ਖ਼ਬਰਾਂ |

ਤਾਜ਼ਾ |

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ
Published : Sep 16, 2026, 11:04 pm IST
Updated : Sep 16, 2026, 11:04 pm IST
SHARE ARTICLE
Miscreants trying to disrupt the peace and tranquility of Punjab will be dealt with strictly: Harbhajan Singh ETO
Miscreants trying to disrupt the peace and tranquility of Punjab will be dealt with strictly: Harbhajan Singh ETO

ਪੁਲਿਸ ਨੂੰ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼: ਹਰਭਜਨ ਸਿੰਘ ਈਟੀਓ

ਚੰਡੀਗੜ੍ਹ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement