ਸਰਕਾਰੀ ਬੱਸਾਂ ਅਤੇ ਬੱਸ ਅੱਡਿਆਂ ਨੂੰ ਦਿਵਿਆਂਗਜਨ ਵਿਅਕਤੀ ਪੱਖੀ ਬਣਾਉਣ 'ਤੇ ਦਿਤਾ ਜ਼ੋਰ
Published : Oct 16, 2018, 6:51 pm IST
Updated : Oct 16, 2018, 6:51 pm IST
SHARE ARTICLE
Joint Meeting
Joint Meeting

ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ...

ਚੰਗੀਗੜ੍ਹ (ਸਸਸ) : ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿਚ ਸ੍ਰੀਮਤੀ ਚੌਧਰੀ ਨੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ

ਕਿ ਦਿਵਿਆਂਗਜਨ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ ਹੈ। ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨ ਵਿਅਕਤੀਆਂ ਨੂੰ ਦਿਤੇ ਜਾਣ ਵਾਲੇ ਮੁਫ਼ਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਨਿਰਦੇਸ਼ ਦਿਤੇ ਗਏ। ਇਸ ਸਬੰਧੀ ਮੀਟਿੰਗ ਵਿਚ ਫੈਸਲਾ ਵੀ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਲੋਂ ਜਾਰੀ ਸ਼ਨਾਖਤੀ ਕਾਰਡ ਅਤੇ ਯੂ.ਡੀ.ਆਈ.ਡੀ.ਪੋਰਟਲ ਉਪਰ ਜਾਰੀ ਵਿਲੱਖਣ ਸ਼ਨਾਖਤੀ ਕਾਰਡ ਇਹ ਸਹੂਲਤ ਲੈਣ ਯੋਗ ਮੰਨੇ ਜਾਣਗੇ।

ਸਮਾਜਿਕ ਸੁਰੱਖਿਆ ਵਿਭਾਗ ਯੂ.ਡੀ.ਆਈ.ਡੀ. ਪੋਰਟਲ ਕਾਰਡ ਰਾਹੀਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡਾਂ ਦੇ ਵੇਰਵੇ ਟਰਾਂਸਪੋਰਟ ਵਿਭਾਗ ਨੂੰ ਭੇਜੇਗਾ। ਇਸ ਸਹੂਲਤ ਦਾ ਦੁਰਉਪਯੋਗ ਠੱਲਣ ਦੇ ਮੰਤਵ ਨਾਲ ਇਸ ਗੱਲ ਦਾ ਵੀ ਵਿਚਾਰ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਫਰ ਕਰਨ ਦੇ ਮੰਤਵ ਲਈ ਸਮਾਜਿਕ ਸੁਰੱਖਿਆ ਵਿਭਾਗ ਵਾਊਚਰ ਜਾਰੀ ਕਰੇਗਾ। ਕੈਬਨਿਟ ਮੰਤਰੀ ਵਲੋਂ ਆਦੇਸ਼ ਦਿਤੇ ਗਏ ਕਿ ਇਸ ਸਿਸਟਮ ਨੂੰ ਸਾਰੇ ਪੰਜਾਬ ਵਿਚ ਲਾਗੂ ਕਰਨ ਤੋਂ ਪਹਿਲਾ ਕਿਸੇ ਇਕ-ਦੋ ਜ਼ਿਲ੍ਹਿਆਂ ਵਿਚ ਇਸ ਨੂੰ ਪਾਇਲਟ ਪ੍ਰਾਜੈਕਟ  ਵਜੋਂ ਲਾਗੂ ਕਰ ਕੇ ਚੈਕ ਕੀਤਾ ਜਾਵੇ। ​

ਸ੍ਰੀਮਤੀ ਚੌਧਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਸਮੂਹ ਸਰਕਾਰੀ ਬੱਸਾਂ ਅਤੇ ਬੱਸ ਅੱਡੇ ਦਿਵਿਆਂਗਜਨ ਵਿਅਕਤੀਆਂ ਦੀ ਸਹੂਲਤ ਅਨੁਸਾਰ ਬਣਾਏ ਜਾਣ ਉਥੇ ਨਵੀਆਂ ਖਰੀਦੀਆਂ ਜਾਣ ਵਾਲੀਆਂ ਬੱਸਾਂ ਅਤੇ ਨਵੇਂ ਬਣਾਏ ਜਾਣ ਵਾਲੇ ਬੱਸ ਅੱਡਿਆਂ ਅੰਦਰ ਪਹਿਲਾਂ ਹੀ ਇਹ ਸਹੂਲਤਾਂ ਬਣਾਈਆਂ ਜਾਣ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਵਲੋਂ ਦੱਸਿਆ ਗਿਆ ਕਿ 'ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ 2016' ਹੋਂਦ ਵਿੱਚ ਆ ਚੁੱਕਿਆ ਹੈ

ਅਤੇ ਇਸ ਦੇ ਵਿੱਚ ਇਹ ਉਪਬੰਧ ਕੀਤਾ ਗਿਆ ਹੈ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ, ਸਰਕਾਰੀ ਆਵਾਜਾਈ ਦੇ ਸਾਧਨਾਂ (ਟਰਾਂਸਪੋਰਟ ਵਿਭਾਗ) ਅਤੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ਉਪਰ ਸੁਖਾਲੀ ਪਹੁੰਚ ਦੇ ਮਕਸਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਲਈ ਰਾਖਵੀਆਂ ਸੀਟਾਂ ਤੋਂ ਇਲਾਵਾ ਬੱਸ ਵਿੱਚ ਸੌਖੇ ਢੰਗ ਨਾਲ ਚੜ੍ਹਨ ਲਈ ਰੈਟਰੋ ਫਿਟਿੰਗ ਕੀਤੀ ਜਾਣੀ ਹੈ। ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸ਼ਿਵਾ ਪ੍ਰਸਾਦ ਵੱਲੋਂ ਦੱਸਿਆ ਗਿਆ

ਕਿ ਇਸ ਸਮੇਂ ਸਾਰੇ ਬੱਸ ਅੱਡਿਆਂ ਵਿੱਚ 2-2 ਵਹੀਲ ਚੇਅਰ ਦੀ ਸਹੂਲਤ, ਦਿਵਿਆਂਗਜਨ ਵਿਅਕਤੀਆਂ ਵਾਸਤੇ ਵੱਖਰੇ ਪਖਾਨੇ ਉਪਲੱਬਧ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਬੱਸ ਕੋਡ ਹਦਾਇਤਾਂ ਅਨੁਸਾਰ ਸੂਬੇ ਵਿਚ ਬੱਸਾਂ ਦੀ ਰੈਟਰੋ ਫਿਟਿੰਗ ਕਰਵਾਈ ਜਾਵੇਗੀ ਤਾਂ ਜੋ ਦਿਵਿਆਂਗਜਨ ਵਿਅਕਤੀ ਇਨ੍ਹਾਂ ਬੱਸਾਂ ਵਿਚ ਸੁਖਾਲੇ ਢੰਗ ਨਾਲ ਚੜ੍ਹ-ਉਤਰ ਸਕਣ। ਮੀਟਿੰਗ ਵਿਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਅਤੇ ਪੀ.ਆਰ.ਟੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਨਾਰੰਗ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement