ਸੰਵੇਦਨਸ਼ੀਲ ਮੁੱਦੇ ‘ਤੇ ਘੱਟੋ-ਘੱਟ 7 ਦਿਨ ਦਾ ਹੋਣਾ ਚਾਹੀਦਾ ਸੀ ਵਿਧਾਨ ਸਭਾ ਦਾ ਸੈਸ਼ਨ- ਹਰਪਾਲ ਚੀਮਾ
Published : Oct 16, 2020, 5:47 pm IST
Updated : Oct 16, 2020, 5:53 pm IST
SHARE ARTICLE
Harpal Cheema
Harpal Cheema

ਅੱਖਾਂ ‘ਚ ਘੱਟਾ ਪਾਉਣ ਦੀ ਕਾਰਵਾਈ ਹੈ, ਬੇਹੱਦ ਗੰਭੀਰ ਮਸਲੇ ‘ਤੇ ਇਕ ਰੋਜ਼ਾ ਇਜਲਾਸ-‘ਆਪ’ 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਖੇਤੀ ਬਾਰੇ ਕੇਂਦਰ ਦੇ ਕਾਲੇ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ ਅਤੇ ਪੰਜਾਬ ਦੀ ਜਨਤਾ ਖ਼ਾਸ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। 

Captain Amarinder SinghCaptain Amarinder Singh

ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਾਲੇ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਨੂੰ ਅੱਖਾਂ ‘ਚ ਘੱਟਾ  ਕਰਾਰ ਦਿੰਦੇ ਹੋਏ ਕਿਹਾ ਕਿ ਐਨੇ ਵੱਡੇ ਅਤੇ ਸੰਵੇਦਨਸ਼ੀਲ ਮੁੱਦੇ ‘ਤੇ ਘੱਟੋ-ਘੱਟ 7 ਦਿਨ ਦਾ ਸੈਸ਼ਨ ਹੋਣਾ ਚਾਹੀਦਾ ਸੀ।

Harpal CheemaHarpal Cheema

ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਸਮੇਤ ਖੇਤੀ ਮਾਹਿਰਾਂ, ਕਿਸਾਨ ਜਥੇਬੰਦੀਆਂ ਅਤੇ ਸਾਰੇ ਪ੍ਰਭਾਵਿਤ ਵਰਗਾਂ ਦੇ ਨੁਮਾਇੰਦਿਆਂ ਨਾਲ ਸਾਂਝੀ ਬੈਠਕ ਬੁਲਾਉਣੀ ਚਾਹੀਦੀ ਸੀ, ਤਾਂ ਕਿ ਉਸ ਬੈਠਕ ਦੇ ਨਿਚੋੜ ਮੁਤਾਬਿਕ ਵਿਧਾਨ ਸਭਾ ‘ਚ ਫ਼ੈਸਲਾ ਲਿਆ ਜਾਂਦਾ, ਪਰ ਮੁੱਖ ਮੰਤਰੀ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ, ਖੇਤੀਬਾੜੀ ਮਾਹਿਰਾਂ, ਵਿਰੋਧੀ ਸਿਆਸੀ ਧਿਰਾਂ ਇੱਥੋਂ ਤੱਕ ਕਿ ਮੀਡੀਆ ਦਾ ਵੀ ਸਾਹਮਣਾ ਕਰਨ ਤੋਂ ਭੱਜ ਰਹੇ ਹਨ, ਕਿਉਂਕਿ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਅਤੇ ਪੰਜਾਬ ਦੇ ਹੱਕਾਂ ‘ਚ ਮੋਦੀ ਸਰਕਾਰ ਨਾਲ ਸਿੱਧਾ ਮੱਥਾ ਨਹੀਂ ਲਗਾਉਣਾ ਚਾਹੁੰਦੀ। ਜਿਸ ਦਾ ਕਾਰਨ ਭ੍ਰਿਸ਼ਟਾਚਾਰ, ਵਿਦੇਸ਼ੀ ਬੈਂਕ ਖਾਤੇ ਅਤੇ ਵਿਦੇਸ਼ੀ ਮਹਿਮਾਨਾਂ ਕਾਰਨ ਬਣੀਆਂ ਨਿੱਜੀ ਕਮਜ਼ੋਰੀਆਂ ਹਨ। 

Narendra Modi Narendra Modi

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਖ਼ੁਸ਼ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਅਤੇ ਸਪਸ਼ਟ ਹੁੰਦੀ ਤਾਂ ਹੁਣ ਤੱਕ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਸੰਗਠਨਾਂ ਨੂੰ ਪਤਾ ਹੁੰਦਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਕਿਹੜਾ ਵਿਧਾਨ ਕਦਮ ਉਠਾਉਣ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਖੇਤੀਬਾੜੀ ਨੂੰ ਮੋਦੀ ਦੇ ਕਾਲੇ ਕਾਨੂੰਨਾਂ ਦੀ ਘਾਤਕ ਮਾਰ ਤੋਂ ਬਚਾਇਆ ਜਾ ਸਕਦਾ ਹੋਵੇ, ਪਰ ਅੱਜ (ਸ਼ੁੱਕਰਵਾਰ) ਤੱਕ ਸਰਕਾਰ ਦੀ ਤਰਫ਼ੋਂ ਕੋਈ ਏਜੰਡਾ ਮੁੱਖ ਵਿਰੋਧੀ ਧਿਰ ਹੋਏ ਦੇ ਨਾਤੇ ਸਾਡੇ (ਆਪ) ਕੋਲ ਵੀ ਨਹੀਂ ਭੇਜਿਆ ਗਿਆ। ਜਦਕਿ ਇਹ ਏਜੰਡਾ ਸਾਰੀਆਂ ਸਿਆਸੀ ਧਿਰਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਭੇਜਿਆ ਜਾਣਾ ਚਾਹੀਦਾ ਸੀ।  

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਤਾ ਚੱਲਦਾ ਹੈ ਕਿ 28 ਅਗਸਤ ਵਾਲੇ ਵਿਸ਼ੇਸ਼ ਇਜਲਾਸ ਵਾਂਗ ਇਹ ਇਜਲਾਸ ਵੀ ਅੱਖਾਂ ‘ਚ ਘੱਟਾ ਪਾਉਣ ਦੀ ਕਾਰਵਾਈ ਤੋਂ ਵੱਧ ਕੁੱਝ ਵੀ ਨਹੀਂ, ਕਿਉਂਕਿ ਉਸ ਸੈਸ਼ਨ ‘ਚ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਜੋ ਮਤਾ ਪਾਸ ਕੀਤਾ ਸੀ, ਉਸ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਭੇਜਣ ਦੀ ਥਾਂ 18 ਦਿਨ ਇੱਥੇ (ਵਿਧਾਨ ਸਭਾ ਸਕੱਤਰੇਤ ਅਤੇ ਪੰਜਾਬ ਸਕੱਤਰੇਤ) ‘ਚ ਦੱਬੀ ਰੱਖਿਆ, ਜਿਸ ਦਿਨ ਇਹ ਬਿਲ ਸੰਸਦ ‘ਚ ਆਉਣੇ ਸਨ, ਉਸ ਤੋਂ ਇੱਕ ਦਿਨ ਪਹਿਲਾਂ ਭੇਜ ਕੇ ਖਾਨਾਪੂਰਤੀ ਕਰ ਦਿੱਤੀ। 

Rahul Gandhi And Harish Rawat Punjab Rally Rahul Gandhi Punjab Rally

ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਪੰਜਾਬ ‘ਚ ਰਾਹੁਲ ਗਾਂਧੀ ਦੇ ਟਰੈਕਟਰ ਡਰਾਮੇ ਕਰਾਉਣ ਵਾਲੇ ਅਮਰਿੰਦਰ ਸਿੰਘ ਬਤੌਰ ਮੁੱਖ ਮੰਤਰੀ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਜਾਂ ਕੇਂਦਰੀ ਖੇਤੀ ਬਾੜੀ ਮੰਤਰੀ ਨੂੰ ਕਿਉਂ ਨਹੀਂ ਮਿਲੇ? ਜਦਕਿ ਸਰਬ ਪਾਰਟੀ ਬੈਠਕ ‘ਚ ਇੱਕ ਵਫ਼ਦ ਲੈ ਕੇ ਜਾਣ ਦਾ ਵਾਅਦਾ ਕੀਤਾ ਸੀ। 

Vidhan Sabha ComplexVidhan Sabha 

ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਕਵਰੇਜ ਲਈ ਮੀਡੀਆ ਨੂੰ ਵਿਧਾਨ ਸਭਾ ਪ੍ਰੈੱਸ ਗੈਲਰੀ ਦੀ ਥਾਂ ਕੋਰੋਨਾ ਦੀ ਆੜ ‘ਚ ਪੰਜਾਬ ਭਵਨ ‘ਚ ਬਿਠਾਉਣ ਦੀ ਸਖ਼ਤ ਆਲੋਚਨਾ ਕਰਦੇ ਹੋਏ ਕਿਹਾ ਕਿ ਮੀਡੀਆ ਨੂੰ ਸਾਜ਼ਿਸ਼ ਤਹਿਤ ਦੂਰ ਰੱਖਿਆ ਜਾ ਰਿਹਾ ਹੈ। ਜੋ ਲੋਕਾਂ ਨਾਲ ਧੋਖਾ ਅਤੇ ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਹੈ। ਚੀਮਾ ਨੇ ਸਾਰੇ ਮਾਨਤਾ ਪ੍ਰਾਪਤ ਮੀਡੀਆ ਨੂੰ ਵਿਧਾਨ ਸਭਾ ਦੇ ਅੰਦਰੋਂ ਕਵਰੇਜ ਦੀ ਇਜਾਜ਼ਤ ਅਤੇ ਸਮੁੱਚੀ ਕਾਰਵਾਈ ਦਾ ਲਾਈਵ ਟੈਲੀਕਾਸਟ ਕਰਨ ਦੀ ਮੰਗ ਵੀ ਕੀਤੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement