
ਜਾਖੜ ਵਲੋਂ ਭਾਜਪਾ ਪ੍ਰਧਾਨ ਅਸ਼ਵਨੀ ਨੂੰ ਖੇਤੀ ਕਾਨੂੰਨਾਂ 'ਤੇ ਖੁਲ੍ਹੀ ਬਹਿਸ ਦਾ ਸੱਦਾ
ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਬੁਲਾ ਕੇ ਮੀਟਿੰਗ ਨਾ ਕਰ ਕੇ ਕੀਤਾ ਕਿਸਾਨਾਂ ਦਾ ਅਪਮਾਨ : ਜਾਖੜ
ਚੰਡੀਗੜ੍ਹ, 15 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) :Êਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਦੇ ਸੁਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਯੂਨੀਵਰਸਿਟੀ ਵਿਦਿਆਰਥੀਆਂ ਸਾਹਮਣੇ ਖੇਤੀ ਕਾਨੂੰਨਾਂ 'ਤੇ ਖੁੱਲ੍ਹੀ ਬਹਿਸ ਦਾ ਸੱਦਾ ਦਿਤਾ ਹੈ। ਅੱਜ ਇਥੇ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਭਾਜਪਾ ਸੂਬਾ ਪ੍ਰਧਾਨ ਨੂੰ ਕਿਹਾ ਕਿ ਇਹ ਬਹਿਸ ਪੰਜਾਬ ਖੇਤੀਬਾੜੀ ਯੂਨੀਵਰਿਸਟੀ ਲੁਧਿਆਣਾ, ਗੁਰੂ ਨਾਨਕ ਦੇਵ ਯੁਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਜਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਕਿਤੇ ਵੀ ਕਰਵਾਈ ਜਾ ਸਕਦੀ ਹੈ, ਜਿਸ ਨੂੰ ਖੇਤੀ ਅਰਥ ਸ਼ਾਸਤਰ ਦੇ ਕਿਸੇ ਵੀ ਪ੍ਰੋਫ਼ਸਰ ਵਲੋਂ ਸੰਚਾਲਿਤ ਕੀਤਾ ਜਾ ਸਕਦਾ ਹੈ। ਇਸ ਬਹਿਸ ਦੌਰਾਨ ਉਹ ਅਤੇ ਭਾਜਪਾ ਪ੍ਰਧਾਨ ਅਪਣੇ ਅਪਣੇ ਵਿਚਾਰ ਇਨ੍ਹਾਂ ਖੇਤੀ ਕਾਨੂੰਨਾਂ ਬਾਬਤ ਯੂਨੀਵਰਸਿਟੀ ਵਿਦਿਆਰਥੀਆਂ ਅਤੇ ਪ੍ਰੋਫ਼ੈਸਰਾਂ ਸਾਹਮਣੇ ਰੱਖਣ ਅਤੇ ਨਵੀਂ ਪੀੜ੍ਹੀ ਦੇ ਨੌਜਵਾਨ ਖ਼ੁਦ ਫ਼ੈਸਲਾ ਕਰimageਨ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ।