Jalandhar News : ਜਲੰਧਰ ’ਚ ਅਣਪਛਾਤੇ ਕਾਰ ਸਵਾਰਾਂ ਨੇ ਐਨਆਰਆਈ ਵਿਅਕਤੀ ਨੂੰ ਕੀਤਾ ਅਗਵਾ

By : BALJINDERK

Published : Sep 16, 2024, 1:47 pm IST
Updated : Sep 16, 2024, 3:28 pm IST
SHARE ARTICLE
file photo
file photo

Jalandhar News : ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਦਰਜ

Jalandhar News : ਜਲੰਧਰ ਦੇ ਕਸਬਾ ਨਕੋਦਰ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਨੇ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਅਤੇ ਫ਼ਰਾਰ ਹੋ ਗਏ। ਇਸ ਮਾਮਲੇ ਵਿਚ ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਬੀਐਨਐਸ 104 (ਅਗਵਾ) ਤਹਿਤ ਕੇਸ ਦਰਜ ਕਰ ਲਿਆ ਹੈ। ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। 24 ਘੰਟੇ ਬੀਤ ਜਾਣ 'ਤੇ ਵੀ ਕੋਈ ਸੁਰਾਗ ਨਹੀਂ ਮਿਲਿਆ, ਜਿਸ ਕਾਰਨ ਪੁਲਿਸ ਨੇ ਰਾਤ ਨੂੰ ਐਫ.ਆਈ.ਆਰ. ਦਰਜ ਕਰ ਲਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 75 ਸਾਲਾ ਮਹਿੰਦਰ ਸਿੰਘ ਬੀਤੀ ਸ਼ਾਮ ਆਪਣੇ ਘਰ ਕੰਗ ਸਾਹਬੂ ਵੱਲ ਨੂੰ ਨਿਕਲਿਆ ਸੀ। ਜਦੋਂ ਉਹ ਸ਼ਾਮ 6 ਵਜੇ ਦੇ ਕਰੀਬ ਜਲੰਧਰ ਨਕੋਦਰ ਹਾਈਵੇਅ 'ਤੇ ਪਿੰਡ ਕੰਗ ਸਾਹਬੂ ਨੇੜੇ ਪੁੱਜਿਆ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਮਹਿੰਦਰ ਸਿੰਘ ਨੂੰ ਉਨ੍ਹਾਂ ਦੀ ਕਾਰ 'ਚ ਅਗਵਾ ਕਰ ਲਿਆ ਅਤੇ ਉਥੋਂ ਫ਼ਰਾਰ ਹੋ ਗਏ।

ਦੱਸ ਦੇਈਏ ਕਿ ਅਗਵਾ ਦਾ ਮਾਮਲਾ ਸਾਹਮਣੇ ਆਉਂਦੇ ਹੀ ਨਕੋਦਰ ਸਦਰ ਥਾਣੇ ਦੇ ਅਧਿਕਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਗਵਾ ਹੋਏ ਬਜ਼ੁਰਗ ਦਾ ਪਰਿਵਾਰ ਇੰਗਲੈਂਡ ਵਿਚ ਰਹਿੰਦਾ ਹੈ, ਜਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

ਪੁਲਿਸ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਅਨੁਸਾਰ ਪਿੰਡ ਕੰਗ ਸਾਹਬੂ ਦੇ ਰਹਿਣ ਵਾਲੇ ਦਲਜੀਤ ਸਿੰਘ ਨਾਂ ਦੇ ਵਿਅਕਤੀ ਨੇ ਪੁਲਿਸ ਨੂੰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਦੇ ਪਿੰਡ ਵਾਸੀ ਹਰਜੀਤ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦੇ ਮਹਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਕਾਰ ਨੂੰ ਮੁਲਜ਼ਮਾਂ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਜਦੋਂ ਮਹਿੰਦਰ ਸਿੰਘ ਨੇ ਆਪਣੀ ਕਾਰ ਰੋਕੀ ਤਾਂ ਦੋ ਮੁਲਜ਼ਮ ਬਾਹਰ ਆਏ ਅਤੇ ਮਹਿੰਦਰ ਨੂੰ ਜ਼ਬਰਦਸਤੀ ਆਪਣੀ ਕਾਰ ਵਿੱਚ ਬਿਠਾ ਕੇ ਉਥੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਸਾਰਾ ਮਾਮਲਾ ਪੁਲਿਸ ਨੂੰ ਦੱਸਿਆ ਗਿਆ।

ਇਸ ਘਟਨਾ ਬਾਰੇ ਦਿਹਾਤੀ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਪਤਾ ਲੱਗਣ ’ਤੇ ਥਾਣਾ ਸਦਰ ਨਕੋਦਰ ਦੇ ਐਸਐਚਓ ਬਲਜਿੰਦਰ ਸਿੰਘ ਅਤੇ ਨਕੋਦਰ ਰੇਂਜ ਦੇ ਡੀਐਸਪੀ ਕੁਲਵਿੰਦਰ ਸਿੰਘ ਵਿਰਕ ਤੁਰੰਤ ਆਪਣੀਆਂ ਟੀਮਾਂ ਨਾਲ ਜਾਂਚ ਲਈ ਉਥੇ ਪੁੱਜੇ। ਪੁਲਿਸ ਨੇ ਉਕਤ ਹਾਈਵੇਅ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ।

(For more news apart from NRI man kidnapped by unidentified car riders in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement