ਤੇਜ਼ ਰਫ਼ਤਾਰ ਬਲੈਰੋ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ; ਮੌਕੇ ’ਤੇ ਮੌਤ
Published : Sep 16, 2023, 4:23 pm IST
Updated : Sep 16, 2023, 4:23 pm IST
SHARE ARTICLE
Bolero driver hit couple in Gurdaspur
Bolero driver hit couple in Gurdaspur

ਡਰਾਈਵਰ ਹੋਇਆ ਫਰਾਰ



ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਨਾਨੋਵਾਲ ਖੁਰਦ ਨੇੜੇ ਇਕ ਤੇਜ਼ ਰਫਤਾਰ ਬਲੈਰੋ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਮਗਰੋਂ ਬਲੈਰੋ ਚਾਲਕ ਫਰਾਰ ਹੋ ਹਿਆ।

ਇਹ ਵੀ ਪੜ੍ਹੋ: ਕੈਥਲ 'ਚ ਧੀ ਦਾ ਕਤਲ ਕਰਕੇ ਲਾਸ਼ ਨੂੰ ਸਾੜਿਆ, ਹਿਸਾਰ ਦੇ ਨੌਜਵਾਨ ਨਾਲ ਪ੍ਰੇਮ ਸਬੰਧ, ਪ੍ਰੇਮੀ ਲਾਪਤਾ 

ਇਸ ਮਗਰੋਂ ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਨਿਰਮਲ ਸਿੰਘ ਪੁੱਤਰ ਮੰਗਤਾ ਸਿੰਘ ਅਤੇ ਉਸ ਦੀ ਪਤਨੀ ਤਰਸੇਮ ਕੌਰ ਨੇੜਲੇ ਪਿੰਡ ਨਾਨੋਵਾਲ ਖੁਰਦ ਵਿਚ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਤਪ ਅਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਸਨ। ਜਦੋਂ ਉਹ ਪਿੰਡ ਨਾਨੋਵਾਲ ਖੁਰਦ ਕੋਲ ਤੁਗਲਵਾਲਾ ਭੈਣੀ ਮੀਆਂ ਖਾਨ ਮਾਰਗ ਉਤੇ ਪਹੁੰਚੇ ਤਾਂ ਤੁਗਲਵਾਲ ਪਾਸਿਉਂ ਆ ਰਹੀ ਬਲੈਰੋ ਗੱਡੀ ਪੀਬੀ 07ਏ ਫ 36090 ਨੇ ਮੋਟਸਾਈਕਲ ਪੀਬੀ 18ਐਨ 8235 ’ਤੇ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: ਜਾਨ੍ਹਵੀ ਕੰਡੂਲਾ ਮੌਤ ਮਾਮਲਾ: ਅਧਿਕਾਰੀ ਦੀਆਂ ਟਿਪਣੀਆਂ ਦਾ ਗ਼ਲਤ ਅਰਥ ਕਢਿਆ ਗਿਆ: ਸਿਆਟਲ ਪੁਲਿਸ

ਗਵਾਹਾਂ ਅਨੁਸਾਰ ਬਲੈਰੋ ਗੱਡੀ ਪਤੀ-ਪਤਨੀ ਨੂੰ ਕਾਫ਼ੀ ਦੂਰ ਤਕ ਸੜਕ ’ਤੇ ਘੜੀਸ ਕੇ ਲੈ ਗਈ। ਇਸ ਉਪਰੰਤ ਇਹ ਗੱਡੀ ਦਰੱਖਤ ਨਾਲ ਜਾ ਟਕਰਾਈ, ਜਿਥੇ ਇਹ ਪਤੀ-ਪਤਨੀ ਗੱਡੀ ਅਤੇ ਰੁੱਖ ਵਿਚਾਲੇ ਬੁਰੀ ਤਰ੍ਹਾਂ ਦਰੜੇ ਗਏ। ਸੂਚਨਾ ਮਿਲਣ ’ਤੇ ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ ਟੀਮ ਐਸ.ਆਈ. ਮੋਹਨ ਸਿੰਘ ਦੀ ਅਗਵਾਈ ਵਿਚ ਮੌਕੇ ’ਤੇ ਪਹੁੰਚੀ। ਗਵਾਹਾਂ ਮੁਤਾਬਕ ਬਲੈਰੋ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਘਟਨਾ ਸਥਾਨ ’ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Tags: gurdaspur, bolero

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement