ਖ਼ਬਰਾਂ |

ਤਾਜ਼ਾ |

ਆਸਫਵਾਲਾ ਵਾਰ ਮੈਮੋਰੀਅਲ ਵਿਖੇ ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਸ਼ਹੀਦਾਂ ਨੂੰ ਕੀਤਾ ਨਮਨ
Published : Sep 16, 2026, 9:12 pm IST
Updated : Sep 16, 2026, 9:12 pm IST
SHARE ARTICLE
Kewal Singh Dhillon and Dr. Satish Punia paid homage to the martyrs at Asafwala War Memorial
Kewal Singh Dhillon and Dr. Satish Punia paid homage to the martyrs at Asafwala War Memorial

1971 ਦੀ ਜੰਗ ਦੇ ਸ਼ਹੀਦਾਂ ਦੀ ਕੁਰਬਾਨੀ ਦੇਸ਼ ਵਾਸੀਆਂ ਲਈ ਸਦਾ ਪ੍ਰੇਰਣਾ ਦਾ ਸਰੋਤ: ਕੇਵਲ ਸਿੰਘ ਢਿੱਲੋਂ

ਫ਼ਾਜ਼ਿਲਕਾ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਅੱਜ ਫ਼ਾਜ਼ਿਲਕਾ ਦੇ ਇਤਿਹਾਸਕ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ 1971 ਦੇ ਭਾਰਤ-ਪਾਕਿਸਤਾਨ ਯੁੱਧ ਦੌਰਾਨ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਨਮਨ ਕੀਤਾ।

ਦੋਵਾਂ ਆਗੂਆਂ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਫੁੱਲਮਾਲਾਵਾਂ ਭੇਟ ਕਰਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਦਿੱਤੀ ਗਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਸਫਵਾਲਾ ਦੀ ਧਰਤੀ ਸਾਡੇ ਬਹਾਦਰ ਸੈਨਿਕਾਂ ਦੀ ਵੀਰਤਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਗਵਾਹ ਹੈ।

1971 ਦੀ ਜੰਗ ਦੌਰਾਨ ਫ਼ਾਜ਼ਿਲਕਾ ਖੇਤਰ ਵਿੱਚ ਭਾਰਤੀ ਫੌਜ ਦੇ ਜਵਾਨਾਂ ਨੇ ਦੁਸ਼ਮਣ ਦੀ ਅੱਗੇ ਵਧਦੀ ਕਾਰਵਾਈ ਦਾ ਡਟ ਕੇ ਮੁਕਾਬਲਾ ਕੀਤਾ। ਭਾਰਤੀ ਸੈਨਿਕਾਂ ਨੇ ਫ਼ਾਜ਼ਿਲਕਾ ਖੇਤਰ ਦੀ ਰੱਖਿਆ ਕਰਦਿਆਂ ਸਰਵੋਚ ਬਲਿਦਾਨ ਦਿੱਤਾ।

ਉਹਨਾਂ ਕਿਹਾ ਕਿ ਜੰਗ ਤੋਂ ਬਾਅਦ 18 ਦਸੰਬਰ 1971 ਨੂੰ ਸ਼ਹੀਦ ਜਵਾਨਾਂ ਦਾ ਸਮੂਹਿਕ ਅੰਤਿਮ ਸਸਕਾਰ ਆਸਫਵਾਲਾ ਵਿਖੇ ਕੀਤਾ ਗਿਆ। ਲਗਭਗ 90 ਫੁੱਟ ਲੰਮੀ ਚਿਤਾ ’ਤੇ ਕੀਤਾ ਗਿਆ ਇਹ ਸਮੂਹਿਕ ਸਸਕਾਰ ਅੱਜ ਵੀ ਇਸ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦਾ ਹੈ। ਇਸੇ ਯਾਦ ਨੂੰ ਸਮਰਪਿਤ ਆਸਫਵਾਲਾ ਸ਼ਹੀਦਾਂ ਕੀ ਸਮਾਧ ਅਤੇ ਵਾਰ ਮੈਮੋਰੀਅਲ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਲਾ ਮਹੱਤਵਪੂਰਨ ਸਥਾਨ ਹੈ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਸਾਡੇ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ, ਰਾਸ਼ਟਰੀ ਏਕਤਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦੀ ਰਹੇਗੀ।

ਡਾ. ਸਤੀਸ਼ ਪੂਨੀਆ ਨੇ ਵੀ ਸ਼ਹੀਦ ਸੈਨਿਕਾਂ ਨੂੰ ਨਮਨ ਕਰਦਿਆਂ ਕਿਹਾ ਕਿ ਆਸਫਵਾਲਾ ਵਾਰ ਮੈਮੋਰੀਅਲ ਭਾਰਤੀ ਸੈਨਿਕਾਂ ਦੀ ਬਹਾਦਰੀ ਅਤੇ ਬਲਿਦਾਨ ਦੀ ਜੀਵੰਤ ਯਾਦ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ ਅਤੇ ਸੈਨਿਕਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ 5,700 FIRs ਦਰਜ ਕਰਵਾਉਣ ਦਾ ਦਾਅਵਾ! ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਭੂਮਿਕਾ 'ਤੇ ਮੰਤਰੀ ਹਰਪਾਲ ਚੀਮਾ

16 Oct 2026 2:05 PM

CM ਮਾਨ ਦੇ ਫਰਾਂਸ ਦੌਰੇ 'ਤੇ ਹਾਈ ਕੋਰਟ ਸਖ਼ਤ! ਕੇਂਦਰ ਤੋਂ ਮੰਗਿਆ ਜਵਾਬ

15 Oct 2026 3:02 PM

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM
Advertisement