
ਪੰਜਾਬੀ ਯੂਨੀਵਰਸਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਦਾ ਦਿਹਾਂਤ
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 15 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬੀ ਯੂਨੀਵਰਸਟੀ ਦੇ ਵਾਈਸ ਚਾਂਸਲਰ ਰਹੇ ਡਾ. ਜੋਗਿੰਦਰ ਸਿੰਘ ਪੁਆਰ ਸਦੀਵੀ ਵਿਛੋੜਾ ਦੇ ਗਏ ਹਨ।
ਪੰਜਾਬ ਪੰਜਾਬੀ ਤੇ ਪੰਜਾਬੀਅਤ ਦੇ ਪਹਿਰੇਦਾਰ ਰਹੇ ਡਾ. ਪੁਆਰ ਦਾ ਜਨਮ 12 ਨਵੰਬਰ 1934 ਵਿਚ ਜਲੰਧਰ ਨੇੜਲੇ ਪਿੰਡ ਲੱਧੇਵਾਲੀ ਵਿਖੇ ਹੋਇਆ। ਉਨ੍ਹਾਂ ਨੇ ਮੁੱਢਲੀ ਸਿਖਿਆ ਪਿੰਡ ਦੇ ਸਰਕਾਰੀ ਸਕੂਲ ਤੋਂ ਹਾਸਲ ਕੀਤੀ ਤੇ ਉਚੇਰੀ ਸਿਖਿਆ ਤੋਂ ਬਾਅਦ ਐਲਿਟ ਦੀ ਪੜ੍ਹਾਈ ਇੰਗਲੈਂਡ ਤੋਂ ਕੀਤੀ। ਡਾ. ਪੁਆਰ ਨੇ 1972 'ਚ ਪੰਜਾਬੀ ਯੂਨੀਵਰਸਟੀ ਦੇ ਭਾਸ਼ਾ ਵਿਗਿਆਨ ਵਿਭਾਗ 'ਚ ਬਤੌਰ ਲੈਕਚਰਾਰ ਸੇਵਾ ਸ਼ੁਰੂ ਕੀਤੀ ਜਿਸ ਤੋਂ ਬਾਅਦ 1986 ਵਿਚ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਟੀ ਪੰਜਾਬੀ ਅਧਿਐਨ ਸਕੂਲ ਵਿਚ ਬਤੌਰ ਪ੍ਰੋਫ਼ੈਸਰ ਸੇਵਾ ਨਿਭਾਈ। 1992 ਤੋਂ 1998 ਤਕ ਪੰਜਾਬੀ ਯੂਨੀਵਰਸਟੀ ਪਟਿਆਲਾ ਦੇ ਵਾਈਸ ਚਾਂਸਲਰ ਵਜੋਂ ਸੇਵਾਵਾਂ ਨਿਭਾਈਆਂ। ਪੰਜਾਬ ਦੇ ਉੱਚ ਸਿਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਦੀimage ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।