Punjab Vigilance Bureau ਸਾਹਮਣੇ ਪੇਸ਼ ਨਹੀਂ ਹੋਏ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ
Published : Sep 16, 2025, 2:20 pm IST
Updated : Sep 16, 2025, 2:20 pm IST
SHARE ARTICLE
Majithia's relative Gajpat Singh did not appear before the Punjab Vigilance Bureau
Majithia's relative Gajpat Singh did not appear before the Punjab Vigilance Bureau

ਗਜਪਤ ਸਿੰਘ ਨੂੰ 16 ਸਤੰਬਰ ਨੂੰ ਪੇਸ਼ ਹੋਣ ਲਈ ਭੇਜਿਆ ਗਿਆ ਸੀ ਸੰਮਨ

Punjab Vigilance Bureau news : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਰਿਸ਼ਤੇਦਾਰ (ਉਨ੍ਹਾਂ ਦੀ ਪਤਨੀ ਦੇ ਭਰਾ) ਗਜਪਤ ਸਿੰਘ ਗਰੇਵਾਲ ਨੂੰ ਦੋ ਵਾਰ ਪੇਸ਼ ਹੋਣ ਲਈ ਸੰਮਨ ਭੇਜੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਗੱਜਪਤ ਸਿੰਘ ਨੂੰ ਮੁੜ ਮੰਗਲਵਾਰ ਨੂੰ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਕਰੀਬ ਪੌਣੇ ਦੋ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਗਰੇਵਾਲ ਇਸ ਕੇਸ ਸਬੰਧਤ ਅਫਸਰ ਅੱਗੇ ਪੇਸ਼ ਨਹੀਂ ਹੋਏ ਹਨ।

ਪੁਲਿਸ ਸੂਤਰਾਂ ਅਨੁਸਾਰ ਗਜਪਤ ਸਿੰਘ ਨੂੰ ਵਿਜੀਲੈਂਸ ਦੇ ਮੁਹਾਲੀ ਸਥਿਤ ਥਾਣਾ ਫਲਾਇੰਗ ਸਕੂਐਡ-1 ਵਿਖੇ ਆਉਣ ਲਈ ਕਿਹਾ ਗਿਆ ਸੀ ਪਰੰਤੂ ਅੱਜ ਸਵੇਰ ਤੋਂ ਹੀ ਉਹ ਨਾ ਤਾਂ ਪੰਜਾਬ ਵਿਜੀਲੈਂਸ ਭਵਨ ਵਿਖੇ ਅਤੇ ਨਾ ਹੀ ਥਾਣੇ ਵਿਖੇ ਆਉਂਦੇ ਹੋਏ ਨਜ਼ਰ ਆਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਗਜਪਤ ਸਿੰਘ ਦੀ ਹਾਜ਼ਰੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement