ਤੇਜ਼ ਰਫ਼ਤਾਰ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ: ਨੌਜਵਾਨ ਦੀ ਮੌਤ, ਮੁਲਜ਼ਮ ਫਰਾਰ
Published : Sep 16, 2023, 1:39 pm IST
Updated : Sep 16, 2023, 1:39 pm IST
SHARE ARTICLE
Motorcyclist killed after hitting tractor-trailer
Motorcyclist killed after hitting tractor-trailer

ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ।

 

ਗਿੱਦੜਬਾਹਾ:  ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿਚ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿਤੀ। ਹਾਦਸੇ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਆਯੁਸ਼ਮਾਨ ਐਪ ਜ਼ਰੀਏ 2 ਦਿਨ ਵਿਚ ਬਣੇ ਰਿਕਾਰਡ ਇਕ ਲੱਖ ਆਯੁਸ਼ਮਾਨ ਕਾਰਡ

ਰਾਜਦੀਪ ਸਿੰਘ ਵਾਸੀ ਸਰਦਾਰਗੜ੍ਹ, ਬਠਿੰਡਾ ਨੇ ਦਸਿਆ ਕਿ ਬੀਤੀ ਰਾਤ 11 ਵਜੇ ਉਸ ਦਾ ਭਰਾ ਪ੍ਰਦੀਪ ਬਾਈਕ (ਪੀ.ਬੀ. 29 ਕਿਊ 6556) ’ਤੇ ਗਿੱਦੜਬਾਹਾ ਸ਼ਹਿਰ ਨੂੰ ਜਾ ਰਿਹਾ ਸੀ। ਉਹ ਕਿਸੇ ਹੋਰ ਬਾਈਕ 'ਤੇ ਉਸ ਦੇ ਪਿੱਛੇ ਜਾ ਰਿਹਾ ਸੀ। ਜਦੋਂ ਉਸ ਦਾ ਭਰਾ ਰਜਬਾਹਾ ਰੋਡ ਨੇੜੇ ਪੁੱਜਿਆ ਤਾਂ ਗਊਸ਼ਾਲਾ ਚੌਕ ਤੋਂ ਮਿੱਟੀ ਨਾਲ ਭਰੀ ਇਕ ਟਰੈਕਟਰ ਟਰਾਲੀ ਨੇ ਪ੍ਰਦੀਪ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ।  

ਇਹ ਵੀ ਪੜ੍ਹੋ: ਅਟਾਰੀ ਵਾਹਗਾ ਸਰਹੱਦ ’ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ

ਇਸ ਦੌਰਾਨ ਪ੍ਰਦੀਪ ਸੜਕ 'ਤੇ ਡਿੱਗ ਗਿਆ ਅਤੇ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਪੁਛਗਿਛ ਕਰਨ 'ਤੇ ਪਤਾ ਲੱਗਿਆ ਕਿ ਟਰੈਕਟਰ ਨੂੰ ਪਿਓਰੀ ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਚਲਾ ਰਿਹਾ ਸੀ।

Location: India, Punjab, Muktsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement