ਦੀਵਾਲੀ ਸਪੈਸ਼ਲ: ਪਿਆਰ ਅਤੇ ਸਾਂਝ ਦਾ ਪ੍ਰਤੀਕ ਹੈ ਦੀਵਾਲੀ!
Published : Oct 16, 2019, 1:29 pm IST
Updated : Oct 26, 2019, 2:53 pm IST
SHARE ARTICLE
Diwali is a symbol of love
Diwali is a symbol of love

ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

ਜਲੰਧਰ: ਦੀਵਾਲੀ ਦਾ ਤਿਉਹਾਰ ਸੰਸਾਰ ਭਰ ਦੇ ਕਈ ਮੁਲਕਾਂ ਵਿਚ ਅਕਤੂਬਰ ਦੇ ਮਹੀਨੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ |ਦੀਵਾਲੀ ਭਾਰਤ ਦਾ ਇੱਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿਚ ਮਨਾਇਆ ਜਾਂਦਾ ਹੈ। ਇਸ ਨੂੰ ਹਿੰਦੂ, ਸਿੱਖ ਅਤੇ ਜੈਨ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹਿੰਦੂ ਇਸ ਨੂੰ ਭਗਵਾਨ ਰਾਮ ਦੇ 14 ਸਾਲਾਂ ਬਨਵਾਸ ਤੋਂ ਮੁੜਨ ਦੀ ਖੁਸ਼ੀ ਵਿਚ ਮਨਾਉਂਦੇ ਹਨ।

Diwali Diwali

ਜੈਨ ਧਰਮ ਦੇ ਲੋਕ ਮਹਾਂਵੀਰ ਦੇ ਕਵਿਲਯਾ ਦੀ ਖੁਸ਼ੀ ਵਿਚ ਇਸ ਨੂੰ ਮਨਾਉਂਦੇ ਹਨ ਅਤੇ ਸਿੱਖ ਧਰਮ ਦੇ ਲੋਕ ਇਹ ਤਿਉਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿੱਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ 52 ਰਾਜਿਆਂ ਨੂੰ ਛੁਡਵਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤਣ ਦੀ ਖੁਸ਼ੀ ਵਿਚ ਮਨਾਉਂਦੇ ਹਨ ਜਿਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ।

Diwali Diwali

ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕ ਵਲੋਂ ਦੀਵਿਆਂ ਅਤੇ ਮੋਬੱਤੀਆਂ ਦੀ ਰੌਸ਼ਨੀ ਕਰਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅੱਜ ਕੱਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ ਹੈ | ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦੇਸ਼ ਭਰ ਵਿਚ ਅਰਬਾਂ ਰੁਪਏ ਦੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ |

Diwali Diwali

ਪਟਾਕੇ ਚਲਾਉਣ ਨਾਲ ਇਨ੍ਹਾਂ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਜੋ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਉੱਥੇ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣਦੀਆਂ ਹਨ | ਪਟਾਕਿਆਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਜਾਣਦੇ ਹੋਏ ਵੀ ਅਸੀਂ ਦੀਵਾਲੀ ਨੂੰ ਦੀਵਿਆਂ ਦੇ ਤਿਉਹਾਰ ਵਜੋਂ ਨਾ ਮਨਾ ਕੇ ਪਟਾਕਿਆਂ ਦੇ ਤਿਉਹਾਰ ਵਜੋਂ ਜ਼ਿਆਦਾ ਮਨਾਉਂਦੇ ਹਾਂ ਜੋ ਕਿ ਸਾਡੇ ਸਮਾਜ ਲਈ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ|

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement