ਖ਼ਬਰਾਂ |

ਤਾਜ਼ਾ |

'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਜਤਾਇਆ ਸਖ਼ਤ ਵਿਰੋਧ
Published : Sep 16, 2026, 11:10 pm IST
Updated : Sep 16, 2026, 11:10 pm IST
SHARE ARTICLE
AAP Punjab media in-charge Baltej Pannu expresses strong opposition to the draft Chandigarh Health Service Rules 2026
AAP Punjab media in-charge Baltej Pannu expresses strong opposition to the draft Chandigarh Health Service Rules 2026

ਕਿਹਾ, ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ ਹੈ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ।

ਇੱਕ ਬਿਆਨ ਵਿੱਚ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿੱਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ। ਹੁਣ, ਪ੍ਰਸਤਾਵਿਤ ਬਦਲਾਆਂ ਤਹਿਤ, 40% ਮੈਡੀਕਲ ਅਫ਼ਸਰ ਸਿੱਧੇ ਯੂਟੀ ਕਾਡਰ ਅਧੀਨ ਭਰਤੀ ਕੀਤੇ ਜਾਣਗੇ, ਜਦਕਿ ਬਾਕੀ 60% ਦੋਵਾਂ ਰਾਜਾਂ ਵਿਚਕਾਰ ਵੰਡਿਆ ਜਾਵੇਗਾ। ਇਸ ਦੇ ਨਤੀਜੇ ਵਜੋਂ, ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਦੇ ਕਰੀਬ ਰਹਿ ਜਾਵੇਗਾ।"

ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "ਇਹ ਸਿਰਫ਼ ਭਰਤੀ ਨਿਯਮਾਂ ਵਿੱਚ ਬਦਲਾਅ ਨਹੀਂ ਹੈ। ਇਹ ਸਿੱਧੇ ਤੌਰ 'ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨਾਲ ਜੁੜਿਆ ਮੁੱਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਅਤੇ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਦੀ ਪੁਨਰਗਠਨ ਸਮੇਂ ਕੀਤੇ ਗਏ ਪ੍ਰਬੰਧਾਂ ਨੂੰ ਇਸ ਤਰ੍ਹਾਂ ਨਹੀਂ ਬਦਲਿਆ ਜਾ ਸਕਦਾ ਕਿ ਪੰਜਾਬ ਦਾ ਹਿੱਸਾ ਲਗਾਤਾਰ ਘਟਦਾ ਰਹੇ।"

ਬਲਤੇਜ ਪੰਨੂ ਨੇ ਕਿਹਾ ਕਿ ਪ੍ਰਸਤਾਵਿਤ ਬਦਲਾਅ ਉਸ ਵੱਡੇ ਸਿਲਸਿਲੇ ਦਾ ਹਿੱਸਾ ਹਨ ਜਿਸ ਰਾਹੀਂ ਪੰਜਾਬ ਦੇ ਹੱਕਾਂ ਨੂੰ ਇੱਕ-ਇੱਕ ਕਰਕੇ ਕਮਜ਼ੋਰ ਕੀਤਾ ਜਾ ਰਹਾ ਹੈ। ਉਨ੍ਹਾਂ ਕਿਹਾ "ਪਹਿਲਾਂ ਪੰਜਾਬ ਯੂਨੀਵਰਸਿਟੀ ਤੋਂ ਸਿੱਖ ਸਿਲੇਬਸ ਹਟਾਇਆ ਗਿਆ ਸੀ। ਹੁਣ ਚੰਡੀਗੜ੍ਹ ਦੇ ਮੈਡੀਕਲ ਕਾਡਰ ਵਿੱਚ ਪ੍ਰਸਤਾਵਿਤ ਬਦਲਾਆਂ ਰਾਹੀਂ ਇੱਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਗਿਆ ਹੈ। ਇੱਕ-ਇੱਕ ਕਰਕੇ ਪੰਜਾਬ ਦੀ ਹਰ ਚੀਜ਼ ਖੋਹੀ ਜਾ ਰਹੀ ਹੈ,"।

ਉਨ੍ਹਾਂ ਨੇ ਪੰਜਾਬ ਬਾਰੇ ਭਾਜਪਾ ਦੇ ਸਿਆਸੀ ਰੁੱਖ 'ਤੇ ਸਵਾਲ ਚੁੱਕਦਿਆਂ ਕਿਹਾ, "ਭਾਜਪਾ ਬਾਰ-ਬਾਰ ਕਹਿੰਦੀ ਹੈ ਕਿ ਉਹ ਪੰਜਾਬ ਵਿੱਚ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਇੱਥੇ ਚੋਣਾਂ ਲੜਨਾ ਚਾਹੁੰਦੀ ਹੈ। ਪਰ ਦੂਜੇ ਪਾਸੇ ਪੰਜਾਬ ਦੇ ਹੱਕ ਇੱਕ-ਇੱਕ ਕਰਕੇ ਖੋਹੇ ਜਾ ਰਹੇ ਹਨ। ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ, ਤਾਂ ਚੰਡੀਗੜ੍ਹ ਵਿੱਚ ਪੰਜਾਬ ਦਾ ਤੈਅਸ਼ੁਦਾ ਹਿੱਸਾ ਕਿਉਂ ਘਟਾਇਆ ਜਾ ਰਿਹਾ ਹੈ?"

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਪ੍ਰਬੰਧ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਵੱਖਰੇ ਯੂਟੀ ਕਾਡਰ ਦੀ ਪ੍ਰਸਤਾਵਿਤ ਸ਼ੁਰੂਆਤ ਨਾਲ ਪੰਜਾਬ ਦੇ ਹਿੱਸੇ ਨੂੰ ਘੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ"ਮੌਜੂਦਾ ਪ੍ਰਬੰਧ ਦਾ ਇੱਕ ਸਪੱਸ਼ਟ ਇਤਿਹਾਸ ਹੈ। ਨਵਾਂ ਕਾਡਰ ਢਾਂਚਾ ਪੇਸ਼ ਕਰਕੇ ਪੰਜਾਬ ਦੇ ਹਿੱਸੇ ਨੂੰ ਇਸ ਤਰ੍ਹਾਂ ਘਟਾਇਆ ਨਹੀਂ ਜਾ ਸਕਦਾ। ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਹਿੱਸੇ ਦੀ ਰਾਖੀ ਹੋਵੇ"।

ਬਲਤੇਜ ਪੰਨੂ ਨੇ ਕੇਂਦਰ ਸਰਕਾਰ ਤੋਂ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ "ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਇਹਨਾਂ ਪ੍ਰਸਤਾਵਿਤ ਨਿਯਮਾਂ ਦੀ ਸਮੀਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬ ਦੇ ਪੁਨਰਗਠਨ ਤੋਂ ਉਪਜੇ ਪ੍ਰਬੰਧਾਂ ਅਤੇ ਪੰਜਾਬ ਦੇ ਹੱਕਾਂ ਨੂੰ ਢਾਹ ਨਾ ਲੱਗੇ। ਪੰਜਾਬ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਚੰਡੀਗੜ੍ਹ ਵਿੱਚ ਆਪਣਾ ਹਿੱਸਾ ਇੱਕ-ਇੱਕ ਕਰਕੇ ਘਟਦੇ ਦੇਖ ਕੇ ਚੁੱਪ ਬੈਠਾ ਰਹੇਗਾ,"।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement