ਬਾਦਲ ਪਰਵਾਰ ਨੇ ਜੱਥੇਦਾਰ ਦੇ ਬਿਆਨ 'ਤੇ ਵੱਟੀ ਚੁੱਪ !
Published : Oct 16, 2019, 3:49 pm IST
Updated : Oct 16, 2019, 3:51 pm IST
SHARE ARTICLE
Jathedar of Sri Akal Takht Sahib Giani Harpreet Singh
Jathedar of Sri Akal Takht Sahib Giani Harpreet Singh

ਜੱਥੇਦਾਰ ਨੇ ਆਰ.ਐੱਸ.ਐੱਸ ਖਿਲਾਫ਼ ਦਿੱਤਾ ਸੀ ਬਿਆਨ !

ਜਲਾਲਾਬਾਦ: ''ਦੇਸ਼ ਨੂੰ ਜੋੜਨ ਵਿਚ ਨਹੀਂ, ਤੋੜਨ ਵਿਚ ਲੱਗਿਆ ਹੋਇਆ ਹੈ ਆਰਐੱਸਐੱਸ'' ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਸ ਵੱਡੇ ਬਿਆਨ 'ਤੇ ਬਾਦਲ ਪਰਿਵਾਰ ਨੇ ਕਿਨਾਰਾ ਕੀਤਾ ਹੋਇਆ ਹੈ। ਜਲਾਲਾਬਾਦ ਚੋਣ ਪ੍ਰਚਾਰ ਲਈ ਪਹੁੰਚੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਜਦੋਂ ਜੱਥੇਦਾਰ ਦੇ ਬਿਆਨ 'ਤੇ ਸਵਾਲ ਕੀਤਾ ਗਿਆ ਤਾਂ ਉਹ ਕਿਨਾਰਾ ਕਰਦੇ ਨਜ਼ਰ ਆਏ।

Giani Harpreet SinghGiani Harpreet Singh

ਇੰਨਾਂ ਹੀ ਨਹੀਂ ਉਹਨਾਂ ਇਸ ਸਵਾਲ 'ਤੇ ਕੋਈ ਵੀ ਜਵਾਬ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰਐਸਐਸ ਬਾਰੇ ਬੋਲਦਿਆਂ ਆਖਿਆ ਸੀ ਕਿ ਆਰਐਸਐਸ ਜੋ ਕੰਮ ਕਰ ਰਹੀ ਹੈ। ਉਹ ਦੇਸ਼ ਨੂੰ ਜੋੜਨ ਵਾਲੇ ਨਹੀਂ ਬਲਕਿ ਤੋੜਨ ਵਾਲੇ ਹਨ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੂੰ ਚਾਹੀਦੈ ਕਿ ਉਹ ਆਰਐਸਐਸ ਨੂੰ ਲਗਾਮ ਲਗਾਏ।

Giani Harpreet SinghGiani Harpreet Singh

ਇਸੇ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਮਨਾਉਣ ਬਾਰੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਨੇ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਕਰਵਾਇਆ ਜਾਵੇ। ਦੱਸ ਦੇਈਏ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਜੋਰਾਂ ਸੋਰਾਂ 'ਤੇ ਚੱਲ ਰਹੀਆਂ ਹਨ। 

ਗੁਰੁ ਸਾਹਿਬ ਦਾ ਪ੍ਰਕਾਸ਼ ਪੁਰਬ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਣਾ ਹੈ। ਇਸ ਮੌਕੇ 'ਤੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ ਵਿਚੋਂ ਸ਼ਰਧਾਲੂ ਇਥੇ ਪਹੁੰਚਣਗੇ। ਪੰਜਾਬ ਸਰਕਾਰ ਵੱਲੋਂ ਜਿੱਥੇ ਸੰਗਤਾਂ ਦੇ ਠਹਿਰਾਅ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉੱਥੇ ਹੀ ਤਿੰਨ ਟੈਂਟ ਸਿਟੀ ਵੀ ਬਣਾਈ ਜਾ ਰਹੀ ਹੈ। ਜਿਸ ਵਿਚ 45000 ਲੋਕਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement