ ਡਾਟਾ ਸਿੰਕ੍ਰੋਨਾਈਜ਼ੇਸ਼ਨ ਦੀ ਸਹੂਲਤ ਪ੍ਰਦਾਨ ਕਰਦਾ ਹੈ ਜੋ ਕੇਸ ਦੀ ਸਥਿਤੀ, ਸੁਣਵਾਈ ਦੇ ਸ਼ਡਿਊਲ ਅਤੇ ਫੈਸਲੇ ਸਬੰਧੀ ਤੁਰੰਤ ਜਾਣਕਾਰੀ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਂਦਾ ਹੈ।  ਇਹ ਦਸਤਾਵੇਜ਼ਾਂ ਦੇ ਕੁਸ਼ਲ ਪ੍ਰਬੰਧਨ ਲਈ ਇਕ ਸੁਰੱਖਿਅਤ ਅਤੇ ਸੰਗਠਤ ਪ੍ਰਣਾਲੀ ਹੈ, ਜੋ  ਕੇਸ ਨਾਲ ਸਬੰਧਤ ਦਸਤਾਵੇਜ਼ਾਂ ਤਕ ਆਸਾਨ ਪਹੁੰਚ ਪ੍ਰਦਾਨ ਕਰਦਿਆਂ ਡੇਟਾ ਪ੍ਰਾਪਤੀ ਪ੍ਰੋਟੋਕੋਲ ਨੂੰ ਅਨੁਕੂਲ ਬਣਾਉਂਦੀ ਹੈ।

 

ਜਿਕਰਯੋਗ ਹੈ ਕਿ ਇਹ ਪ੍ਰਣਾਲੀ ਕਾਨੂੰਨੀ ਭਾਈਚਾਰਿਆਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਉਤਸ਼ਾਹਤ ਕਰਦਿਆਂ ਢੁਕਵੀਂ ਜਾਣਕਾਰੀ, ਲੀਗਲ ਰਿਚਰਚ ਅਤੇ ਕੇਸ ਨਾਲ ਸਬੰਧਤ ਰਣਨੀਤੀਆਂ ਦੇ ਨਿਰਵਿਘਨ ਪ੍ਰਸਾਰ ਦੀ ਸਹੂਲਤ ਪ੍ਰਦਾਨ ਕਰਦਾ ਹੈ। ਬਿਹਤਰ ਡਾਟਾ ਸੁਰੱਖਿਆ ਪ੍ਰੋਟੋਕੋਲ ਰਾਹੀਂ ਇਹ ਪ੍ਰਣਾਲੀ ਕਾਨਫੀਡੈਂਸ਼ੀਅਲ ਕਾਨੂੰਨੀ ਜਾਣਕਾਰੀ ਨੂੰ ਬਰਕਰਾਰ ਰੱਖਦਿਆਂ ਕਾਰਗਰ ਸੁਰੱਖਿਆ ਵਿਧੀਆਂ ਰਾਹੀਂ ਡਾਟਾ ਸੁਰੱਖਿਆ ਨੂੰ ਮਜ਼ਬੂਤ ਕਰਦੀ ਹੈ। ਕਾਨੂੰਨ ਦੇ ਸਮੂਹ ਅਧਿਕਾਰੀਆਂ ਤੱਕ ਜਾਣਕਾਰੀ ਦੀ ਸੁਵਿਧਾਜਨਕ ਅਤੇ ਆਸਾਨ ਪਹੁੰਚ ਲਈ ਇਕ ਸਮਰਪਤ ਐਪਲੀਕੇਸ਼ਨ ਵੀ ਉਪਲੱਬਧ ਹੈ।

ਐਡਵੋਕੇਟ ਜਨਰਲ ਵਿਨੋਦ ਘਈ ਨੇ ਅਪਣੇ ਸੰਬੋਧਨ ਦੌਰਾਨ ਉੱਘੀਆਂ ਸ਼ਖਸੀਅਤਾਂ ਵਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਲੇਟਫਾਰਮ ਪੰਜਾਬ ਦੇ ਕਾਨੂੰਨੀ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਾ ਹੈ। ਏ.ਜੀ.ਸੀ.ਐੱਮ.ਐੱਸ. ਪੰਜਾਬ ਫੇਜ਼ 1 ਅਤੇ 2 ਸਾਡੇ ਕਾਨੂੰਨ ਦੇ ਅਧਿਕਾਰੀਆਂ ਨੂੰ ਗੁੰਝਲਦਾਰ ਮੁਕੱਦਮੇਬਾਜ਼ੀ ਦਾ ਸੁਚੱਜੇ ਢੰਗ ਨਾਲ ਨਿਬੇੜਾ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਨਿਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਦਿਆਂ ਆਧੁਨਿਕੀਕਰਨ ਦੀ ਸ਼ੁਰੂਆਤ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।


ਇਸ ਉਦਘਾਟਨੀ ਸਮਾਰੋਹ ਵਿਚ ਐਡਵੋਕੇਟ ਜਨਰਲ ਦੇ ਦਫਤਰ ਦੇ ਸਮੂਹ ਮਾਣਯੋਗ ਲਾਅ ਅਫਸਰਾਂ , ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਆਈ.ਪੀ.ਐਸ ਧੰਨਾ,  ਐਡੀਸ਼ਨਲ ਐਡਵੋਕੇਟ ਜਨਰਲ ਅਮਨ ਪਾਲ, ਆਈ.ਟੀ ਕਮੇਟੀ ਦੇ ਅਨੁ ਪਾਲ ਡੀ.ਏ.ਜੀ.ਪੰਜਾਬ , ਅਭੈ ਪਾਲ ਗਿੱਲ ਡੀ.ਏ.ਜੀ.ਪੰਜਾਬ, ਅਰਜੁਨ ਸ਼ਿਓਰਾਨ ਏ.ਏ.ਜੀ.ਪੰਜਾਬ ਅਤੇ ਅਰੁਣ ਗੁਪਤਾ ਏ.ਏ.ਜੀ.ਪੰਜਾਬ, ਪ੍ਰੋਵਾਕਿਲ ਦੇ ਸੰਸਥਾਪਕ ਜੈਦੀਪ ਪਠਾਨੀਆ ਅਤੇ ਏ.ਜੀ.ਸੀ.ਐੱਮ.ਐੱਸ. ਪਾਰਟਨਰ ਸ਼ਾਸ਼ਵਤ ਸਿੱਕਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement