Punjab News: ਕਮਿਸ਼ਨਰੇਟ ਪੁਲਿਸ ਨੇ ਅੰਤਰਰਾਜੀ ਡਰੱਗ ਰੈਕਟ ਦਾ ਕੀਤਾ ਪਰਦਾਫਾਸ਼, 10 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ
Published : Sep 16, 2024, 12:04 pm IST
Updated : Sep 16, 2024, 12:04 pm IST
SHARE ARTICLE
Commissionerate Police busted an inter-state drug racket, arrested 4 drug smugglers including 10 kg of heroin
Commissionerate Police busted an inter-state drug racket, arrested 4 drug smugglers including 10 kg of heroin

Punjab News: ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸਨ ਮੁਲਜ਼ਮਾਂ ਦੇ ਸਬੰਧ

 

Punjab News: ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਪੰਜਾਬ ਦੇ ਜਲੰਧਰ ਦੇ ਪੋਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਨੇ ਕਰੀਬ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਮਾਮਲੇ ਬਾਰੇ ਆਪਣੇ ਐਕਸ ’ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਫਿਲਹਾਲ ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵੱਲੋਂ ਇਹ ਸਾਰਾ ਨਸ਼ਾ ਸਰਹੱਦ ਪਾਰ ਤੋਂ ਲਿਆਂਦਾ ਜਾ ਰਿਹਾ ਸੀ। ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮ ਸਰਹੱਦ 'ਤੇ ਕਿਹੜੇ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ।

ਦੱਸ ਦੇਈਏ ਕਿ ਪੁਲਿਸ ਨੇ 9 ਸਤੰਬਰ ਨੂੰ ਫ਼ਿਰੋਜ਼ਪੁਰ ਦੇ ਪਿੰਡ ਭੰਗੋਵਾਲਾ ਦੇ ਰਹਿਣ ਵਾਲੇ ਬਦਨਾਮ ਨਸ਼ਾ ਤਸਕਰ ਛਿੰਦਾ ਸਿੰਘ ਪੁੱਤਰ ਬੋਹੜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਹਰਜਿੰਦਰ ਪਾਲ ਸਿੰਘ ਪੁੱਤਰ ਬਲਵੰਤ ਸਿੰਘ, ਵੀਰ ਸਿੰਘ ਪੁੱਤਰ ਕਾਲਾ ਸਿੰਘ, ਸੁਰਮੁੱਖ ਸਿੰਘ ਪੁੱਤਰ ਮੰਗਲ ਸਿੰਘ ਅਤੇ ਮਲੂਕ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਲਿਆ।

ਮੁਲਜ਼ਮਾਂ ਨੂੰ ਕੱਲ੍ਹ ਯਾਨੀ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਜਲਦੀ ਹੀ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲਵੇਗੀ। ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ 9 ਸਤੰਬਰ ਨੂੰ ਸ਼ਹਿਰ ਦੇ ਪੌਸ਼ ਇਲਾਕੇ ਗਰੀਨ ਮਾਡਲ ਟਾਊਨ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਮਾਮਲੇ 'ਚ ਹੁਣ ਤੱਕ 11 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਮੁਲਜ਼ਮ ਛਿੰਦਾ ਸਿੰਘ ਦੀ ਹਰਕਤ ਦੇਖੀ ਗਈ ਹੈ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਜਾਲ ਵਿਛਾ ਕੇ ਛਾਪੇਮਾਰੀ ਕੀਤੀ। ਪੁਲਿਸ ਨੇ ਜਾਲ ਵਿਛਾ ਕੇ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਤਾਂ ਉਸ ਕੋਲੋਂ ਇੱਕ ਕਿੱਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ।

ਪੁਲਿਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਭ ਤੋਂ ਪਹਿਲਾਂ ਸੀਆਈਏ ਸਟਾਫ਼ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ) ਵਿੱਚ ਕੇਸ ਦਰਜ ਕੀਤਾ ਸੀ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement