ਖ਼ਬਰਾਂ |

ਤਾਜ਼ਾ |

ਹੁਸ਼ਿਆਰਪੁਰ 'ਚ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਅਤੇ ਭਾਜਪਾ ਆਗੂਆਂ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ
Published : Sep 16, 2026, 9:30 pm IST
Updated : Sep 16, 2026, 9:30 pm IST
SHARE ARTICLE
Kewal Singh Dhillon strongly condemns the desecration of Baba Sahib's statue and attack on BJP leaders in Hoshiarpur
Kewal Singh Dhillon strongly condemns the desecration of Baba Sahib's statue and attack on BJP leaders in Hoshiarpur

ਇੱਕ ਹਫ਼ਤੇ 'ਚ ਦੂਜੀ ਘਟਨਾ, ਡਾ. ਅੰਬੇਡਕਰ ਦੀ ਪ੍ਰਤਿਮਾ ਦਾ ਅਪਮਾਨ ਸੰਵਿਧਾਨ ਅਤੇ ਲੋਕਤੰਤਰ 'ਤੇ ਹਮਲਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਅਪਮਾਨ ਦਾ ਵਿਰੋਧ ਕਰਨ ਗਏ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਐਸਸੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਉੱਪਰ ਕੀਤਾ ਗਿਆ ਹਮਲਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦਾ ਅਪਮਾਨ ਸਿਰਫ਼ ਇੱਕ ਮਹਾਨ ਸ਼ਖ਼ਸੀਅਤ ਦਾ ਅਪਮਾਨ ਨਹੀਂ, ਸਗੋਂ ਭਾਰਤੀ ਸੰਵਿਧਾਨ, ਲੋਕਤੰਤਰ ਅਤੇ ਸੰਵਿਧਾਨਕ ਮੁੱਲਾਂ ਦਾ ਵੀ ਅਪਮਾਨ ਹੈ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪੰਜਾਬ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਜੁੜੀ ਦੂਜੀ ਅਜਿਹੀ ਘਟਨਾ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਤੇ ਸਮਾਜਿਕ ਭਾਵਨਾਵਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੇ ਆਗੂ ਇਸ ਘਟਨਾ ਦਾ ਰੋਸ ਜ਼ਾਹਿਰ ਕਰਨ ਘਟਨਾ ਸਥਾਨ 'ਤੇ ਗਏ ਤਾਂ ਉਹਨਾਂ ਉਪਰ ਹਮਲਾ ਕਰਨ ਦੀ ਘਟਨਾ ਹੋਰ ਵੀ ਨਿੰਦਣਯੋਗ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਮੰਗ ਕੀਤੀ ਕਿ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਅਤੇ ਭਾਜਪਾ ਆਗੂਆਂ ਉੱਪਰ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement