ਖ਼ਬਰਾਂ |

ਤਾਜ਼ਾ |

ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ ਦੇਣ ਦਾ ਫੈਸਲਾ ਇਤਿਹਾਸਕ ਕਦਮ: ਵਿਜੇ ਸਾਂਪਲਾ
Published : Sep 16, 2026, 9:18 pm IST
Updated : Sep 16, 2026, 9:18 pm IST
SHARE ARTICLE
Decision to provide scholarships to children of sanitation workers is a historic step: Vijay Sampla
Decision to provide scholarships to children of sanitation workers is a historic step: Vijay Sampla

ਪੰਜਾਬ ਸਰਕਾਰ ਨੂੰ ਯੋਗ ਬੱਚਿਆਂ ਦੀਆਂ ਸੂਚੀਆਂ ਬਣਾ ਕੇ ਅਰਜ਼ੀਆਂ ਯਕੀਨੀ ਬਣਾਉਣ ਦੀ ਅਪੀਲ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਸਕੀਮ ਨਾਲ ਜੋੜਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਫੈਸਲਾ ਉਨ੍ਹਾਂ ਪਰਿਵਾਰਾਂ ਦੇ ਬੱਚਿਆਂ ਲਈ ਸਿੱਖਿਆ ਦੇ ਮੌਕੇ ਹੋਰ ਮਜ਼ਬੂਤ ਕਰੇਗਾ, ਜੋ ਕਈ-ਕਈ ਪੀੜ੍ਹੀਆਂ ਤੋਂ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਯੋਗ ਵਿਦਿਆਰਥੀਆਂ ਦੇ ਡਾਟੇ ਦੀ ਤੁਰੰਤ ਤਸਦੀਕ ਕਰਕੇ ਹਰ ਯੋਗ ਬੱਚੇ ਦੀ ਵਜ਼ੀਫ਼ੇ ਲਈ ਅਰਜ਼ੀ ਯਕੀਨੀ ਬਣਾਈ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਸਿਰਫ਼ ਜਾਣਕਾਰੀ ਜਾਂ ਪ੍ਰਕਿਰਿਆ ਦੀ ਕਮੀ ਕਾਰਨ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਸਾਂਪਲਾ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ ਨੈਸ਼ਨਲ ਐਕਸ਼ਨ ਫਾਰ ਮੈਕੇਨਾਇਜ਼ਡ (NAMASTE)  ਤਹਿਤ ਪ੍ਰਮਾਣਿਤ ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲਿਆਂ ਦੇ ਬੱਚਿਆਂ ਨੂੰ ਪ੍ਰੀ-ਮੈਟ੍ਰਿਕ ਵਜ਼ੀਫ਼ਾ ਸਕੀਮ ਨਾਲ ਜੋੜਨ ਲਈ ਕਦਮ ਚੁੱਕਿਆ ਹੈ। ਮੰਤਰਾਲੇ ਵੱਲੋਂ ਯੋਗ ਬੱਚਿਆਂ ਦਾ ਡਾਟਾ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਾਂਝਾ ਕੀਤਾ ਗਿਆ ਹੈ, ਤਾਂ ਜੋ ਯੋਗ ਵਿਦਿਆਰਥੀ ਵਜ਼ੀਫ਼ੇ ਤੋਂ ਵਾਂਝੇ ਨਾ ਰਹਿ ਜਾਣ।

ਰਿਪੋਰਟ ਅਨੁਸਾਰ ਹੁਣ ਤੱਕ ਲਗਭਗ 90,000 ਸੀਵਰ ਅਤੇ ਸੈਪਟਿਕ ਟੈਂਕ ਕਰਮਚਾਰੀ ਅਤੇ 2.5 ਲੱਖ ਤੋਂ ਵੱਧ ਕੂੜਾ ਚੁਗਣ ਵਾਲੇ ਪ੍ਰਮਾਣਿਤ ਕੀਤੇ ਜਾ ਚੁੱਕੇ ਹਨ। ਇਸ ਪਹਿਲ ਦਾ ਅਗਲਾ ਪੜਾਅ ਪੇਂਡੂ ਖੇਤਰਾਂ ਅਤੇ ਡਰੇਨ ਸਫ਼ਾਈ ਨਾਲ ਜੁੜੇ ਕਰਮਚਾਰੀਆਂ ਤੱਕ ਵੀ ਵਧਾਇਆ ਜਾ ਰਿਹਾ ਹੈ।

ਸਾਂਪਲਾ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਪਰਿਵਾਰ ਦੀ ਅਗਲੀ ਪੀੜ੍ਹੀ ਨੂੰ ਬਿਹਤਰ ਮੌਕੇ ਦੇਣ ਦਾ ਸਭ ਤੋਂ ਮਹੱਤਵਪੂਰਨ ਸਾਧਨ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਿੱਤੀ ਸਹਾਇਤਾ ਮਿਲਣ ਨਾਲ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਮਦਦ ਮਿਲੇਗੀ ਅਤੇ ਪਰਿਵਾਰਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement