ਡੇਰਾ ਪ੍ਰੇਮੀ ਪਰਵਾਰ ਆਇਆ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ 'ਚ
Published : Oct 16, 2019, 8:51 am IST
Updated : Apr 9, 2020, 10:27 pm IST
SHARE ARTICLE
The family of Dera Lovers came to the shelter of Guru Granth Sahib
The family of Dera Lovers came to the shelter of Guru Granth Sahib

ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਵਸ ਨੂੰ ਸਰਮਪਤ ਭਾਈ ਗੁਰਮੀਤ ਸਿੰਘ ਆਪਣੇ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਮੋਗਾ  (ਕੁਲਵਿੰਦਰ ਸਿੰਘ) : ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੇਅੰਤ ਸਿੰਘ ਨਗਰ ਵਾਸੀ ਪਰਮਜੀਤ ਸਿੰਘ ਜੋ ਕਿ ਸਰਸੇ ਵਾਲੇ ਡੇਰੇ ਦੇ ਪ੍ਰੇਮੀ ਸਨ। ਭਾਈ ਗੁਰਮੀਤ ਸਿੰਘ ਅਤੇ ਗੁਰਦੁਆਰਾ ਮਾਈ ਜਾਨਕੀ ਦੇ ਹੈਡ ਗ੍ਰੰਥੀ ਗਿਆਨੀ ਜੋਰਾ ਸਿੰਘ, ਗਿਆਨੀ ਗੁਰਪ੍ਰੀਤ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਨ ਵਿਚ ਆਏ ਗਏ ਹਨ।

ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਵਸ ਨੂੰ ਸਰਮਪਤ ਭਾਈ ਗੁਰਮੀਤ ਸਿੰਘ ਆਪਣੇ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਇਸ ਮੋਕੇ ਗੁਰਮਿਤ ਰਾਗੀ ਗ੍ਰੰਥੀ ਸਭਾਂ ਜ਼ਿਲ੍ਹਾ ਮੋਗਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਗੁਰਦੁਆਰਾ ਮਾਈ ਜਾਨਕੀ ਪ੍ਰਬੰਧਕ ਕਮੇਟੀ ਦੀ ਮੌਜੁਦਗੀ ਸਮੇਂ ਪਰਮਜੀਤ ਸਿੰਘ ਸਮੂਹ ਪਰਿਵਾਰ ਸਮੇਤ ਜੱਥੇ ਬੰਦੀਆਂ ਵਲੋਂ ਸਿਰੋਪਾਓ ਦੇ ਕੇ ਗੁਰੂ ਘਰ ਨਾਲ ਜੋੜਿਆ।

ਇਸ ਮੌਕੇ ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਵਾਰ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਗਤਾਂ ਦੀ ਮੌਜੂਦਗੀ ਵਿਚ ਮਾਫ਼ੀ ਮੰਗਦਾ ਹੈ ਤੇ ਸਦਾ ਗੁਰੂ ਘਰ ਨਾਲ ਜੁੜਿਆ ਰਹੇਗਾ। ਇਸ ਮੌਕੇ ਗੁਰਮਿਤ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ, ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ, ਪੱ੍ਰੈਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ, ਜਨਰਲ ਸਕੱਤਰ ਗਿਆਨੀ ਸੁਖਵੰਤ ਸਿੰਘ, ਮੀਤ ਪ੍ਰਧਾਨ ਰਣਵੀਰ ਸਿੰਘ, ਵਾਇਸ ਸਕੱਤਰ ਭਾਈ ਜਗਸੀਰ ਸਿੰਘ, ਮੁੱਖ ਸਲਾਹਕਾਰ ਭਾਈ ਜਗਰੂਪ ਸਿੰਘ, ਸਾਬਕਾ ਪ੍ਰਧਾਨ ਭਾਈ ਹਰਨੇਕ ਸਿੰਘ ਬਲਖੰਡੀ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement