ਬੱਚਿਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਵਿਸ਼ੇਸ਼ ਉਪਰਾਲਾ
Published : Sep 16, 2023, 4:10 pm IST
Updated : Sep 16, 2023, 4:10 pm IST
SHARE ARTICLE
Special initiative of District Education Officer to encourage children towards education
Special initiative of District Education Officer to encourage children towards education

4 ਸਾਲਾ ਬੱਚੇ ਨੂੰ ਇਕ ਦਿਨ ਲਈ ਜ਼ਿਲ੍ਹਾ ਸਿੱਖਿਆ ਅਫਸਰ ਦੀ ਕੁਰਸੀ ’ਤੇ ਬਿਠਾਇਆ

 

ਫਰੀਦਕੋਟ: ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਫਰੀਦਕੋਟ ਮੇਵਾ ਸਿੰਘ ਸਿੱਧੂ ਨੇ ਇਕ ਦਿਨ ਲਈ ਵੀਰਇੰਦਰਜੋਤ ਸਿੰਘ ਬਰਾੜ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਦੀ ਕੁਰਸੀ ’ਤੇ ਬਿਠਾ ਕੇ ਬੱਚੇ ਨੂੰ ਸ਼ੁੱਭ ਇਛਾਵਾਂ ਦਿਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਨੇ ਦਸਿਆ ਕਿ ਉਨ੍ਹਾਂ ਦਾ ਇਹ ਕਰਨ ਦਾ ਮਕਸਦ ਹੈ ਕਿ ਬੱਚੇ ਭਵਿੱਖ ਵਿਚ ਬਹੁਤ ਜ਼ਿਆਦਾ ਪੜ੍ਹ ਲਿਖ ਕੇ ਵੱਡੇ ਅਫਸਰ ਬਣਨ ਅਤੇ ਬੱਚਿਆਂ ਦਾ ਇਸ ਨੂੰ ਦੇਖ ਕੇ ਮਨੋਬਲ ਵਧੇ।

ਇਹ ਵੀ ਪੜ੍ਹੋ: ਸਾਦਿਕਾਬਾਦ 'ਚ ਭਿਆਨਕ ਸੜਕ ਹਾਦਸਾ, ਕਾਰ ਅਤੇ ਟਰੱਕ ਦੀ ਟੱਕਰ 'ਚ ਲਾੜੇ ਸਮੇਤ 9 ਦੀ ਮੌਤ  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨਾਸ’ ਵਿਚ ਬਦਲ ਕੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਫਰੀਦਕੋਟ ਵਿਚ 3 ਸਕੂਲ ਆਫ ਐਮੀਨਾਸ ਬਣਾਏ ਜਾਣਗੇ।

ਇਹ ਵੀ ਪੜ੍ਹੋ: ਪਾਕਿਸਤਾਨ ’ਚ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਰੀਕਾਰਡ ਪੱਧਰ ’ਤੇ ਪੁੱਜੀਆਂ 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਾਰੇ ਪੰਜਾਬ ਦੇ ਬੱਚਿਆਂ ਨੂੰ ਸਿੱਖਿਆ ਦੇਣਾ ਹੀ ਮੰਤਵ ਨਹੀਂ ਹੈ, ਬਲਕਿ ਅਜਿਹੀ ਸਿੱਖਿਆ ਦੇਣੀ ਹੈ, ਜਿਸ ਨਾਲ ਉਹ ਪੰਜਾਬ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦਾ ਗਠਨ ਕੀਤਾ ਹੈ, ਉਦੋਂ ਤੋਂ ਹੀ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਦੇ ਪੱਧਰ ਨੂੰ ਉੱਚਾ ਕਰਨ ਦੇ ਲੱਗਿਆ ਹੋਇਆ ਹੈ।

ਇਹ ਵੀ ਪੜ੍ਹੋ: ਲੁਟੇਰਿਆਂ ਨੇ ਦਿਵਿਆਂਗ ਤੋਂ ਕੀਤੀ ਲੁੱਟਖੋਹ, ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਗ੍ਰਿਫ਼ਤਾਰ  

ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਹੀ ਵੱਡੇ ਹੋ ਕੇ ਉੱਚੇ ਅਹੁਦਿਆਂ ਤੇ ਬਿਰਾਜਮਾਨ ਹੋਣਾ ਹੈ। ਇਸ ਮੰਤਵ ਲਈ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਤਿਆਰ ਕਰਨ ਦੇ ਉਪਰਾਲੇ ਸਰਕਾਰ ਵਲੋਂ ਕੀਤੇ ਜਾ ਰਹੇ ਹਨ, ਅਤੇ ਇਸ ਉਪਰਾਲੇ ਤਹਿਤ ਹੀ ਅੱਜ ਸਰਕਾਰੀ ਸਕੂਲ ਦੇ ਬੱਚੇ ਨੂੰ ਇਕ ਦਿਨ ਲਈ ਡੀ.ਈ.ਓ ਦੀ ਕੁਰਸੀ ਤੇ ਬੈਠਣ ਦਾ ਮੌਕਾ ਦਿਤਾ ਗਿਆ।

 

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement