Punjab News: ਟੈਂਪੂ ਨੇ ਕੁਚਲੇ ਔਰਤ ਸਮੇਤ 4 ਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Published : Sep 16, 2024, 2:02 pm IST
Updated : Sep 16, 2024, 3:02 pm IST
SHARE ARTICLE
4 NREGA workers including a woman were crushed by a tempo near Sunam, people made a road jam
4 NREGA workers including a woman were crushed by a tempo near Sunam, people made a road jam

Punjab News: ਇਸ ਹਾਦਸੇ ‘ਚ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

Punjab News: ਸੰਗਰੂਰ ਦੇ ਸੁਨਾਮ ‘ਚ ਵੱਡਾ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਤੋਂ ਸੁਨਾਮ ਜਾ ਰਹੇ ਮਾਲ ਨਾਲ ਭਰੇ ਇੱਕ ਟੈਂਪੂ ਨੇ ਸੜਕ ਕਿਨਾਰੇ ਕੰਮ ਕਰਦੇ ਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ। ਮ੍ਰਿਤਕਾਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਸ਼ਾਮਲ ਹਨ। ਇਸ ਸਬੰਧੀ ਮੌਕੇ 'ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸੀ ਤਾਂ ਇਕ ਕੈਂਟਰ ਚਾਲਕ ਨੇ ਉਨ੍ਹਾਂ 'ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ 'ਤੇ ਹੀ ਉਨ੍ਹਾਂ ਨਾਲ ਕੰਮ ਕਰ ਰਹੀ ਇਕ ਔਰਤ ਸਮੇਂ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ।‌ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕੀਤਾ ਅਤੇ ਉਸਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਕੰਮ 'ਤੇ ਆਏ ਸੀ ਅਤੇ ਅੱਜ ਹੀ ਇਹ ਹਾਦਸਾ ਵਾਪਰ ਗਿਆ। 

ਇਸ ਮੌਕੇ ਬਿਸ਼ਨਪੁਰਾ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ 'ਤੇ ਬੈਠੇ ਸੀ ਤਾਂ ਕੈਂਟਰ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਉੱਪਰ ਕੈਂਟਰ ਚਾੜ੍ਹ ਦਿੱਤਾ ਜਿਸ ਵਿਚ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇਕ ਔਰਤ ਗੁਰਦੇਵ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਮੌਕੇ 'ਤੇ ਪੁੱਜੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ 'ਤੇ ਪਹੁੰਚੇ ਹਨ ਅਤੇ ਚਾਰ ਲੋਕਾਂ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement