
ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਪੰਜਾਬ, ( ਸ.ਸ.ਸ.) : ਪੰਜਾਬ ਵਿੱਚ 15 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1393178 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿੱਚ 726.27 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1393178 ਮੀਟ੍ਰਿਕ ਟਨ ਝੋਨੇ ਵਿੱਚੋਂ
Peddy in Mandis
1361681 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 31497 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 434896 ਟਨ, ਮਾਰਕਫੈੱਡ ਵੱਲੋਂ 341551 ਟਨ ਅਤੇ ਪਨਸਪ ਵੱਲੋਂ 281475 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 135174 ਮੀਟ੍ਰਿਕ ਟਨ ਅਤੇ 145347 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 23238 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।