Pathankot News : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਤੋਂ ਭੀਮਪੁਰ ਰੋਡ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Published : Sep 16, 2024, 4:51 pm IST
Updated : Sep 16, 2024, 4:52 pm IST
SHARE ARTICLE
Lal Chand Kataruchak
Lal Chand Kataruchak

15.15 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ 12 ਕਿਲੋਮੀਟਰ ਰੋਡ ਦਾ ਨਿਰਮਾਣ

Pathankot News : ਵਿਧਾਨ ਸਭਾ ਹਲਕਾ ਭੋਆ ਦੇ ਸਰਨਾਂ ਤੋਂ ਵਾਇਆ ਫਰੀਦਾਨਗਰ ਭੀਮਪੁਰ ਜਾਣ ਵਾਲੇ ਮਾਰਗ ਦਾ ਅੱਜ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। ਇਸ ਰੋਡ ’ਤੇ ਕਰੀਬ 15.15 ਕਰੋੜ ਰੁਪਏ ਦੀ ਲਾਗਤ ਨਾਲ ਰੋਡ ਦਾ ਨਿਰਮਾਣ ਕੀਤਾ ਜਾਵੇਗਾ। ਜਿਸ ਨਾਲ ਸਿੱਧੇ ਤੌਰ ’ਤੇ ਕਰੀਬ 35-40 ਪਿੰਡਾਂ ਨੂੰ ਲਾਭ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਲਕਾ ਭੋਆ ਦੇ ਪਿੰਡ ਫਰੀਦਾਨਗਰ ਨਜ਼ਦੀਕ ਸਰਨਾ ਤੋਂ ਭੀਮਪੁਰ ਜਾਣ ਵਾਲੇ ਮਾਰਗ ਦੇ ਨਿਰਮਾਣ ਕਾਰਜ ਦਾ ਸ਼ੁਭਆਰੰਭ ਕਰਨ ਮਗਰੋਂ ਕੀਤਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਪਾਸੇ ਕਰੋੜਾਂ ਰੁਪਏ ਦੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਨਰੋਟ ਮਹਿਰਾ ਵਿਖੇ ਵਾਟਰ ਸਪਲਾਈ ਦੇ ਕਾਰਜ ਦਾ ਸ਼ੁਭ ਆਰੰਭ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਸਰਨਾ ਤੋਂ ਵਾਇਆ ਫਰੀਦਾਨਗਰ ਹੋ ਕੇ ਭੀਮਪੁਰ ਨੂੰ ਜਾਣ ਵਾਲੀ ਸੜਕ ਜੋ ਕਿ ਕਾਫੀ ਖਸਤਾ ਹਾਲਤ ਸੀ ਅਤੇ ਪਿਛਲੇ ਕਰੀਬ 20 ਸਾਲ ਪਹਿਲਾ ਬਣਾਈ ਗਈ ਸੀ, ਜੋ ਬਹੁਤ ਹੀ ਜਲਦੀ ਟੁੱਟ ਗਈ ਸੀ, ਇਸ ਮਗਰੋਂ ਹੁਣ ਇਸ ਮਾਰਗ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ 12 ਕਿਲੋਮੀਟਰ ਲੰਮੀ ਸੜਕ ਚੋਂ 2 ਕਿਲੋਮੀਟਰ ਕੰਕਰੀਟ ਅਤੇ 10 ਕਿਲੋਮੀਟਰ ਪ੍ਰੀਮਿਕਸ ਵਾਲੀ ਸੜਕ , ਜਿਸ ਦੀ ਚੋੜਾਈ ਕਰੀਬ 12.5 ਫੁੱਟ ਹੋਵੇਗੀ ,ਜਿਸ ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਇਸ ਰੋਡ ਦੇ ਨਿਰਮਾਣ ਹੋਣ ਤੋਂ ਬਾਅਦ ਕਰੀਬ 35-40 ਪਿੰਡਾਂ ਨੂੰ ਇਸ ਦਾ ਲਾਭ ਹੋਵੇਗਾ। ਇਸ ਮੌਕੇ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਮੱਸਿਆਵਾਂ ਵੀ ਸੁਣੀਆਂ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ |

12 Oct 2024 1:19 PM

Khanna News : Duty ਤੋਂ ਘਰ ਜਾ ਰਹੇ ਮੁੰਡੇ ਦਾ ਪਹਿਲਾਂ ਖੋਹ ਲਿਆ MotarCycle ਫਿਰ ਚਲਾ 'ਤੀਆਂ ਗੋ.ਲੀ.ਆਂ

12 Oct 2024 1:10 PM

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM
Advertisement