8 ਮਹੀਨੇ ਪਹਿਲਾਂ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਹੋਏ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ

By : GAGANDEEP

Published : Sep 16, 2023, 7:45 am IST
Updated : Sep 16, 2023, 7:49 am IST
SHARE ARTICLE
photo
photo

ਡਿਪ੍ਰੈਸ਼ਨ ਤੋਂ ਪੀੜਤ ਸੀ ਮ੍ਰਿਤਕ

 

ਕਪੂਰਥਲਾ: ਗੁਰੂ ਨਾਨਕ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪਰਿਵਾਰ ਨੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪਤਨੀ ਤੋਂ ਲੰਬੇ ਸਮੇਂ ਤੋਂ ਵੱਖ ਰਹਿਣ ਤੋਂ ਬਾਅਦ ਪਤੀ ਦਾ ਕਿਸੇ ਹੋਰ ਔਰਤ ਨਾਲ ਰਹਿਣਾ ਗਲਤ ਨਹੀਂ : ਦਿੱਲੀ ਹਾਈ ਕੋਰਟ

ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਸਕਰਨ ਦੇ ਮਾਤਾ-ਪਿਤਾ ਦੋਵਾਂ ਦੀ ਮੌਤ ਹੋ ਚੁੱਕੀ ਹੈ। ਪਿਤਾ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ ਸਨ, ਜਿਨ੍ਹਾਂ ਦੀ ਮੌਤ ਤੋਂ ਬਾਅਦ ਜਸਕਰਨ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ।

ਇਹ ਵੀ ਪੜ੍ਹੋ: ਬਠਿੰਡੇ ਦੇ ਪਿੰਡਾਂ ਤੋਂ ਇਕ ਚੰਗਾ ਸੁਨੇਹਾ,ਹੁਣ ਪਿੰਡਾਂ ਦੀਆਂ ਨਸ਼ਾ ਰੋਕੂ ਕਮੇਟੀਆਂ ਨਸ਼ੇ ਵਿਕਣ ਨਹੀਂ ਦੇਣਗੀਆਂ 

ਜਸਕਰਨ ਨੂੰ ਕਰੀਬ 8 ਮਹੀਨੇ ਪਹਿਲਾਂ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਉਦੋਂ ਤੋਂ ਹੀ ਉਹ ਡਿਪ੍ਰੈਸ਼ਨ 'ਚ ਸੀ। ਵੀਰਵਾਰ ਦੇਰ ਰਾਤ ਜਦੋਂ ਮਕਾਨ 'ਚ ਰਹਿੰਦੇ ਕਿਰਾਏਦਾਰਾਂ ਨੇ ਘਰ ਦੇ ਬਾਹਰ ਗਲੀ 'ਚ ਬਾਈਕ ਬਾਰੇ ਪੁੱਛਣ ਲਈ ਜਸਕਰਨ ਦਾ ਦਰਵਾਜ਼ਾ ਖੜਕਾਇਆ ਤਾਂ ਕੋਈ ਆਵਾਜ਼ ਨਹੀਂ ਆਈ। ਕਿਰਾਏਦਾਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਕਪੂਰਥਲਾ ਅਰਬਨ ਅਸਟੇਟ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਭੈਣ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement