Punjab News: ਜਨਮ ਦਿਨ ਤੋਂ ਅਗਲੇ ਦਿਨ ਹੀ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ’ਚ ਮੌਤ
Published : Sep 16, 2024, 8:31 am IST
Updated : Sep 16, 2024, 8:31 am IST
SHARE ARTICLE
A policeman died in a road accident on the day after his birthday
A policeman died in a road accident on the day after his birthday

Punjab News: ਟਰੱਕ ਨਾਲ ਮੁਲਾਜ਼ਮ ਦਾ ਮੋਟਰਸਾਈਕਲ ਟਕਰਾਉਣ ਕਾਰਨ ਗਈ ਜਾਨ 

 

Punjab News: ਖਮਾਣੋ ਦੇ ਪਿੰਡ ਨੌਗਾਵਾਂ ਨਜ਼ਦੀਕ ਇਕ ਭਿਆਨਕ ਸੜਕ ਹਾਦਸਾ ਗਿਆ। ਇਸ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖਮਾਣੋ ਥਾਣੇ 'ਚ ਤਾਇਨਾਤ ਸਿਪਾਹੀ ਜਸਪ੍ਰੀਤ ਸਿੰਘ ਜੋ ਕਿ ਮੂਲ ਰੂਪ ਚ ਬਠਿੰਡੇ ਦਾ ਰਹਿਣ ਵਾਲਾ ਸੀ, ਖਮਾਣੋ ਨੇੜਲੇ ਇੱਕ ਢਾਬੇ ਦੇ ਮਾਲਕਾਂ ਨਾਲ ਬਤੌਰ ਗਨਮੈਨ ਡਿਊਟੀ ਕਰਦਾ ਸੀ। 

ਜਸਪ੍ਰੀਤ ਸਿੰਘ ਨੇ ਇੱਕ ਦਿਨ ਪਹਿਲਾਂ ਆਪਣਾ ਜਨਮਦਿਨ ਮਨਾਇਆ ਸੀ ਤੇ ਅਗਲੇ ਹੀ ਦਿਨ ਉਸ ਦੀ ਸੜਕ ਦੁਰਘਟਨਾ 'ਚ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। 

ਜਾਣਕਾਰੀ ਅਨੁਸਾਰ ਮ੍ਰਿਤਕ ਜਸਪ੍ਰੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਫਤਿਹਗੜ੍ਹ ਸਾਹਿਬ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਜਦੋਂ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਸੜਕ 'ਤੇ ਇੱਕ ਟਰੱਕ ਖੜ੍ਹਾ ਸੀ ਜਿਸ ਦੇ ਪਿੱਛੇ ਜਸਪ੍ਰੀਤ ਸਿੰਘ ਦਾ ਮੋਟਰਸਾਈਕਲ ਟਕਰਾ ਗਿਆ। 

ਇਸ ਟੱਕਰ ਦੌਰਾਨ ਜਸਪ੍ਰੀਤ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਟਰੱਕ ਦੇ ਅਣਪਛਾਤੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement