ਪਿੰਡ ਕੋਟਲਾ ਗੌਂਸਪੁਰ 'ਚ ਹਰਵੀਰ ਦੀ ਯਾਦ 'ਚ ਕੱਢਿਆ ਕੈਂਡਲ ਮਾਰਚ
Published : Sep 16, 2025, 9:04 pm IST
Updated : Sep 16, 2025, 9:04 pm IST
SHARE ARTICLE
Candle march held in memory of Harveer in village Kotla Gaunspur
Candle march held in memory of Harveer in village Kotla Gaunspur

ਹੁਸ਼ਿਆਰਪੁਰ "ਹਰਵੀਰ" ਕਤਲ ਕਾਂਡ

ਹੁਸ਼ਿਆਰਪੁਰ: ਬੀਤੇ ਦਿਨੀਂ ਹੁਸ਼ਿਆਰਪੁਰ ਵਿੱਚ ਫਗਵਾੜਾ ਤੋਂ ਆ ਕੇ ਰਹਿ ਰਹੇ ਪਰਿਵਾਰ ਦੇ ਪੰਜ ਸਾਲ ਦੇ ਛੋਟੇ ਜਿਹੇ ਬੱਚੇ ਹਰਵੀਰ ਦੀ ਇੱਕ ਪ੍ਰਵਾਸੀ ਵੱਲੋਂ ਦਰਿੰਦਗੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਹੁਸ਼ਿਆਰਪੁਰ ਹੀ ਨਹੀਂ ਬਲਕਿ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਦੀਆਂ ਅੱਖਾਂ ਨਮ ਹੋਈਆਂ ਅਤੇ ਹਰ ਕਿਸੇ ਦਾ ਰੋਣ ਨਿਕਲਿਆ। ਪਿੰਡ ਦੇ ਲੋਕ ਹਰਵੀਰ ਨੂੰ ਯਾਦ ਕਰ ਰਹੇ ਨੇ ਅਤੇ ਉਸ ਨੂੰ ਸ਼ਰਧਾਂਜਲੀ ਦਿੰਦਿਆਂ ਕੈਂਡਲ ਮਾਰਚ ਕੱਢੇ ਜਾ ਰਹੇ ਹਨ। 

ਹੁਸ਼ਿਆਰਪੁਰ ਚਿੰਤਪੁਰਨੀ ਰੋਡ ਦੇ ਪਿੰਡ ਕੋਟਲਾ ਗੌਂਸਪੁਰ ਵਿੱਚ ਮਾਊਂਟ ਵਿਊ ਕਲੋਨੀ ਅੰਦਰ ਵੀ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਹਰਵੀਰ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੰਦਿਆਂ ਇੱਕ ਕੈਂਡਲ ਮਾਰਚ ਕੱਢਿਆ ਗਿਆ ਅਤੇ ਇੱਕ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਦੋਸ਼ੀ ਨੂੰ ਸਖਤ ਤੋਂ ਸਖਤ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਅਤੇ ਬਿਨਾਂ ਕਿਸੇ ਕਾਗਜ਼ਾਤ ਜਾਂ ਬਿਨਾਂ ਪਹਿਚਾਣ ਅਤੇ ਪਹਿਚਾਣ ਲੁਕਾ ਕੇ ਰਹਿ ਰਹੇ ਸ਼ੱਕੀ ਪ੍ਰਵਾਸੀਆਂ ਦੀ ਜਾਂਚ ਵੱਡੇ ਪੱਧਰ ’ਤੇ ਕਰਨ ਦੀ ਮੰਗ ਵੀ ਕੀਤੀ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement