Punjab News: ਜ਼ਖ਼ਮੀ ਸੰਦੀਪ ਕੁਮਾਰ (32) ਦੀਆਂ ਲੱਤਾਂ ਟੁੱਟ ਗਈਆਂ
Punjab News: ਪੰਜਾਬ ਦੇ ਮੋਗਾ 'ਚ ਇਕ ਤੇਜ਼ ਰਫਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਚੌਕੀ ਮਾਨ ਤੋਂ ਮੋਗਾ ਜਾ ਰਹੇ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਇਲਾਜ ਦੌਰਾਨ ਮਾਂ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਏ.ਐਸ.ਆਈ ਜਸਵੰਤ ਰਾਏ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜੀ.ਟੀ.ਰੋਡ ਦੇ ਦੱਤ ਰੋਡ ਪੁਲ ਤੋਂ ਉਤਰਦੇ ਸਮੇਂ ਇੱਕ ਤੇਜ਼ ਰਫ਼ਤਾਰ ਐਕਸਯੂਵੀ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਈਕਲ ਸਵਾਰ ਮਾਂ-ਪੁੱਤ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀ ਸੰਦੀਪ ਕੁਮਾਰ (32) ਦੀਆਂ ਲੱਤਾਂ ਟੁੱਟ ਗਈਆਂ ਅਤੇ ਉਸ ਦੀ ਮਾਂ ਬਲਵਿੰਦਰ ਕੌਰ (54) ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਸੰਦੀਪ ਕੁਮਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।