ਜਥੇਦਾਰ ਗੜਗੱਜ ਨੇ ਲਾਂਘਾ ਖੁੱਲ੍ਹਣ, ਸਿੱਖ ਜਥੇ ਦੁਬਾਰਾ ਜਾਣ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Published : Sep 16, 2025, 8:12 pm IST
Updated : Sep 16, 2025, 8:12 pm IST
SHARE ARTICLE
Jathedar Gargajj prayed for the opening of the corridor, the return of the Sikh Jatha and the rise of Punjab
Jathedar Gargajj prayed for the opening of the corridor, the return of the Sikh Jatha and the rise of Punjab

ਪਹਿਲੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਕੀਤੀ ਅਰਦਾਸ

ਡੇਰਾ ਬਾਬਾ ਨਾਨਕ/ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਜ਼ਦੀਕ ਪਹੁੰਚ ਕੇ ਗੁਰੂ ਸਾਹਿਬ ਦੇ ਸਨਮੁਖ ਲਾਂਘਾ ਛੇਤੀ ਖੁੱਲ੍ਹਣ, ਸਿੱਖ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਵਿੱਚੋਂ ਉਭਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਬੇਨਤੀ ਕੀਤੀ।

ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਮੂਲੀਅਤ ਕੀਤੀ।
ਉਪਰੰਤ ਜਥੇਦਾਰ ਗੜਗੱਜ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਮੌਜੂਦਾ ਹਾਲਾਤ ਦੇਖਣ ਲਈ ਗਏ, ਜਿਥੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਸਨਮੁਖ ਸਿੱਖਾਂ ਦੀ ਭਾਵਨਾਵਾਂ ਅਨੁਸਾਰ ਅਰਦਾਸ ਬੇਨਤੀ ਕੀਤੀ। ਉਨ੍ਹਾਂ ਅਰਦਾਸ ਕਰਦਿਆਂ ਗੁਰੂ ਸਾਹਿਬ ਦੇ ਸਨਮੁਖ ਬੇਨਤੀ ਕੀਤੀ ਕਿ ਆਪ ਦੇ ਦਰ ਘਰ ਦੇ ਸੇਵਕ ਡੇਰਾ ਬਾਬਾ ਨਾਨਕ ਵਾਲੇ ਪਾਸੇ ਖੜ੍ਹ ਕੇ ਆਪ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਜੋਤਿ ਜੋਤਿ ਸਮਾਏ ਸਨ ਅਤੇ ਇਸ ਦਿਨ ਵਿਸ਼ਵਭਰ ਦੀ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨਾਂ ਦੀ ਤਾਂਘ ਰੱਖਦੀ ਹੈ। ਪਰੰਤੂ ਅੱਜ ਬਣੇ ਹੋਏ ਹਾਲਾਤ ਦੇ ਮੱਦੇਨਜ਼ਰ ਚੜ੍ਹਦੇ ਪੰਜਾਬ ਵਾਲੇ ਪਾਸਿਓਂ ਸ਼ਰਧਾਲੂ ਸਿੱਖ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੀ ਹੈ ਅਤੇ ਦੂਰੋਂ ਹੀ ਦਰਸ਼ਨ ਦੀਦਾਰ ਕਰ ਪਾਉਂਦੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਉੱਤੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਇਹ ਲਾਂਘਾ ਜਲਦ ਖੁੱਲ੍ਹੇ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਜਿਹੜੇ ਵੀ ਗੁਰਧਾਮਾਂ ਤੋਂ ਸਿੱਖਾਂ ਨੂੰ ਵਿਛੋੜਿਆ ਗਿਆ ਹੈ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਸਿੱਖ ਕਰ ਸਕਣ, ਸਿੱਖ ਜਥੇ ਪਹਿਲਾਂ ਦੀ ਤਰ੍ਹਾਂ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਸਕਣ ਅਤੇ ਦੋਵੇਂ ਪਾਸੇ ਆਉਣਾ ਜਾਣਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਵਿੱਚੋਂ ਉਭਰੇ ਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ, ਇਸ ਸਬੰਧੀ ਅਰਦਾਸ ਵੀ ਕੀਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement