ਖ਼ਬਰਾਂ |

ਤਾਜ਼ਾ |

ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਪੰਜਾਬ ’ਚ ਚਿੱਟਾ ਸ਼ਬਦ ਸੁਣਨ ਨੂੰ ਮਿਲਿਆ : ਹਰਪਾਲ ਸਿੰਘ ਚੀਮਾ
Published : Sep 16, 2026, 7:51 pm IST
Updated : Sep 16, 2026, 7:51 pm IST
SHARE ARTICLE
The term 'Chitta' was first heard in Punjab during the Akali-BJP government's tenure: Harpal Singh Cheema.
The term 'Chitta' was first heard in Punjab during the Akali-BJP government's tenure: Harpal Singh Cheema.

‘ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ ਅੰਦਰ ਨਸ਼ਾ ਕਰ ਰਹੀ ਹੈ ਸਪਲਾਈ’

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਉਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਖਰੜ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਵੀ ਹਾਜ਼ਰ ਸਨ। ਇਸ ਮੌਕੇ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਨਿਸ਼ਾਨੇ ਵਿੰਨੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਪੰਜਾਬ ਵਿਚ ‘ਚਿੱਟਾ’ ਸ਼ਬਦ ਆਇਆ ਅਤੇ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਪੰਜਾਬ ਵਿਚ ਨਸ਼ਿਆਂ ਦਾ ਹੜ੍ਹ ਆਇਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਗੁੰਮਰਾਹ ਕਰ ਰਹੀ ਹੈ, ਜਦ ਕਿ ਅਸਲ ਸੱਚਾਈ ਇਹ ਹੈ ਕਿ ਇਹ ਸਾਰੇ ਨਸ਼ੇ ਗੁਜਰਾਤ ਤੋਂ ਪੰਜਾਬ, ਦਿੱਲੀ ਉੱਤਰ ਪ੍ਰਦੇਸ਼ ਵਿਚ ਭਾਜਪਾ ਸਰਕਾਰਾਂ ਰਾਹੀਂ ਭੇਜੀ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਨਸ਼ਾ ਗੁਜਰਾਤ ਅਤੇ ਰਾਜਸਥਾਨ ਤੋਂ ਆਉਂਦਾ ਹੈ ਅਤੇ ਇਨ੍ਹਾਂ ਦੋਵੇਂ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਪਹਿਲਾਂ ਗੁਜਰਾਤ ਵਿਚੋਂ ਤਾਂ ਨਸ਼ਾ ਖ਼ਤਮ ਕਰ ਲਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਵਿਚ ਵੱਡੀ ਪੱਧਰ ’ਤੇ ਨਸ਼ਿਆਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਸਰਹੱਣ ’ਤੇ ਐਂਟੀ ਡਰੋਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਜਦਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਭਾਰਤੀ ਜਨਤਾ ਪਾਰਟੀ ਦੀ ਹੈ। ਕਿਉਂਕਿ ਸਰਹੱਦ ਨਾਲ ਲਗਦਾ 50 ਕਿਲੋਮੀਟਰ ਦਾ ਏਰੀਆ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement