ਲੁਟੇਰਿਆਂ ਨੇ ਦਿਵਿਆਂਗ ਤੋਂ ਕੀਤੀ ਲੁੱਟਖੋਹ, ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਗ੍ਰਿਫ਼ਤਾਰ 
Published : Sep 16, 2023, 3:15 pm IST
Updated : Sep 16, 2023, 3:15 pm IST
SHARE ARTICLE
File Photo
File Photo

ਦਿਵਿਆਂਗ ਨੇ ਅਪਣੇ ਆਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਫਿਰ ਵੀ ਲੁਟੇਰ ਖੋਹ ਕੇ ਲੈ ਕੇ ਚਾਂਦੀ ਦੀ ਚੇਨ ਤੇ ਪੈਸੇ

ਹੁਸ਼ਿਆਰਪੁਰ - ਸ਼ਹਿਰ 'ਚ ਲੁਟੇਰਿਆਂ ਵੱਲੋਂ ਦਿਵਿਆਂਗ ਨੌਜਵਾਨ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਲੁਟੇਰਿਆਂ ਨੇ ਇਕ ਦਿਵਿਆਂਗ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਤੇ ਉਸ ਤੋਂ ਸਮਾਨ ਦੀ ਲੁੱਟਖੋਹ ਕੀਤੀ। ਇਸ ਤੋਂ ਬਾਅਦ ਲੁਟੇਰੇ ਉਸ ਦਾ ਮੋਬਾਇਲ ਫੋਨ ਅਤੇ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਏ। ਇਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। 

ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੌਜਵਾਨ ਜਤਿਨ ਮਹਿਰਾ ਵਾਸੀ ਮੁਹੱਲਾ ਪ੍ਰੇਮਗੜ੍ਹ ਨੇ ਦੱਸਿਆ ਕਿ ਉਸ ਦੀ ਉਮਰ ਮਹਿਜ਼ 22 ਸਾਲ ਹੈ ਅਤੇ ਉਹ ਫੇਰੀ ਲਗਾ ਕੇ ਕੱਪੜੇ ਵੇਚਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਘਰ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਰਸਤੇ ਵਿਚ ਉਸ ਨੂੰ 2 ਮੁੰਡੇ ਮਿਲੇ ਜਿਸ ਵਿਚੋਂ ਇਕ ਨੌਜਵਾਨ ਨੂੰ ਉਹ ਜਾਣਦਾ ਸੀ ਅਤੇ ਉਸ ਨੂੰ ਲੱਗਿਆ ਕਿ ਸ਼ਾਇਦ ਉਸ ਨੂੰ ਬਲਾਉਣ ਆਏ ਹਨ

ਪਰ ਜਿਵੇਂ ਹੀ ਉਸ ਨੂੰ ਲੁੱਟ ਦਾ ਸ਼ੱਕ ਪਿਆ ਤਾਂ ਉਸ ਵੱਲੋਂ ਉਨ੍ਹਾਂ ਦਾ ਮੁਕਾਬਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਲੁਟੇਰਾ ਉਸ ਨਾਲ ਕੁੱਟਮਾਰ ਕਰਕੇ ਫੋਨ ਅਤੇ ਉਸ ਦਾ ਚਾਂਦੀ ਦਾ ਬ੍ਰੇਸਲਟ ਲੈ ਕੇ ਫਰਾਰ ਹੋ ਗਿਆ। ਜਤਿਨ ਨੇ ਪੁਲਿਸ ਨੂੰ ਗੁਹਾਰ ਲਗਾਈ ਕਿ ਉਹ ਤੁਰੰਤ ਲੁਟੇਰਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਅਤੇ ਇਸ ਦੇ ਨਾਲ ਹੀ ਜਤਿਨ ਨੇ ਅਜਿਹੇ ਨੌਜਵਾਨਾਂ ਨੂੰ ਅਪੀਲ ਵੀ ਕੀਤੀ ਹੈ

ਕਿ ਜੇਕਰ ਉਹ ਦਿਵਆਂਗ ਹੋਣ ਦੇ ਬਾਵਜੂਦ ਮਿਹਨਤ ਕਰ ਸਕਦਾ ਹੈ ਤਾਂ ਗਲਤ ਰਾਹ 'ਤੇ ਪਏ ਨੌਜਵਾਨ ਮਿਹਨਤ ਕਿਉਂ ਨਹੀਂ ਕਰ ਸਕਦੇ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ ਪਰ ਪੁਲਿਸ ਨੂੰ ਅਜਿਹੇ ਗਲਤ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਉਹ ਦੁਬਾਰਾ ਅਜਿਹਾ ਨਾ ਕਰਨ। 

 


 

Tags: hoshiarpur

SHARE ARTICLE

ਏਜੰਸੀ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement