
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਨੁੱਖਾਂ ਅਤੇ ਜਾਨਵਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਮੁਸੀਬਤ ਦੀ ਘੜੀ 'ਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਵਚਨਬੱਧ ਹੈ।