ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ’ਚ ਨਵੇਂ ਮੀਲ ਪੱਥਰ ਕੀਤੇ ਸਥਾਪਿਤ: ਸਥਾਨਕ ਸਰਕਾਰਾਂ ਮੰਤਰੀ
Published : Sep 16, 2023, 7:57 pm IST
Updated : Sep 16, 2023, 7:57 pm IST
SHARE ARTICLE
Punjab government has established new milestones in the field of health services: Local Government Minister
Punjab government has established new milestones in the field of health services: Local Government Minister

ਕਿਹਾ 664 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਨੇ ਲਈਆਂ ਸਿਹਤ ਸਹੂਲਤਾਂ

 

ਚੰਡੀਗੜ੍ਹ/ਕਪੂਰਥਲਾ -  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਨੂੰ ਮੁਫਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ 664 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 51 ਲੱਖ ਤੋਂ ਵੱਧ ਲੋਕਾਂ ਵਲੋਂ ਸਿਹਤ ਸਹੂਲਤਾਂ ਲਈਆਂ ਜਾ ਚੁੱਕੀਆਂ ਹਨ। 

ਸਥਾਨਕ ਕਰਤਾਰਪੁਰ ਰੋਡ ’ਤੇ ਸਥਿਤ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਸੈਂਟਰ ਵਲੋਂ ਲਗਾਏ ਮੁਫਤ ਮੈਡੀਕਲ ਚੈਕਅਪ ਕੈਂਪ ਦੇ ਨਿਰੀਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਪਾਇਆ ਜਾਣ ਵਾਲਾ ਹਰ ਤਰ੍ਹਾਂ ਦਾ ਯੋਗਦਾਨ ਅਤੇ ਸਹਿਯੋਗ ਬਹੁਤ ਸ਼ਲਾਘਾਯੋਗ ਹੈ ਜੋ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਇਲਾਕੇ ਵਿਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਅਤੇ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਦਾ ਢੁੱਕਵਾਂ ਪ੍ਰਬੰਧ ਅਮਲ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ  ਦੀ ਸਥਾਪਤੀ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਅਤੇ ਛੋਟੇ ਸ਼ਹਿਰਾਂ ਵਿਚ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਅਤੇ ਆਧੁਨਿਕ ਤਕਨੀਕਾਂ ਦੀ ਵਿਵਸਥਾ ਵੀ ਕੀਤੀ ਜਾ ਰਹੀ ਹੈ ਤਾਂ ਜੋ ਵੱਡੀ ਗਿਣਤੀ ਵਿਚ ਲੋੜਵੰਦ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਕਪੂਰਥਲਾ ਜਿਲੇ ਵਿਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਨਾਂ ਵਿਚੋਂ 4 ਭਲੱਥ ਸਬ ਡਵੀਜਨ, 1 ਫਗਵਾੜਾ ਅਤੇ 1 ਪਿੰਡ ਬਲੇਰਖਾਨਪੁਰ ਵਿਖੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਤੀ ਨਾਲ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਰੋਟੀਨ ਦੇ ਇਲਾਜ ਅਤੇ ਟੈਸਟਾਂ ਦੀ ਸਹੂਲਤ ਮਿਲ ਜਾਵੇਗੀ। ਬਲਕਾਰ ਸਿੰਘ ਨੇ ਗੁਰੂ ਨਾਨਕ ਪੇਸ਼ੰਟ ਕੇਅਰ ਸੈਂਟਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ। 

ਇਸ ਮੌਕੇ ਗੁਰੂ ਨਾਨਕ ਪੇ਼ਸ਼ੰਟ ਕੇਅਰ ਸੈਂਟਰ ਦੇ ਮੈਨੇਜਿੰਗ ਡਾਇਰੈਕਟਰ ਸੈਮੁਅਲ ਮਸੀਹ, ਪ੍ਰਬੰਧਕ ਗੁਰਦੇਵ ਸਿੰਘ, ਡਾ. ਆਰ.ਪੀ.ਐਸ ਛਾਬੜਾ,ਡਾ਼ ਵੈਭਵ ਗਾਂਧੀ, ਡਾ਼ ਅਮਨਪ੍ਰੀਤ ਸਿੰਘ ਅਤੇ ਡਾ਼ ਜੋਹਨ ਵੀਲੀਅਮਸ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸਨ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement